17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪਿੰਡ ਜੱਲੂਪੁਰ ਖੈੜਾ ਵਿਖੇ ਅਕਾਲੀ ਦਲ 'ਵਾਰਿਸ ਪੰਜਾਬ' ਵਲੋਂ ਖ਼ਾਲਸਾ ਵਹੀਰ ਦੀ ਤਿਆਰੀ ਨੂੰ ਲੈ ਕੇ ਮਾਝਾ ਜ਼ੋਨ ਦੀ ਵਿਸ਼ਾਲ ਹੰਗਾਮੀ ਮੀਟਿੰਗ <br/>

ਅਜੀਤ ਡੈਸਕ 14-02-2026
ਰਈਆ, 13 ਫਰਵਰੀ (ਸ਼ਰਨਬੀਰ ਸਿੰਘ ਕੰਗ)-ਅਕਾਲੀ ਦਲ 'ਵਾਰਿਸ ਪੰਜਾਬ' ਦੇ ਵਲੋਂ ਅੱਜ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖਾਲਸਾ ਦੇ ਪਿੰਡ ਜੱਲੂਪੁਰ ਖੈੜਾ ਗੁਰਦੁਆਰਾ ਬਾਬਾ ਕਾਲੇ ਮਹਿਰ ਵਿਖੇ ਖ਼ਾਲਸਾ ਵਹੀਰ ਦੀ ਤਿਆਰੀ ਨੂੰ ਲੈ ਕੇ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿਚ ਮਾਝਾ ਜ਼ੋਨ ਦੀ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਵਿਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਪੰਥਕ ਏਕਤਾ, ਸਮਾਜਿਕ ਜਾਗਰੂਕਤਾ ਅਤੇ ਪੰਜਾਬ ਦੇ ਹੱਕਾਂ ਦੀ ਰੱਖਿਆ ਲਈ ਖ਼ਾਲਸਾ ਵਹੀਰ ਨੂੰ ਸਮੇਂ ਦੀ ਲੋੜ ਕਰਾਰ ਦਿੱਤਾ ਗਿਆ | ਆਗੂਆਂ ਨੇ ਕਿਹਾ ਕਿ ਇਹ ਵਹੀਰ ਸਿਰਫ਼ ਧਾਰਮਿਕ ਜਾਗਰੂਕਤਾ ਹੀ ਨਹੀਂ, ਸਗੋਂ ਕੌਮਕ ਇਕੱਠ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਮੂਲ ਸਿਧਾਤਾਂ ਨਾਲ ਜੋੜਨ ਦਾ ਵੱਡਾ ਸਾਧਨ ਸਾਬਤ ਹੋਵੇਗੀ | ਇਸ ਮੌਕੇ ਬਾਪੂ ਤਰਸੇਮ ਸਿੰਘ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂਆ ਵਿਚ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ, ਪ੍ਰਗਟ ਸਿੰਘ ਮੀਆਂਵਿੰਡ, ਸਰਬਜੀਤ ਸਿੰਘ ਖਾਨਪੁਰ, ਭਾਈ ਹਰਜੀਤ ਸਿੰਘ ਲਾਲਾਨੰਗਲ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਭਾਈ ਦਯਾ ਸਿੰਘ, ਭਾਈ ਦਲਜੀਤ ਸਿੰਘ ਜਵੰਦਾ, ਭਾਈ ਜਸਕਰਨ ਸਿੰਘ ਰਿਆੜ, ਜੁਗਰਾਜ ਸਿੰਘ ਉਦੋਨੰਗਲ, ਦਲਜੀਤ ਸਿੰਘ ਮਿਆਦੀਆ, ਜੁਗਰਾਜ ਸਿੰਘ ਭੰਗਵਾਂ, ਜਸਕਰਨ ਸਿੰਘ ਲੋਪੋਕੇ, ਭਾਈ ਚਮਕੌਰ ਸਿੰਘ ਧੁੰਨ, ਚਰਨਜੀਤ ਸਿੰਘ ਗਾਲਿਬ, ਸੁਖਬੀਰ ਸਿੰਘ ਵਲਟੋਹਾ, ਸੁਖਬੀਰ ਸਿੰਘ ਚੀਮਾ, ਨਰਿੰਦਰ ਸਿੰਘ ਕਲਸੀਆਂ, ਅਮਨਦੀਪ ਸਿੰਘ ਕਲਸੀਆਂ, ਨਾਥਵਿੰਦਰ ਸਿੰਘ ਮਜੀਠਾ, ਅਮਰੀਕ ਸਿੰਘ ਬਿੱਟਾ, ਰਜਿੰਦਰ ਸਿੰਘ ਰਾਜੂ, ਜਸਬੀਰ ਸਿੰਘ ਗੋਲਡੀ ਅਤੇ ਹੋਰ ਸੈਂਕੜੇ ਸਰਗਰਮ ਆਗੂ ਹਾਜ਼ਰ ਸਨ | ਇਸ ਤੋਂ ਇਲਾਵਾ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਵਰਕਰਾਂ ਨੇ ਵੀ ਮੀਟਿੰਗ ਵਿਚ ਸ਼ਿਰਕਤ ਕਰਕੇ 25 ਫਰਵਰੀ ਨੂੰ ਕੱਢੀ ਜਾਣ ਵਾਲੀ ਖ਼ਾਲਸਾ ਵਹੀਰ ਨੂੰ ਕਾਮਯਾਬ ਬਣਾਉਣ ਦਾ ਭਰੋਸਾ ਦਿੱਤਾ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਾਪੂ ਤਰਸੇਮ ਸਿੰਘ ਨੇ ਅਪੀਲ ਕੀਤੀ ਕਿ ਪੰਥ ਅਤੇ ਪੰਜਾਬ ਦੀ ਚੜਦੀ ਕਲਾ ਲਈ ਸਮੂਹ ਸਿੱਖ, ਕਿਸਾਨ, ਵਿਦਿਆਰਥੀ ਜਥੇਬੰਦੀਆਂ ਅਤੇ ਸਿੱਖ ਸੰਪਰਦਾਵਾਂ ਵੱਡੀ ਗਿਣਤੀ ਵਿਚ ਇਸ ਖ਼ਾਲਸਾ ਵਹੀਰ ਨਾਲ ਜੁੜਨ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਕੌਮੀਂ ਏਕਤਾ ਸਭ ਤੋਂ ਵੱਡੀ ਤਾਕਤ ਹੈ ਅਤੇ ਸਾਨੂੰ ਆਪਣੇ ਸਾਂਝੇ ਮਕਸਦ ਲਈ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਹੋਰ ਕਿਹਾ ਕਿ ਖ਼ਾਲਸਾ ਵਹੀਰ ਰਾਹੀਂ ਗੁਰਮਤਿ ਵਿਚਾਰਧਾਰਾ, ਸੇਵਾ ਭਾਵਨਾ ਅਤੇ ਭਾਈਚਾਰੇ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾਵੇਗਾ | ਪਾਰਟੀ ਆਗੂਆਂ ਨੇ ਦਿ੍ੜ੍ਹਤਾ ਨਾਲ ਕਿਹਾ ਕਿ ਇਹ ਯਤਨ ਪੰਥਕ ਜਜ਼ਬੇ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਪੰਜਾਬ ਵਿਚ ਵੱਡੇ ਬਦਲਾਅ ਲਈ ਮਾਹੌਲ ਤਿਆਰ ਕਰੇਗਾ | ਮੀਟਿੰਗ ਦੇ ਅੰਤ ਵਿਚ ਸਭ ਨੇ ਇਕਜੁੱਟ ਹੋ ਕੇ ਖ਼ਾਲਸਾ ਵਹੀਰ ਨੂੰ ਇਤਿਹਾਸਕ ਬਣਾਉਣ ਦਾ ਸੰਕਲਪ ਲਿਆ ਅਤੇ ਵੱਧ ਤੋਂ ਵੱਧ ਸੰਗਤਾਂ ਤੱਕ ਇਸ ਦਾ ਸੰਦੇਸ਼ ਪਹੁੰਚਾਉਣ ਦਾ ਫੈਸਲਾ ਕੀਤਾ |

ਪਿਛਲੀ ਖ਼ਬਰ ਮਜੀਠਾ ਵਿਖੇ ਮਹਾਂ ਸ਼ਿਵਰਾਤਰੀ ਦੇ ਸੰਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ <br/> ਅਗਲੀ ਖ਼ਬਰ ਪਿੰਡ ਭੀਲੋਵਾਲ ਵਿਚ ਗੁੰਡਾਗਰਦੀ ਦਾ ਨੰਗਾ ਨਾਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।