18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

ਅਜੀਤ ਡੈਸਕ 14-02-2026
ਚੌਕ ਮਹਿਤਾ, 13 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਕੂਲ ਦੇ ਇਸ ਰੰਗਾਂ ਰੰਗ ਪ੍ਰੋਗਰਾਮ ਵਿਚ ਡਾ. ਮਹਿਤਾਬ ਸਿੰਘ ਐੱਸ. ਐੱਸ. ਪੀ. ਬਟਾਲਾ ਨੇ ਮੁੱਖ ਮਹਿਮਾਨ ਅਤੇ ਸ: ਅਮਨਪ੍ਰੀਤ ਸਿੰਘ ਐੱਸ. ਡੀ. ਐੱਮ. ਬਾਬਾ ਬਕਾਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਕੂਲ ਦੇ ਐੱਮ. ਡੀ. ਹਰਸ਼ਦੀਪ ਸਿੰਘ ਰੰਧਾਵਾ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ | ਵਿਦਿਆਰਥੀਆਂ ਵਲੋਂ ਵੈਲਕਮ ਗੀਤ ਗਾ ਕੇ ਆਏ ਹੋਏ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ | ਇਸ ਸਮਾਗਮ ਦਾ ਵਿਸ਼ੇਸ਼ ਥੀਮ 'ਅਰਮਾਨਾ ਭਰੀ ਉਡਾਣ' 'ਤੇ ਆਧਾਰਿਤ ਸੀ | ਜਿਸ ਵਿਚ ਵਿਦਿਆਰਥੀਆਂ ਵਲੋਂ ਆਪਣੇ ਅਰਮਾਨਾਂ ਨੂੰ ਪੂਰਾ ਕਰਨ ਤੇ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ ਗਈਆਂ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਪੰਜਾਬੀ ਲੋਕ ਨਾਚ ਲੁਡੀ, ਗਿੱਧਾ ਅਤੇ ਭੰਗੜਾ ਆਦਿ ਰਾਹੀਂ ਆਏ ਹੋਏ ਦਰਸ਼ਕਾਂ ਦਾ ਮਨੋਰੰਜਨ ਕੀਤਾ ਗਿਆ | ਵਿਦਿਆਰਥੀਆਂ ਅਤੇ ਮਾਪਿਆਂ ਦੇ ਚਿਹਰੇ ਉੱਪਰ ਖੁਸ਼ੀ ਦੇਖੀ ਗਈ ਅਧਿਆਪਕਾਂ ਦੀ ਹੌਸਲਾ ਅਫਜਾਈ ਸਦਕਾ ਬੱਚਿਆਂ ਨੇ ਆਪਣੀਆਂ ਆਈਟਮਾਂ ਨੂੰ ਸਟੇਜ ਤੇ ਬਾਖੂਬੀ ਨਿਭਾਇਆ | ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਵਲੋਂ ਬੱਚਿਆਂ ਦੁਆਰਾ ਪ੍ਰਦਰਸ਼ਿਤ ਕੀਤੇ ਗਏ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ ਗਈ | ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਸਮਾਗਮ ਇਕ ਦਿਨ ਦਾ ਨਹੀਂ ਸਗੋਂ, ਹਰ ਇਕ ਵਿਦਿਆਰਥੀ ਦੇ ਸਾਰੇ ਸਾਲ ਦੀ ਮਿਹਨਤ ਹੈ |
ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਬੱਚਿਆਂ ਨੂੰ ਕਿਹਾ ਕਿ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਵਾਸਤੇ ਵੱਡਾ ਸੋਚੋ ਤੇ ਸਾਕਾਰਾਤਮਕ ਸੋਚ ਰੱਖੋ | ਇਸ ਮੌਕੇ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਵੀ ਅਫਜਾਈ ਕੀਤੀ ਗਈ | ਸਕੂਲ ਦੇ ਚੇਅਰਮੈਨ ਸ: ਗੁਰਦੀਪ ਸਿੰਘ ਰੰਧਾਵਾ ਅਤੇ ਐੱਮ. ਡੀ. ਹਰਸ਼ਦੀਪ ਸਿੰਘ ਰੰਧਾਵਾ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸੰਸਥਾ ਵਿਚ ਪਹੁੰਚੇ ਵਿਸ਼ੇਸ਼ ਮਹਿਮਾਨ ਅਮਨਪ੍ਰੀਤ ਸਿੰਘ ਐੱਸ. ਡੀ. ਐੱਮ. ਬਾਬਾ ਬਕਾਲਾ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਅਧਿਆਪਕਾਂ ਦਾ ਆਦਰ ਸਤਿਕਾਰ ਕਰਨ ਅਤੇ ਆਪਣੇ ਮਾਪਿਆਂ ਦੀ ਹਰ ਗੱਲ ਮੰਨਣ ਲਈ ਪ੍ਰੇਰਿਆ | ਸੰਸਥਾ ਦੇ ਮੈਨੇਜ਼ਰ ਹਰਸ਼ਦੀਪ ਸਿੰਘ ਰੰਧਾਵਾ ਨੇ ਆਏ ਹੋਏ ਮਾਪਿਆਂ ਨੂੰ 'ਜੀ ਆਇਆਂ' ਆਖਿਆ ਅਤੇ ਧੰਨਵਾਦ ਕੀਤਾ | ਇਸ ਸਮਾਗਮ ਵਿਚ ਅਵਤਾਰ ਸਿੰਘ ਬੁੱਟਰ ਮੈਂਬਰ ਚੀਫ ਖਾਲਸਾ ਦੀਵਾਨ, ਪਿ੍ੰ: ਕੁਲਬੀਰ ਸਿੰਘ ਮਾਨ, ਐਡੀਸ਼ਨਲ ਐੱਸ. ਐੱਚ. ਓ. ਮਹਿਤਾ ਪਰਮਜੀਤ ਸਿੰਘ ਬਾਜਵਾ, ਪਿ੍ੰ: ਜਤਿੰਦਰ ਸ਼ਰਮਾ, ਪਿ੍ੰ: ਗੁਰਦੀਪ ਸਿੰਘ ਜਲਾਲ ਉਸਮਾ, ਕੈਪਟਨ ਜੋਗਿੰਦਰ ਸਿੰਘ, ਪਿ੍ੰ: ਗੁਰਬੀਰ ਕੌਰ, ਹਰਪ੍ਰੀਤ ਕੌਰ, ਲਕਸ਼ਮਣ ਸਿੰਘ ਰਾਵਤ, ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸਠਿਆਲਾ ਵਿਖੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਬਾਬਾ ਗੋਬਿੰਦ ਸਕੂਲ ਵਾਲੀ ਗਲੀ ਬਣਾਉਣ ਦਾ ਉਦਘਾਟਨ <br/> ਅਗਲੀ ਖ਼ਬਰ ਪਿੰਡ ਭੰਗਵਾਂ 'ਚ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।