ਜੰਡਿਆਲਾ ਗੁਰੂ, 13 ਫਰਵਰੀ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਸਿਆਸੀ ਸਰਗਰਮੀਆਂ ਨੂੰ ਮਜ਼ਬੂਤ ਕਰਦੇ ਹੋਏ ਬਲਾਕ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਕਰਵਾਈ ਗਈ | ਮੀਟਿੰਗ ਦੀ ਅਗਵਾਈ ਹਲਕੇ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਦਿਹਾਤੀ ਅੰਮਿ੍ਤਸਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਕੀਤੀ ਗਈ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡੈਨੀ ਬੰਡਾਲਾ ਨੇ ਕਿਹਾ ਕਿ ਹਲਕੇ ਵਿਚ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਇਕਜੁੱਟਤਾ ਨਾਲ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ | ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਹੋਈ ਵੱਡੀ ਰੈਲੀ ਨੇ ਵਿਰੋਧੀ ਧਿਰਾਂ ਵਿਚ ਘਬਰਾਹਟ ਪੈਦਾ ਕਰ ਦਿੱਤੀ ਹੈ ਅਤੇ ਲੋਕਾਂ ਦਾ ਭਰੋਸਾ ਲਗਾਤਾਰ ਕਾਂਗਰਸ ਵੱਲ ਵੱਧ ਰਿਹਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰੀ ਅਤੇ ਹੁਣ ਸਿਰਫ਼ ਸੋਸ਼ਲ ਮੀਡੀਆ ਤੱਕ ਸੀਮਤ ਹੋ ਕੇ ਰਹਿ ਗਈ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਬਦਲਾਅ ਲਈ ਤਿਆਰ ਹਨ ਅਤੇ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਮਲਕੀਤ ਸਿੰਘ ਸਰਜਾ, ਕਸ਼ਮੀਰ ਸਿੰਘ ਜਾਣੀਆਂ, ਰਾਣਾ ਜੰਡ, ਦਿਲਬਾਗ ਸਿੰਘ ਜੌਹਲ, ਜਸਮੇਰ ਸਿੰਘ ਖਲੈਹਰਾ, ਅਵਤਾਰ ਸਿੰਘ ਟੱਕਰ, ਹਰਜੀਤ ਸਿੰਘ ਬੰਡਾਲਾ, ਪ੍ਰਧਾਨ ਜਸਵਿੰਦਰ ਸਿੰਘ ਝੰਡ, ਲਖਵਿੰਦਰ ਸਿੰਘ ਬੰਡਾਲਾ, ਗੁਰਪ੍ਰੀਤ ਸਿੰਘ ਬੰਡਾਲਾ, ਦਿਲਬਾਗ ਸਿੰਘ ਸਫੀਪੁਰ, ਕੁਲਦੀਪ ਸਿੰਘ ਬਾਠ, ਜੋਗਾ ਸਿੰਘ, ਸ਼ਮਸ਼ੇਰ ਸਿੰਘ ਕਲੇਰ, ਕੁਲਦੀਪ ਸਿੰਘ ਭੋਲਾ, ਸਤਪਾਲ ਸਿੰਘ, ਚੰਨ ਕਲੇਰ, ਤਰਸੇਮ ਸਿੰਘ, ਪ੍ਰਗਟ ਸਿੰਘ, ਸਰਪੰਚ ਰਾਜੂ ਆਦਿ ਹਾਜ਼ਰ ਸਨ |