ਅਜਨਾਲਾ, 13 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਕਰਵਾਇਆ ਜਾਂਦਾ ਸਾਲਾਨਾ ਦੋ ਰੋਜ਼ਾ ਢਾਡੀ ਅਤੇ ਕੀਰਤਨ ਦਰਬਾਰ ਇਸ ਵਾਰ 21 ਅਤੇ 22 ਫਰਵਰੀ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਸੁਸਾਇਟੀ ਦੀ ਖੁੱਲੀ ਗਰਾਉਂਡ ਅਜਨਾਲਾ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ | ਇਹ ਜਾਣਕਾਰੀ ਅੱਜ ਸੁਸਾਇਟੀ ਦੇ ਕਨਵੀਨਰ ਭਾਈ ਭੁਪਿੰਦਰ ਸਿੰਘ ਬੈਂਕ ਵਾਲਿਆਂ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਅਹਿਮ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਸਮਾਗਮ ਦੇ ਪਹਿਲੇ ਦਿਨ 21 ਫਰਵਰੀ ਨੂੰ ਪੰਥ ਪ੍ਰਸਿੱਧ ਢਾਡੀ ਗਿਆਨੀ ਸਰੂਪ ਸਿੰਘ ਕੰਡਿਆਣਾ, ਗਿਆਨੀ ਨਿਰਮਲ ਸਿੰਘ ਨੂਰ, ਬੀਬੀ ਕਿਰਨਜੀਤ ਕੌਰ ਖਾਲਸਾ ਅਤੇ ਗਿਆਨੀ ਮਨਜੀਤ ਸਿੰਘ ਲੁਧਿਆਣਾ ਸੰਗਤਾਂ ਨੂੰ ਢਾਡੀ ਵਾਰਾਂ ਸੁਣਾ ਕੇ ਨਿਹਾਲ ਕਰਨਗੇ ਜਦ ਕਿ ਦੂਸਰੇ ਦਿਨ 22 ਫਰਵਰੀ ਨੂੰ ਭਾਈ ਸਾਹਿਬ ਭਾਈ ਹਰਪਾਲ ਸਿੰਘ ਫਤਿਹਗੜ੍ਹ ਸਾਹਿਬ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਦਵਿੰਦਰ ਸਿੰਘ ਸੋਹਾਣੇ ਵਾਲੇ, ਭਾਈ ਹਰਜੋਤ ਸਿੰਘ ਜ਼ਖਮੀ ਅਤੇ ਭਾਈ ਮਹਿਤਾਬ ਸਿੰਘ ਜਲੰਧਰ ਵਾਲਿਆਂ ਤੋਂ ਇਲਾਵਾ ਭਾਈ ਅਨੋਖ ਸਿੰਘ ਅਜਨਾਲਾ, ਭਾਈ ਲਖਬੀਰ ਸਿੰਘ ਅਜਨਾਲਾ, ਡਾਕਟਰ ਇਕਬਾਲ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਸਮੇਤ ਹੋਰ ਜਥੇ ਆਈਆਂ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਉਣਗੇ | ਉਹਨਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਜੋਰਾਂ ਨਾਲ ਚੱਲ ਰਹੀਆਂ ਹਨ 9 ਇਕੱਤਰਤਾ ਦੌਰਾਨ ਸਮਾਗਮ ਦਾ ਪੋਸਟਰ ਵੀ ਰਿਲੀਜ਼ ਕੀਤਾ ਗਿਆ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਮਨਜੀਤ ਸਿੰਘ ਨਿੱਝਰ ਅਤੇ ਭਾਈ ਜੋਰਾਵਰ ਸਿੰਘ, ਨਰਿੰਦਰਪਾਲ ਸਿੰਘ ਢਿੱਲੋ ਬੈਂਕ ਵਾਲੇ, ਪ੍ਰਧਾਨ ਮਲਕੀਤ ਸਿੰਘ ਅਜਨਾਲਾ, ਕੌਂਸਲਰ ਗੁਰਦੇਵ ਸਿੰਘ ਨਿੱਝਰ ਸਹਾਇਕ ਡਿਪਟੀ ਡਾਇਰੈਕਟਰ ਗੁਰਬੀਰ ਸਿੰਘ ਅਰੋੜਾ, ਕਾਬਲ ਸਿੰਘ ਨਿੱਜਰ, ਮੰਗਲ ਸਿੰਘ ਨਿੱਜਰ, ਡਾ: ਇਕਬਾਲ ਸਿੰਘ, ਕਰਮਜੀਤ ਸਿੰਘ ਰਿਆੜ, ਹਰਭਜਨ ਸਿੰਘ, ਡਾ: ਦਲਬੀਰ ਸਿੰਘ, ਕੁਲਵਿੰਦਰ ਸਿੰਘ, ਪ੍ਰਸ਼ੋਤਮ ਸਿੰਘ ਜੇ.ਈ, ਅਮਰਜੀਤ ਸਿੰਘ ਬਿਜਲੀ ਵਾਲੇ, ਲੱਕੀ ਨਿੱਜਰ, ਮੁਰਤਾ ਸਿੰਘ, ਅਮਰਜੀਤ ਸਿੰਘ ਬਾਜਵਾ, ਜਸਵਿੰਦਰ ਸਿੰਘ ਜੱਜ, ਅਮਰਬੀਰ ਸਿੰਘ ਢਿੱਲੋਂ, ਜਸਬੀਰ ਸਿੰਘ ਢਿੱਲੋਂ, ਗੁਰਸੇਵਕ ਸਿੰਘ ਨਿੱਜਰ, ਜਸਪਾਲ ਸਿੰਘ, ਪਰਮਜੀਤ ਸਿੰਘ ਅਰੋੜਾ, ਸੁਖਦੇਵ ਸਿੰਘ ਰਿਆੜ, ਸਾਹਿਬ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਗੁਰਮੀਤ ਸਿੰਘ ਨਿੱਜਰ, ਸੰਦੀਪ ਸਿੰਘ ਆਦਿ ਹਾਜ਼ਰ ਸਨ |