17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮਜੀਠਾ ਵਿਖੇ ਮਹਾਂ ਸ਼ਿਵਰਾਤਰੀ ਦੇ ਸੰਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ <br/>

ਅਜੀਤ ਡੈਸਕ 14-02-2026
ਮਜੀਠਾ, 13 ਫਰਵਰੀ (ਮਨਿੰਦਰ ਸਿੰਘ ਸੋਖੀ)-ਮਹਾਂ ਸ਼ਿਵਰਾਤਰੀ ਦੇ ਸੰਬੰਧ ਵਿਚ ਮਜੀਠਾ ਵਿਖੇ ਯੋਗੀ ਦਿਆਲ ਨਾਥ ਦੀ ਅਗਵਾਈ ਵਿਚ ਸ਼ਹਿਰ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ | ਇਹ ਸ਼ੋਭਾ ਯਾਤਰਾ ਮਜੀਠਾ ਦੇ ਸ਼ਿਵਾਲਾ ਮੰਦਰ ਤੋਂ ਪਵਿੱਤਰ ਗ੍ਰੰਥ ਸ਼ਿਵ ਪੁਰਾਣ ਦੀ ਛਤਰ ਛਾਇਆ ਹੇਠ ਸ਼ੁਰੂ ਹੋਈ ਜਿਹੜੀ ਕਿ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਵਾਪਸ ਮੰਦਰ ਸ਼ਿਵਾਲਾ ਵਿਖੇ ਸਮਾਪਤ ਹੋਈ | ਮਹਾਂ ਸ਼ਿਵਰਾਤਰੀ ਦੇ ਸੰਬੰਧ ਵਿਚ ਸ਼ਹਿਰ ਦੇ ਸਮੂਹ ਮੰਦਰਾਂ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ | ਸ਼ੋਭਾ ਯਾਤਰਾ ਵਿਚ ਵੱਖ-ਵੱਖ ਭਜਨ ਮੰਡਲੀਆਂ ਵਲੋਂ ਭਗਵਾਨ ਸ਼ਿਵ ਦੀ ਮਹਿਮਾ ਵਿਚ ਭਜਨ, ਭੇਟਾਵਾਂ ਅਤੇ ਧਾਰਮਿਕ ਗੀਤ ਗਾ ਕੇ ਸ਼ੋਭਾ ਯਾਤਰਾ ਦੀ ਸ਼ੋਭਾ ਵਧਾਈ | ਸ਼ਰਧਾਲੂਆਂ ਵਾਸਤੇ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਲੰਗਰ ਲਗਾਏ ਗਏ | ਸ਼ੋਭਾ ਯਾਤਰਾ ਨੂੰ ਮੰਦਰ ਸ਼ਿਵਾਲਾ ਤੋਂ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਵਿਧਾਇਕ ਗਨੀਵ ਕੌਰ ਮਜੀਠੀਆ ਦੇ ਸਿਆਸੀ ਸਕੱਤਰ ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ ਵਲੋਂ ਆਪਣੇ ਸਾਥੀਆਂ ਸਮੇਤ ਰਵਾਨਾ ਕੀਤਾ ਗਿਆ ਅਤੇ ਭਗਵਾਨ ਦਾ ਆਸ਼ੀਰਵਾਦ ਲਿਆ ਗਿਆ | ਇਸ ਮੌਕੇ ਐਡਵੋਕੇਟ ਰਾਕੇਸ਼ ਪ੍ਰਾਸ਼ਰ ਤੇ ਗਗਨਦੀਪ ਸਿੰਘ ਭਕਨਾ ਦੇ ਨਾਲ ਸਾਬਕਾ ਪ੍ਰਧਾਨ ਕੌਂਸਲਰ ਤਰੁਨ ਕੁਮਾਰ ਅਬਰੋਲ, ਪ੍ਰਧਾਨ ਸਲਵੰਤ ਸਿੰਘ ਸੇਠ, ਸੀਨੀਅਰ ਮੀਤ ਪ੍ਰਧਾਨ ਪਿੰਸ ਨਈਅਰ, ਦੁਰਗਾ ਦਾਸ, ਯੋਗੀ ਦਿਆਲ ਨਾਥ, ਪੰਡਤ ਦਾਊ ਦਿਆਲ ਸ਼ਰਮਾ, ਪੰਡਤ ਓਮ ਪ੍ਰਕਾਸ਼, ਪੰਡਤ ਮਨੋਜ ਗੋਸਵਾਮੀ, ਪ੍ਰਧਾਨ ਕੁਲਦੀਪ ਕੁਮਾਰ, ਡਾ: ਬਿੱਟੂ, ਬਿੱਲਾ ਸ਼ਾਹ ਆੜ੍ਹਤੀਆ, ਅਜੈ ਕੁਮਾਰ ਚੋਪੜਾ, ਨਰੇਸ਼ ਕੁਮਾਰ, ਇੰਦਰਜੀਤ ਮਰਵਾਹ, ਵਿਜੇ ਕੁਮਾਰ ਚੋਪੜਾ, ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ |

ਪਿਛਲੀ ਖ਼ਬਰ ਮਾਸਟਰ ਜਸਬੀਰ ਸਿੰਘ ਨਿਜ਼ਾਮਪੁਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਪਿੰਡ ਜੱਲੂਪੁਰ ਖੈੜਾ ਵਿਖੇ ਅਕਾਲੀ ਦਲ 'ਵਾਰਿਸ ਪੰਜਾਬ' ਵਲੋਂ ਖ਼ਾਲਸਾ ਵਹੀਰ ਦੀ ਤਿਆਰੀ ਨੂੰ ਲੈ ਕੇ ਮਾਝਾ ਜ਼ੋਨ ਦੀ ਵਿਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।