17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਅਕਾਲੀ ਦਲ ਲਈ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਜਾਵੇਗਾ-ਰਣੀਕੇ

ਅਜੀਤ ਡੈਸਕ 14-02-2026
ਜੇਠੂਵਾਲ, 13 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਅਹੁਦੇਦਾਰੀਆਂ ਦੇ ਰੂਪ ਵਿਚ ਦੇ ਕੇ ਪਾਰਟੀ ਵਲੋਂ ਨਿਵਾਜਿਆ ਜਾਵੇਗਾ ਤਾਂ ਕਿ ਉਹ ਪਾਰਟੀ ਦੀ ਮਜਬੂਤੀ ਲਈ ਹੋਰ ਦਿ੍ੜ੍ਹ ਇਰਾਦੇ ਨਾਲ ਕੰਮ ਕਰਨ ਜਿਸ ਤਹਿਤ ਸ਼ਰਨਬੀਰ ਸਿੰਘ ਸੋਹੀ ਨੂੰ ਸ਼ੋ੍ਰਮਣੀ ਅਕਾਲੀ ਦਲ ਸਰਕਲ ਪੰਡੋਰੀ ਦਾ ਪ੍ਰਧਾਨ ਬਣਾ ਕੇ ਜ਼ਿੰਮੇਵਾਰੀ ਸੌਂਪੀ ਗਈ ਹੈ ਤਾਂ ਕਿ ਸਰਕਲ ਅਧੀਨ ਆਉਂਦੇ ਪਿੰਡਾਂ 'ਚ ਅਕਾਲੀ ਦਲ ਨੂੰ ਮਜਬੂਤ ਕਰ ਸਕੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਪਿੰਡ ਸੋਹੀਆਂ ਖੁਰਦ ਵਿਖੇ ਸ਼ਰਨਬੀਰ ਸਿੰਘ ਸੋਹੀ ਨੂੰ ਸਰਕਲ ਪ੍ਰਧਾਨ ਬਨਣ ਤੇ ਸਿਰਪਾਉ ਭੇਟ ਕਰਕੇ ਸਨਮਾਨਿਤ ਕਰਨ ਮੌਕੇ ਕੀਤਾ | ਰਣੀਕੇ ਨੇ ਕਿਹਾ ਕਿ ਅਕਾਲੀ ਦਲ ਲਈ ਮਿਹਨਤ ਕਰਨ ਵਾਲੇ ਹਰ ਵਰਕਰ ਨੂੰ ਮਾਣ ਸਨਮਾਨ ਦਿੱਤਾ ਜਾਵੇਗਾ ਕਿਉਂਕਿ ਵਰਕਰ ਹੀ ਪਾਰਟੀ ਲਈ ਰੀੜ ਦੀ ਹੱਡੀ ਵਜੋਂ ਕੰਮ ਕਰਦੇ ਹਨ ਤਾਂ ਹੀ ਪਾਰਟੀ ਬੁਲੰਦੀਆਂ ਨੂੰ ਛੂਹ ਰਹੀ ਹੈ | ਸਰਕਲ ਪ੍ਰਧਾਨ ਸ਼ਰਨਬੀਰ ਸਿੰਘ ਸੋਹੀ ਨੇ ਕਿਹਾ ਕਿ ਰਣੀਕੇ ਵਲੋਂ ਜੋ ਮੈਨੂੰ ਅਕਾਲੀ ਦਲ ਸਰਕਲ ਪ੍ਰਧਾਨ ਬਣਾ ਕੇ ਜ਼ਿੰਮੇਵਾਰੀ ਸੌਂਪੀ ਹੈ ਉਹ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਪਾਰਟੀ ਦੇ ਹੁਕਮਾਂ ਤਹਿਤ ਵਰਕਰਾਂ ਨੂੰ ਨਾਲ ਲੈ ਕੇ ਅਕਾਲੀ ਦਲ ਨੂੰ ਪਿੰਡ ਪੱਧਰ 'ਤੇ ਮਜਬੂਤ ਕਰਨ ਲਈ ਦਿਨ ਰਾਤ ਇਕ ਕਰਾਂਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਵਿੰਦਰਪਾਲ ਸਿੰਘ ਲਾਲੀ ਰਣੀਕੇ, ਐਡਵੋਕੇਟ ਜਸਪ੍ਰੀਤ ਸਿੰਘ ਬੱਲ, ਬਲਜਿੰਦਰ ਸਿੰਘ ਬੁੱਟਰ, ਧਰਮਬੀਰ ਸਿੰਘ ਸੋਹੀ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ, ਢਾਡੀ ਨਿਰਮਲ ਸਿੰਘ ਜੇਠੂਵਾਲ, ਨੰਬਰਦਾਰ ਭੁਪਿੰਦਰ ਸਿੰਘ, ਪ੍ਰਧਾਨ ਕੁਲਵਿੰਦਰ ਸਿੰਘ, ਆਤਮਾ ਸਿੰਘ ਬੱਲ, ਵਤਨਬੀਰ ਸਿੰਘ ਸੋਹੀ, ਪੰਚ ਬਲਦੇਵ ਸਿੰਘ, ਹਰਮਨਜੀਤ ਸਿੰਘ ਬੱਲ ਆਦਿ ਅਕਾਲੀ ਵਰਕਰ ਸ਼ਾਮਲ ਸਨ |
ਪਿਛਲੀ ਖ਼ਬਰ ਉਦਾਸੀਨ ਆਸ਼ਰਮ ਇਮਾਮਗੜ੍ਹ ਦੇ ਮੁੱਖ ਸੇਵਾਦਾਰ ਵਲੋਂ ਕੀਤਾ ਮਹਾਨ ਕਾਰਜ- ਪਿੰਡ ਢੱਡੇਵਾੜੀ ਦੀ ਹੱਡਾਰੋੜੀ ਦਾ ਗੰਦ ਕੀਤਾ ਜ਼... ਅਗਲੀ ਖ਼ਬਰ ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਵਲੋਂ ਢਾਡੀ ਤੇ ਕੀਰਤਨ ਦਰਬਾਰ ਦਾ ਪੋਸਟਰ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।