ਜੰਡਿਆਲਾ ਗੁਰੂ, 13 ਫਰਵਰੀ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਟੇਟ ਟੀਚਰ ਫੈਸਟ 2025-26 ਦਾ ਆਯੋਜਨ ਕੀਤਾ ਗਿਆ, ਜੋ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਅਧੀਨ ਅਤੇ ਕਿਰਨ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਰਾਜ ਪੱਧਰੀ ਮੁਕਾਬਲੇ ਦੌਰਾਨ ਮਾਡਲ ਟੀਚਿੰਗ ਕੈਟਾਗਰੀ ਵਿਚ ਜ਼ਿਲ੍ਹਾ ਅੰਮਿ੍ਤਸਰ ਦੇ ਬਲਾਕ ਜੰਡਿਆਲਾ ਗੁਰੂ ਨਾਲ ਸੰਬੰਧਿਤ ਸਰਕਾਰੀ ਹਾਈ ਸਕੂਲ ਦੇਵੀਦਾਸਪੁਰਾ ਦੇ ਸਮਾਜਿਕ ਸਿੱਖਿਆ ਮਾਸਟਰ ਅਨਦੀਪ ਸਿੰਘ ਚੰਦੀ ਵਲੋਂ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਗਿਆ | ਇਸ ਮਾਡਲ ਦਾ ਮੁੱਖ ਥੀਮ ਨਕਸ਼ਿਆਂ ਦੀ ਨਵੇਂ ਢੰਗ ਨਾਲ ਵਰਤੋਂ ਕਰਕੇ ਵਿਸ਼ੇ ਨੂੰ ਹੋਰ ਰੋਚਕ ਬਣਾਉਣਾ ਹੈ | ਇਸ ਮੌਕੇ ਜੇਤੂਆਂ ਨੂੰ ਸੁਰਜੀਤ ਮਾਂਗਟ ਅਤੇ ਵਨੀਤਾ ਕਟਾਰੀਆ ਆਦਿ ਵਲੋਂ ਇਨਾਮ ਵੰਡੇ ਗਏ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬਲਾਕ ਅਤੇ ਜ਼ਿਲ੍ਹਾ ਪੱਧਰੀ ਟੀਚਰ ਫੈਸਟ ਮੁਕਾਬਲਿਆਂ ਵਿਚ ਅਨਦੀਪ ਸਿੰਘ ਵਲੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ ਸੀ | ਇਸ ਪ੍ਰਾਪਤੀ ਲਈ ਉਨ੍ਹਾਂ ਵਲੋਂ ਰਾਜੇਸ਼ ਕੁਮਾਰ ਸ਼ਰਮਾ, ਰਾਜੇਸ਼ ਖੰਨਾ, ਮਨਦੀਪ ਕੌਰ, ਰਾਜਨ ਲਿਬਰਾ ਅਤੇ ਹਰਦੀਪ ਸਿੰਘ ਸਮੇਤ ਸਮੂਹ ਸਟਾਫ ਦਾ ਧੰਨਵਾਦ ਕੀਤਾ ਗਿਆ |