20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਠਿਆਲਾ ਵਿਖੇ ਮੀਰੀ ਪੀਰੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ 19 ਤੋਂ- ਪ੍ਰਧਾਨ ਤਰਲੋਚਨ ਸਿੰਘ ਬੱਲ <br/>

ਅਜੀਤ ਡੈਸਕ 15-02-2026
ਸਠਿਆਲਾ, 14 ਫਰਵਰੀ (ਜਗੀਰ ਸਿੰਘ ਸਫਰੀ)-ਗੁ: ਬੁੰਗਾ ਸਾਹਿਬ ਸਠਿਆਲਾ ਵਿਖੇ ਮੀਰੀ ਪੀਰੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ 'ਚ ਸਲਾਨਾ ਜੋੜ ਮੇਲਾ 19 ਫਰਵਰੀ ਨੂੰ ਆਰੰਭ ਹੋਵੇਗਾ | ਇਸ ਬਾਰੇ ਗੁ: ਬੁੰਗਾ ਸਾਹਿਬ ਦੇ ਪ੍ਰਧਾਨ ਤਰਲੋਚਨ ਸਿੰਘ ਬੱਲ ਨੇ ਦੱਸਿਆ ਹੈ ਕਿ ਧੰਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਸੰਤ ਬਾਬਾ ਸਤਨਾਮ ਸਿੰਘ ਕਿਲ੍ਹਾ ਆਨੰਦਗੜ੍ਹ ਸਾਹਿਬ ਦੀ ਅਗਵਾਈ ਵਿਚ ਮੀਰੀ ਪੀਰੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ | ਉਨ੍ਹਾਂ ਨੇ ਦੱਸਿਆ ਹੈ ਕਿ 19 ਫਰਵਰੀ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਅਤੇ 24 ਫਰਵਰੀ ਨੂੰ ਮਹਾਨ ਨਗਰ ਕੀਰਤਨ ਗੁ: ਬੁੰਗਾ ਸਾਹਿਬ ਤੋਂ ਆਰੰਭ ਹੋ ਕੇ ਗੁ: ਨੌਵੀ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ, ਗੁ: ਢਾਬਸਰ ਸਾਹਿਬ, ਗੁ: ਸ਼ਹੀਦਾਂ ਸਾਹਿਬ ਬੁੱਢਾ ਥੇਹ, ਗੁ: ਬਾਬਾ ਟਹਿਲ ਦਾਸ ਸਾਹਿਬ ਬਲਸਰਾਂ, ਗੁ: ਸਾਹਿਬ ਜੋਧੇ ਤੋਂ ਹੁੰਦਾ ਹੋਇਆ ਗੁ: ਸ਼ਹੀਦ ਬਾਬਾ ਮਿਲਖਾ ਸਿੰਘ ਤੋਂ ਵਾਪਸ ਸ਼ਾਮ ਨੂੰ ਗੁ: ਬੁੰਗਾ ਸਾਹਿਬ ਸਮਾਪਤ ਹੋਵੇਗਾ ਤੇ 25 ਫਰਵਰੀ ਨੂੰ ਲੜੀਵਾਰ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਕਵੀਸ਼ਰ ਜਥਾ ਭਾਈ ਸੁੱਚਾ ਸਿੰਘ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਪਰਮਬੀਰ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ, ਜਸਪਾਲ ਸਿੰਘ, ਮੁਖਤਾਰ ਸਿੰਘ, ਮਨਦੀਪ ਸਿੰਘ, ਦਵਿੰਦਰ ਸਿੰਘ, ਬਚਨ ਸਿੰਘ, ਮੱਖਣ ਸਿੰਘ, ਰਣਜੀਤ ਸਿੰਘ, ਪਾਲ ਸਿੰਘ, ਬਾਬਾ ਸੁੱਚਾ ਸਿੰਘ, ਨੰਬਰਦਾਰ ਕੁਲਵੰਤ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਅੰਮਿ੍ਤਸਰ ਗਰੁੱਪ ਆਫ ਕਾਲਜਿਸ 'ਚ ਹੈਲਥਕੇਅਰ ਅਤੇ ਫਾਰਮਾਸਿਊਟਿਕਲ ਇੰਡਸਟਰੀ ਮੇਗਾ ਨੌਕਰੀ ਮੇਲਾ <br/> ਅਗਲੀ ਖ਼ਬਰ ਮਜੀਠਾ ਵਿਖੇ ਪੰਦ੍ਹਰਵਾਂ ਤਿੰਨ ਰੋਜ਼ਾ ਮਹਾਨ ਕਥਾ ਕੀਰਤਨ ਸਮਾਗਮ 20 ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।