20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਪ੍ਰੋ. ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਕਰਨ ਨਾਲ ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ -ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਅਜੀਤ ਡੈਸਕ 15-02-2026
ਨਵਾਂ ਪਿੰਡ, 14 ਫਰਵਰੀ (ਜਸਪਾਲ ਸਿੰਘ )-ਸੰਨ 1993 ਦਿੱਲੀ ਬੰਬ ਧਮਾਕਾ ਕੇਸ 'ਚ ਪਿੱਛਲੇ ਲੰਬੇ ਸਮੇਂ ਤੋਂ ਜੇਲ੍ਹ ਨਜ਼ਰਬੰਦ ਤੇ ਦਿਮਾਗੀ ਤੌਰ 'ਤੇ ਬੀਮਾਰ ਚੱਲ ਰਹੇ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਵਿਚਲੀ ਭਾਜਪਾ ਸਰਕਾਰ ਦੇ ਸਜ਼ਾ ਨਜ਼ਰਸਾਨੀ ਬੋਰਡ ਦੁਆਰਾ ਅਗੇਤੀ ਰਿਹਾਈ ਪਟੀਸ਼ਨ ਮੁੜ ਖ਼ਾਰਜ ਕੀਤੇ ਜਾਣ 'ਤੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁੱਖ ਸੇਵਾਦਾਰ ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਨੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਨਾਲ ਪ੍ਰੋ. ਭੁੱਲਰ ਦੇ ਪਰਿਵਾਰ ਦੇ ਨਾਲ ਸਮੁੱਚੇ ਸਿੱਖ ਜਗਤ ਦੇ ਦਿਲ ਨੂੰ ਭਾਰੀ ਠੇਸ ਪਹੁੰਚੀ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਆਸ ਸੀ ਕਿ ਪ੍ਰੋ. ਭੁੱਲਰ ਦੀ ਬੀਮਾਰ ਮਾਨਸਿਕਤਾ ਤੇ ਉਨ੍ਹਾਂ ਦੀ ਲੰਬੀ ਨਜ਼ਰਬੰਦੀ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ ਪਰ ਦਿੱਲੀ ਤੇ ਕੇਂਦਰ ਦੀ ਭਾਜਪਾ ਸਰਕਾਰਾਂ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵਾਲਾ ਰੁਖ ਆਖਤਿਆਰ ਕਰਦਿਆਂ ਉਨ੍ਹਾਂ ਦੀ ਰਿਹਾਈ ਪਟੀਸ਼ਨ ਰੱਦ ਕੀਤੇ ਜਾਣ ਨਾਲ ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋ ਗਿਆ | ਜਥੇਦਾਰ ਬਾਬਾ ਸੋਢੀ ਵਲੋਂ ਮਨਜਿੰਦਰ ਸਿੰਘ ਸਿਰਸਾ ਸਮੇਤ ਬਾਕੀ ਭਾਜਪਾ ਸਿੱਖ ਲੀਡਰਸ਼ਿਪ 'ਤੇ ਤੰਜ ਕੱਸਦਿਆਂ ਕਿਹਾ ਉਨ੍ਹਾਂ ਵਲੋਂ ਕਿਹਾ ਜਾਂਦਾ ਰਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਿੱਲੀ ਦੀ ਆਪ ਸਰਕਾਰ ਨਹੀਂ ਕਰ ਰਹੀ | ਹੁਣ ਤੋਂ ਦਿੱਲੀ ਤੇ ਕੇਂਦਰ 'ਚ ਭਾਜਪਾ ਦੀ ਸਰਕਾਰਾਂ ਹਨ, ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਨਾਲ ਇਹ ਗੱਲ ਚਿੱਟੇ ਦਿਨ ਵਾਂਗ ਸਾਫ਼ ਹੋ ਗਈ ਹੈ ਕਿ ਦੇਸ਼ ਅੰਦਰ ਸਿੱਖਾਂ ਲਈ ਕਾਨੂੰਨ ਹੋਰ ਹੈ ਤੇ ਦੂਸਰਿਆਂ ਲਈ ਹੋਰ | ਉਨ੍ਹਾਂ ਨੇ ਭਾਜਪਾ ਸਰਕਾਰਾਂ ਤੋਂ ਪ੍ਰੋ. ਭੁੱਲਰ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕਰਨ ਲਈ ਆਖਿਆ |
ਪਿਛਲੀ ਖ਼ਬਰ ਵਛੋਆ ਵਿਖੇ ਤਿੰਨ ਦਿਨਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ-ਡਾ. ਵਿਸ਼ਾਲ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।