18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਈ. ਟੀ. ਓ. ਨੇ ਗਹਿਰੀ ਮੰਡੀ 'ਚ ਕਬੱਡੀ ਕੱਪ ਦਾ ਕੀਤਾ ਉਦਘਾਟਨ <br/>

ਅਜੀਤ ਡੈਸਕ 14-02-2026
ਜੰਡਿਆਲਾ ਗੁਰੂ, 13 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਬਾਬਾ ਨਿਹਾਲ ਦਾਸ ਦੀ ਪਵਿੱਤਰ ਯਾਦ ਵਿਚ ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਵਿਖੇ ਸਾਲਾਨਾ ਧਾਰਮਿਕ ਅਤੇ ਸਮਾਜਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ ਜਿਸ ਵਿਚ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਕਬੱਡੀ ਕੱਪ ਦਾ ਉਦਘਾਟਨ ਕਰਦੇ ਹੋਏ ਖਿਡਾਰੀਆਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ, ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੇ ਭਾਗ ਲਿਆ | ਉਨ੍ਹਾਂ ਨੇ ਬਾਬਾ ਨਿਹਾਲ ਦਾਸ ਦੇ ਉਪਦੇਸ਼ਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਅਜਿਹੇ ਸਮਾਗਮ ਸਾਡੇ ਸੱਭਿਆਚਾਰ, ਰਵਾਇਤਾਂ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਦੇ ਹਨ | ਹਰਭਜਨ ਸਿੰਘ ਈ. ਟੀ. ਓ. ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਵਧੀਆ ਮਾਧਿਅਮ ਹਨ ਅਤੇ ਪੰਜਾਬ ਸਰਕਾਰ ਖੇਡਾਂ ਦੇ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ | ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੰਨਾਂ ਵਿਕਾਸ ਪੰਜਾਬ ਵਿਚ ਚਾਰ ਸਾਲਾਂ ਦੇ ਰਾਜ ਦੌਰਾਨ ਕੀਤਾ ਹੈ ਬਾਕੀ ਸੱਤਾ ਵਿਚ ਆਈਆਂ ਵੱਖ-ਵੱਖ ਪਾਰਟੀਆਂ ਨੇ 77 ਸਾਲਾਂ ਦੇ ਸਮੇਂ ਵਿਚ ਵੀ ਨਹੀਂ ਕੀਤਾ ਅਤੇ ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਭੇਦਭਾਵ ਦੇ ਨਿਰਪੱਖ ਹੋ ਕੇ ਹਰ ਪਿੰਡ ਵਿਚ ਵਿਕਾਸ ਕਾਰਜ ਵੱਡੇ ਪੱਧਰ 'ਤੇ ਕੀਤੇ ਜਾ ਰਹੇ ਹਨ | ਇਸ ਮੌਕੇ ਅਮਰੀਕ ਸਿੰਘ ਸੋਢੀ ਦੇਵੀਦਾਸਪੁਰਾ ਅਤੇ ਹੋਰ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮਾਸਟਰ ਅਨਦੀਪ ਸਿੰਘ ਚੰਦੀ ਨੇ ਜ਼ਿਲ੍ਹੇ ਦਾ ਨਾਂਅ ਕੀਤਾ ਰੌਸ਼ਨ <br/> ਅਗਲੀ ਖ਼ਬਰ ਸਠਿਆਲਾ ਵਿਖੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਬਾਬਾ ਗੋਬਿੰਦ ਸਕੂਲ ਵਾਲੀ ਗਲੀ ਬਣਾਉਣ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।