ਚੋਗਾਵਾਂ, 13 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਅਨੋਖੇ ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਭੰਗਵਾਂ ਦੇ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਸਾਲਾਨਾ ਜੋੜ ਮੇਲਾ ਸਮੂਹ ਭੰਗਵਾਂ/ਸਿੱਧਵਾਂ ਤੇ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸਜੇ ਖੁੱਲ੍ਹੇ ਪੰਡਾਲ ਵਿਚ ਗਿਆਨੀ ਸੰਤੋਖ ਸਿੰਘ ਚੋਗਾਵਾਂ ਦਾ ਕੀਰਤਨੀ ਜਥਾ ਤੇ ਭਾਈ ਸੁਖਦੇਵ ਸਿੰਘ ਬੂਹ ਦੇ ਢਾਡੀ ਜਥੇ ਨੇ ਜੁੜੀ ਸੰਗਤ ਨੂੰ ਕਥਾ, ਕੀਰਤਨ ਤੇ ਬਾਬਾ ਦੀਪ ਸਿੰਘ ਜੀ ਦੀ ਜੀਵਨੀ ਦਾ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਮੇਲਾ ਪ੍ਰਬੰਧਕਾਂ ਵਲੋਂ ਸੰਤ-ਮਹਾਂਪੁਰਸ਼ਾਂ ਤੇ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਚਾਹ, ਪਕੌੜੇ, ਜਲੇਬੀਆਂ ਸਮੇਤ ਗੁਰੂ ਕੇ ਲੰਗਰ ਅਤੁੱਟ ਵਰਤੇ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਹਰੀ ਸਿੰਘ, ਗ੍ਰੰਥੀ ਬਾਬਾ ਬਿਕਰਮਜੀਤ ਸਿੰਘ, ਬਾਬਾ ਕੁਲਬੀਰ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ |