20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਅੰਮਿ੍ਤਸਰ ਗਰੁੱਪ ਆਫ ਕਾਲਜਿਸ 'ਚ ਹੈਲਥਕੇਅਰ ਅਤੇ ਫਾਰਮਾਸਿਊਟਿਕਲ ਇੰਡਸਟਰੀ ਮੇਗਾ ਨੌਕਰੀ ਮੇਲਾ <br/>

ਅਜੀਤ ਡੈਸਕ 15-02-2026
ਮਾਨਾਂਵਾਲਾ, 14 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ (ਏਜੀਸੀ ) ਵਿਚ ਹੈਲਥਕੇਅਰ ਅਤੇ ਫਾਰਮਾਸਿਊਟਿਕਲ ਇੰਡਸਟਰੀ ਮੇਗਾ ਜਾਬ ਫੇਅਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਹੈਲਥਕੇਅਰ ਅਤੇ ਫਾਰਮਾਸਿਊਟਿਕਲ ਖੇਤਰ ਦੀਆਂ ਪ੍ਰਸਿੱਧ ਸੰਸਥਾਵਾਂ ਪਹੁੰਚੀਆਂ | ਇਸ ਜਾਬ ਫੇਅਰ ਰਾਹੀਂ ਡਿਪਲੋਮਾ ਇਨ ਫਾਰਮੇਸੀ, ਬੈਚੁਲਰ ਆਫ ਫਾਰਮੇਸੀ, ਮਾਸਟਰ ਆਫ ਫਾਰਮੇਸੀ, ਮੈਡੀਕਲ ਲੈਬ ਟੈਕਨਾਲੋਜੀ, ਰੇਡੀਓਲੋਜੀ ਅਤੇ ਇਮੇਜਿੰਗ ਟੈਕਨਾਲੋਜੀ, ਓਪਰੇਸ਼ਨ ਥੀਏਟਰ ਟੈਕਨਾਲੋਜੀ, ਨਿਊਟਿ੍ਸ਼ਨ ਐਂਡ ਡਾਇਟੇਟਿਕਸ ਅਤੇ ਰਸਾਇਣ ਵਿਗਿਆਨ (ਬੈਚ 2024, 2025 ਅਤੇ 2026) ਦੇ 300 ਤੋਂ ਵੱਧ ਵਿਦਿਆਰਥੀਆਂ ਨੂੰ ਭਵਿੱਖ ਦੇ ਮੌਕੇ ਪ੍ਰਦਾਨ ਕੀਤੇ ਗਏ | ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ਨੇ ਇਸ ਨੌਕਰੀ ਮੇਲੇ ਦੀ ਪ੍ਰਬੰਧਕ ਟੀਮ ਨੂੰ ਵਧਾਈ ਦਿੰਦਿਆਂ ਸਿੱਖਿਆ ਅਤੇ ਉਦਯੋਗ ਦਰਮਿਆਨ ਮਜ਼ਬੂਤ ਸਾਂਝ ਦੀ ਲੋੜ ਉੱਤੇ ਜ਼ੋਰ ਦਿੱਤਾ | ਮੈਨੇਜਿੰਗ ਡਾਇਰੈਕਟਰ ਡਾ. ਰਜਨੀਸ਼ ਅਰੋੜਾ ਨੇ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਦੀ ਰੋਜ਼ਗਾਰ ਯੋਗਤਾ ਨੂੰ ਮਜ਼ਬੂਤ ਕਰਦੇ ਹਨ | ਪਿ੍ੰਸੀਪਲ ਡਾ. ਗੌਰਵ ਤੇਜਪਾਲ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਪੇਸ਼ਾਵਰ ਆਤਮਵਿਸ਼ਵਾਸ ਨੂੰ ਮਜ਼ਬੂਤ ਕਰਦੀਆਂ ਹਨ |

ਪਿਛਲੀ ਖ਼ਬਰ ਸ਼ਹੀਦ ਸਿੰਘਾਂ ਦੇ ਸ਼ਹੀਦੀ ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਵੀ ਹੋਣਗੇ-ਜਥੇ. ਭੋਲਾ <br... ਅਗਲੀ ਖ਼ਬਰ ਸਠਿਆਲਾ ਵਿਖੇ ਮੀਰੀ ਪੀਰੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ 19 ਤੋਂ- ਪ੍ਰਧਾਨ ਤਰਲੋਚਨ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।