18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਠਿਆਲਾ ਵਿਖੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਬਾਬਾ ਗੋਬਿੰਦ ਸਕੂਲ ਵਾਲੀ ਗਲੀ ਬਣਾਉਣ ਦਾ ਉਦਘਾਟਨ <br/>

ਅਜੀਤ ਡੈਸਕ 14-02-2026
ਸਠਿਆਲਾ, 13 ਫਰਵਰੀ (ਜਗੀਰ ਸਿੰਘ ਸਫਰੀ)-ਗ੍ਰਾਮ ਪੰਚਾਇਤ ਗੁਰੂ ਤੇਗ ਬਹਾਦਰ ਨਗਰ ਸਠਿਆਲਾ ਦੇ ਸਰਪੰਚ ਦਲਬੀਰ ਸਿੰਘ ਬੱਲ ਤੇ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ ਦੀ ਅਗਵਾਈ 'ਚ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਬਾਬਾ ਗੋਬਿੰਦ ਸਕੂਲ ਵਾਲੀ ਨਵੀਂ ਗਲੀ ਨੂੰ ਇੰਟਰਲਾਕ ਟਾਈਲਾਂ ਨਾਲ ਬਣਾਉਣ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਿਧਾਇਕ ਟੌਂਗ ਨੇ ਕਿਹਾ ਕਿ ਲੋਕਾਂ ਦੀ ਮੰਗ ਸੀ ਕਿ ਬਾਬਾ ਗੋਬਿੰਦ ਸਕੂਲ ਵਾਲੀ ਗਲੀ ਦਾ ਬਹੁਤ ਮੰਦਾ ਹਾਲ ਸੀ, ਇਸੇ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਤੇ 50 ਲੱਖ ਰੁ: ਗ੍ਰਾਂਟ ਦਿੱਤੀ ਗਈ ਸੀ | ਉਨ•ਾਂ ਕਿਹਾ ਕਿ ਗ੍ਰਾਮ ਪੰਚਾਇਤ ਗੁਰੂ ਤੇਗ ਬਹਾਦਰ ਨਗਰ ਸਠਿਆਲਾ ਦੀ ਇਹ ਗਲੀ 7 ਸੋ ਫੁੱਟ ਦੇ ਕਰੀਬ ਹੈ , ਜੋ 30 ਲੱਖ ਰੁ: ਦੀ ਲਾਗਤ ਨਾਲ ਤਿਆਰ ਕੀਤੀ ਜਾ ਸਕੇ | ਉਨਾਂ ਨੇ ਕਿਹਾ ਕਿ ਸਰਪੰਚ ਦਲਬੀਰ ਸਿੰਘ ਬੱਲ ਤੇ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ ਦੀ ਅਗਵਾਈ ਵਿਚ ਇਹ ਗਲੀ ਇੰਟਰਲਾਕ ਟਾਈਲਾਂ ਨਾਲ ਬਣਾਉਣ ਦਾ ਕੰਮ ਕਰਵਾਇਆ ਜਾਵੇਗਾ | ਇਸ ਮੌਕੇ ਸਰਪੰਚ ਦਲਬੀਰ ਸਿੰਘ, ਗੁਰਮੁੱਖ ਸਿੰਘ ਡਾਂਗਾ ਵਲੋਂ ਵਿਧਾਇਕ ਦਲਬੀਰ ਸਿੰਘ ਟੌਂਗ ਤੇ ਬਾਬਾ ਸੁਰਜਨ ਸਿੰਘ ਬੁਤਾਲਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਨਰਿੰਦਰ ਸਿੰਘ, ਬਾਬਾ ਕਰਤਾਰ ਸਿੰਘ, ਰਿਟਾ: ਐੱਸ. ਡੀ. ਓ. ਸਵਿੰਦਰ ਸਿੰਘ, ਸਾਬੀ ਨਮਾਜ਼ੀ, ਜਸਬੀਰ ਸਿੰਘ ਸੋਢੀ, ਜੋਗਾ ਸਿੰਘ, ਹਰਜਿੰਦਰ ਸਿੰਘ ਰਾਜੂ, ਪ੍ਰਭਜੀਤ ਸਿੰਘ ਘੁੱਗਾ, ਪਰਮਜੀਤ ਸਿੰਘ ਖੀਵਾ, ਪ੍ਰਧਾਨ ਗੁਰਵਿੰਦਰ ਸਿੰਘ, ਮੈਂਬਰ ਹਰਦੀਪ ਸਿੰਘ, ਸਤਨਾਮ ਸਿੰਘ, ਰਾਜਪਾਲ ਸਿੰਘ ਰਾਜੂ, ਮਨਿੰਦਰ ਸਿੰਘ, ਰਣਜੀਤ ਸਿੰਘ ਬੱਲ, ਅਮਨਦੀਪ ਸਿੰਘ, ਦਲਜੀਤ ਸਿੰਘ ਬਿੱਟੂ, ਸੁਖਦੇਵ ਸਿੰਘ ਫੌਜੀ, ਮੱਖਣ ਸਿੰਘ, ਦਿਲਬਾਗ ਸਿੰਘ, ਇੰਦਰ ਸਿੰਘ ਬੱਲ, ਗੁਰਦਿਆਲ ਸਿੰਘ, ਸਮਰੇਜ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਈ. ਟੀ. ਓ. ਨੇ ਗਹਿਰੀ ਮੰਡੀ 'ਚ ਕਬੱਡੀ ਕੱਪ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।