18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਠਿਆਲਾ ਵਿਖੇ ਸਾਲਾਨਾ ਜੋੜ ਮੇਲਾ ਤੇ ਧਾਰਮਿਕ ਸਮਾਗਮ ਭਲਕੇ <br/>

ਅਜੀਤ ਡੈਸਕ 14-02-2026
ਸਠਿਆਲਾ, 13 ਫਰਵਰੀ (ਜਗੀਰ ਸਿੰਘ ਸਫਰੀ)-ਨਿਰਮਲ ਕੁਟੀਆ ਸੰਤ ਬਾਬਾ ਗੋਬਿੰਦ ਸਠਿਆਲਾ ਦੇ ਮੁੱਖ ਸੇਵਾਦਾਰ ਬਾਬਾ ਪਲਵਿੰਦਰ ਸਿੰਘ ਦੀ ਅਗਵਾਈ ਵਿਚ ਸੰਤਾਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ 'ਤੇ ਧਾਰਮਿਕ ਸਮਗਾਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਪਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਸੰਤ ਬਾਬਾ ਗੋਬਿੰਦ ਤੇ ਸੰਤ ਬਾਬਾ ਡੋਡੀ ਹੁਰਾਂ ਦੀ ਯਾਦ ਵਿਚ ਅੱਜ 13 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਰਖਾਏ ਆਰੰਭ ਗਏ ਹਨ ਤੇ 15 ਫਰਵਰੀ ਦਿਨ ਐਤਵਾਰ ਨੂੰ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਧਾਰਮਿਕ ਸਮਾਗਮ ਹੋਵੇਗਾ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਪਲਵਿੰਦਰ ਸਿੰਘ, ਮੁੱਖ ਗਿਆਨੀ ਬਲਵਿੰਦਰ ਸਿੰਘ, ਮਾਤਾ ਪਰਮਜੀਤ ਕੌਰ ਬੱਲ, ਸਰਪੰਚ ਦਲਬੀਰ ਸਿੰਘ, ਗਿਆਨੀ ਦਲਜੀਤ ਸਿੰਘ, ਗਿਆਨੀ ਝਿਲਮਣ ਸਿੰਘ, ਗੁਰਜੀਤ ਸਿੰਘ ਗੀਤਾ, ਮਲਕੀਤ ਸਿੰਘ, ਜੁਗਰਾਜ ਸਿੰਘ, ਬਲਜੀਤ ਸਿੰਘ, ਡਾ. ਬਲਦੇਵ ਸਿੰਘ, ਗੁਰਪ੍ਰਤਾਪ ਸਿੰਘ, ਠੇਕੇਦਾਰ ਮਲਕੀਤ ਸਿੰਘ, ਹਰਪਾਲ ਸਿੰਘ ਬੰਟੀ, ਮਨਜੀਤ ਸਿੰਘ ਮੋਟਰਾਂਵਾਲਾ, ਮੁਹਬੱਤ ਪਾਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਥਾਣੇ ਤੋਂ 100 ਮੀਟਰ ਦੀ ਦੂਰੀ ਤੋਂ ਇੰਜਣ ਚੋਰੀ ਅਗਲੀ ਖ਼ਬਰ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ ਵਲੋਂ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।