ਜੇਠੂਵਾਲ, 13 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਬਚਾਓ ਸੁਖਬੀਰ ਬਾਦਲ ਲਿਆਓ ਤਹਿਤ ਹਰ ਹਲਕੇ ਵਿਚ ਕੀਤੀਆਂ ਜਾ ਰਹੀਆਂ ਰੈਲੀਆਂ ਤਹਿਤ ਹਲਕਾ ਅਟਾਰੀ ਦੇ ਪਿੰਡ ਭਕਨਾ ਵਿਖੇ ਅਕਾਲੀ ਦਲ ਦੀ 21 ਫਰਵਰੀ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਸੰਬੰਧੀ ਲੋਕਾਂ ਨੂੰ ਲਾਮਬੱਧ ਕਰਨ ਲਈ ਹਰ ਸਰਕਲ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਰੈਲੀ ਨੂੰ ਸਫਲ ਬਣਾਉਣ ਲਈ ਹਲਕੇ ਦੇ ਸਮੂਹ ਅਕਾਲੀ ਆਗੂ ਤੇ ਵਰਕਰਾਂ ਦੀਆ ਪਿੰਡ ਪੱਧਰ 'ਤੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵਲੋਂ ਸਰਕਲ ਪੰਡੋਰੀ ਦੇ ਪ੍ਰਧਾਨ ਸ਼ਰਨਬੀਰ ਸਿੰਘ ਸੋਹੀ ਦੇ ਗ੍ਰਹਿ ਵਿਖੇ 21 ਦੀ ਰੈਲੀ ਸੰਬੰਧੀ ਅਕਾਲੀ ਵਰਕਰਾਂ ਦੀ ਹੋਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਰਣੀਕੇ ਨੇ ਕਿਹਾ ਕਿ ਇਸ ਰੈਲੀ ਸੰਬੰਧੀ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਹੁਣ ਲੋਕ ਭਲੀ ਭਾਂਤ ਜਾਣੂ ਹੋ ਚੁੱਕੇ ਹਨ ਕਿ ਅਕਾਲੀ ਸਰਕਾਰ ਹੀ ਇੱਕ ਅਜਿਹੀ ਸਰਕਾਰ ਸੀ ਜਿਸ ਨੇ ਦਿਲ ਖੋਲ੍ਹ ਕੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕੀਤੀਆਂ ਜਦੋਂ ਕਿ ਮੌਜੂਦਾ ਆਪ ਸਰਕਾਰ ਨੇ ਸਿਵਾਏ ਲੋਕਾਂ ਨੂੰ ਲਾਰੇ ਲੱਪਿਆਂ ਤੋਂ ਇਲਾਵਾ ਕੁਝ ਪੱਲੇ ਨਹੀਂ ਪਾਇਆ ਜਿਸ ਕਰਕੇ ਲੋਕ ਹੁਣ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਬੇਸਬਰੀ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਧਰਮਬੀਰ ਸਿੰਘ ਸੋਹੀ, ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਸਰਨਬੀਰ ਸਿੰਘ ਸੋਹੀ, ਐਡਵੋਕੇਟ ਜਸਪ੍ਰੀਤ ਸਿੰਘ ਬੱਲ, ਵਤਨਬੀਰ ਸਿੰਘ ਸੋਹੀ, ਲਖਵਿੰਦਰ ਸਿੰਘ ਪ੍ਰਧਾਨ ਐੱਸ. ਸੀ. ਵਿੰਗ ਗੁਰਦਾਸਪੁਰ, ਸੁਖਬੀਰ ਸਿੰਘ ਸੋੋਖਲ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰ, ਨੰਬਰਦਾਰ ਭੁਪਿੰਦਰ ਸਿੰਘ, ਰਣਜੀਤ ਸਿੰਘ ਫਤਿਹਗੜ ਸ਼ੁੱਕਰਚੱਕ, ਗੁਰਪ੍ਰੀਤ ਸਿੰਘ ਗੋਪੀ, ਅਵਤਾਰ ਸਿੰਘ ਫਤਿਹਗੜ ਸ਼ੁੱਕਰਚੱਕ, ਨਿਰਮਲ ਸਿੰਘ ਜੇਠੂਵਾਲ, ਸਾਬਕਾ ਸਰਪੰਚ ਕਾਲਾ ਸਿੰਘ ਮੈਹਣੀਆ, ਸਾਬਕਾ ਸਰਪੰਚ ਦੇਸ ਰਾਜ ਮੱਲੂਮਾਲ, ਹਰਭਜਨ ਸਿੰਘ ਮਾਹਲ, ਭੁਪਿੰਦਰ ਸਿੰਘ ਪੰਚ ਮੈਹਣੀਆ, ਧੀਰ ਸਿੰਘ, ਤਰਸੇਮ ਸਿੰਘ ਚੰਗਿਆੜਾ, ਆਤਮਾ ਸਿੰਘ ਬੱਲ, ਪ੍ਰਧਾਨ ਕੁਲਵਿੰਦਰ ਸਿੰਘ, ਹਰਮਨਜੀਤ ਸਿੰਘ ਬੱਲ, ਬਲਦੇਵ ਸਿੰਘ ਪੰਚ, ਦਿਲਬਾਗ ਸਿੰਘ, ਨੰਬਰਦਾਰ ਦਲਜੀਤ ਸਿੰਘ ਸਮੇਤ ਹੋਰ ਵਰਕਰ ਸਾਮਿਲ ਸਨ |