ਟਾਹਲੀ ਸਾਹਿਬ, 13 ਫਰਵਰੀ (ਵਿਨੋਦ ਭੀਲੋਵਾਲ)-ਸ਼੍ਰੋਮਣੀ ਅਕਾਲੀ ਦਲ ਲਈ ਰੀੜ ਦੀ ਹੱਡੀ ਵਜੋਂ ਕੰਮ ਕਰ ਰਹੇ ਮਿਹਨਤੀ ਵਰਕਰਾਂ ਦਾ ਅਕਾਲੀ ਦਲ ਵਿਚ ਪੂਰਾ ਮਾਣ ਸਨਮਾਨ ਬਰਕਰਾਰ ਰਹੇਗਾ ਕਿਉਂਕਿ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਹੀ ਅਕਾਲੀ ਦਲ ਪਿੰਡ ਪੱਧਰ 'ਤੇ ਮਜਬੂਤ ਕਰਨ ਲਈ ਵਰਕਰਾਂ ਦਾ ਵੱਡਾ ਯੋਗਦਾਨ ਰਿਹਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਹਲਕਾ ਮਜੀਠਾ ਦੇ ਸੀਨੀਅਰ ਅਕਾਲੀ ਆਗੂ ਲਾਭ ਸਿੰਘ ਬੱਗਾ ਵਲੋਂ ਸਾਥੀਆਂ ਸਮੇਤ ਮਜੀਠੀਆ ਨੂੰ ਸਨਮਾਨਿਤ ਕਰਨ ਮੌਕੇ ਕੀਤਾ | ਮਜੀਠੀਆ ਨੇ ਕਿਹਾ ਕਿ ਸੂਬੇ ਵਿਚਲੀ ਆਪ ਸਰਕਾਰ ਨੇ ਲੋਕਾਂ ਨੂੰ ਭਰਮਾਂ ਕਿ ਗੁੰਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ | ਜਿਸ ਕਰਕੇ ਅੱਜ ਵੱਡੀ ਗਿਣਤੀ 'ਚ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਬੇਸਵਰੀ ਨਾਲ ਉਡੀਕ ਰਹੇ ਹਨ ਕਿਉਂਕਿ ਪੰਜਾਬ ਦੇ ਲੋਕ ਜਾਣ ਚੁੱਕੇ ਹਨ ਪੰਜਾਬ ਦੀ ਤਰੱਕੀ ਅਤੇ ਲੋਕਾਂ ਵਿਚ ਖੁਸ਼ਹਾਲੀ ਅਕਾਲੀ ਦਲ ਹੀ ਲਿਆ ਸਕਦੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਜਿਹੜੀਆਂ ਲੋਕ ਭਲਾਈ ਸਕੀਮਾਂ ਤਹਿਤ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਉਸ ਨਾਲ ਅਕਾਲੀ ਦਲ ਜ਼ਮੀਨੀ ਪੱਧਰ 'ਤੇ ਮਜਬੂਤ ਹੈ | ਮਜੀਠੀਆ ਨੇ ਕਿਹਾ ਕਿ ਸੂਬੇ ਵਿਚ ਅਕਾਲੀ ਦਲ ਪੂਰੀ ਤਰ੍ਹਾਂ ਮਜਬੂਤ ਹੈ ਅਤੇ ਜਿਸ ਤਰ੍ਹਾਂ ਵਰਕਰ ਚਟਾਨ ਵਾਂਗ ਪਾਰਟੀ ਨਾਲ ਖੜ੍ਹੇ ਹਨ ਉਨ੍ਹਾਂ ਨੇ ਸੂਬੇ ਵਿਚ ਅਗਲੀ ਅਕਾਲੀ ਸਰਕਾਰ ਦਾ ਨੀਂਹ ਪੱਥਰ ਰੱਖ ਦਿੱਤਾ ਹੈ | ਇਸ ਮੌਕੇ ਸਾਬਕਾ ਸਰਪੰਚ ਕਰਮ ਸਿੰਘ, ਚਤਰ ਸਿੰਘ ਬੱਗਾ, ਹਰਦੇਵ ਸਿੰਘ ਮੈਂਬਰ, ਪਟਵਾਰੀ ਸਿੰਘ ਮੈਂਬਰ, ਰਣਜੀਤ ਸਿੰਘ, ਸੁਖਵਿੰਦਰ ਸਿੰਘ ਛਿੰਦ, ਮਨਜੀਤ ਸਿੰਘ ਗੋਰਾ, ਜੋਗਾ ਸਿੰਘ, ਇਕਬਾਲ ਸਿੰਘ, ਇੰਦਰਜੀਤ ਸਿੰਘ ਰਾਣਾ, ਕਸ਼ਮੀਰ ਸਿੰਘ ਫੌਜੀ, ਗੁਰਜੀਤ ਸਿੰਘ ਨੰਬਰਦਾਰ, ਨਿਸ਼ਾਨ ਸਿੰਘ ਠੇਕੇਦਾਰ, ਸਰਵਣ ਸਿੰਘ ਸੰਮਾ, ਸਤਨਾਮ ਸਿੰਘ ਨੰਬਰਦਾਰ, ਜਥੇਦਾਰ ਬਲਵੰਤ ਸਿੰਘ, ਸਤਨਾਮ ਸਿੰਘ, ਰਵਿੰਦਰ ਸਿੰਘ ਬਿੱਟੂ, ਮੇਜਰ ਸਿੰਘ, ਨਿੰਦਰ ਸਿੰਘ, ਗੁਰਮੁਖ ਸਿੰਘ, ਜਸਵੰਤ ਸਿੰਘ ਸੂਬੇਦਾਰ, ਸੰਤੋਖ ਸਿੰਘ ਬਿੱਟੂ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਸ਼ਾਮਿਲ ਸਨ |