ਬਾਬਾ ਬਕਾਲਾ ਸਾਹਿਬ, 13 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸਮਾਜ ਸੇਵੀ ਅਤੇ ਧਾਰਮਿਕ ਖੇਤਰ ਵਿਚ ਸਰਗਰਮੀਆਂ ਨਿਭਾਉਣ ਵਾਲੀ ਸੰਸਥਾ ਸਿੱਖ ਜੀਵਨ ਜਾਚ ਸੰਸਥਾ (ਰਜਿ:) ਬਾਬਾ ਬਕਾਲਾ ਸਾਹਿਬ ਵਲੋਂ ਭਾਈ ਮਨਿੰਦਰ ਸਿੰਘ ਦੇ ਗ੍ਰਹਿ ਵਿਖੇ ਇਕ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਕਥਾ ਕੀਰਤਨ ਦਾ ਪ੍ਰਵਾਹ ਚੱਲਿਆ | ਸੰਸਥਾ ਦੇ ਮੁੱਖੀ ਭਾਈ ਹਰਪ੍ਰੀਤ ਸਿੰਘ ਖਾਲਸਾ ਐੱਮ. ਏ. ਵਲੋਂ ਜਿੱਥੇ ਸਿੱਖੀ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ, ਉਥੇ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਬਾਣੀ ਅਤੇ ਬਾਣੀ ਦੇ ਧਾਰਨੀ ਬਣਾਈਏ | ਇਸ ਮੌਕੇ ਸਿੱਖ ਜੀਵਨ ਜਾਚ ਸੰਸਥਾ ਵਲੋਂ ਸ਼ਖ਼ਸੀਅਤਾਂ ਦਾ ਮਾਣ-ਸਨਮਾਨ ਕੀਤਾ ਗਿਆ | ਇਸ ਮੌਕੇ ਤੇਜਿੰਦਰ ਸਿੰਘ ਅਠੌਲਾ ਸਾ: ਮੈਂਬਰ ਬਲਾਕ ਸੰਮਤੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਭਾਈ ਮਨਿੰਦਰ ਸਿੰਘ, ਬੀਬਾ ਕੋਮਲਪ੍ਰੀਤ ਕੌਰ, ਮਨਜੀਤ ਸਿੰਘ ਠੁਕਰਾਲ, ਬੀਬੀ ਮਨਦੀਪ ਕੌਰ, ਸਿਮਰਨਜੀਤ ਕੌਰ, ਅੰਮਿ੍ਤਜੋਤ ਕੌਰ, ਕੋਮਲਪ੍ਰੀਤ ਕੌਰ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |