ਜਗਦੇਵ ਕਲਾਂ, 14 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਧੰਨ ਧੰਨ ਪੀਰ ਬਾਬਾ ਲੱਖ ਦਾਤਾ ਦੀ ਯਾਦ ਵਿਚ ਖਤਰਾਏ ਕਲਾਂ ਵਿਖੇ ਸਲਾਨਾ ਜੋੜ ਮੇਲਾ ਸਮੂਹ ਨਗਰ ਅਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੇਲੇ ਦਾ ਪੋਸਟਰ ਜਾਰੀ ਕਰਦਿਆਂ ਮੇਲੇ ਦੇ ਪ੍ਰਬੰਧਕਾਂ ਸਾਬਕਾ ਸਰਪੰਚ ਦਲਜੀਤ ਸਿੰਘ ਖਤਰਾਏ ਕਲਾਂ, ਸਰਪੰਚ ਨਿਸ਼ਾਨ ਸਿੰਘ ਸ਼ਾਹ ਖਤਰਾਏ ਕਲਾਂ, ਬਾਬਾ ਕਸ਼ਮੀਰ ਸਿੰਘ ਆਦਿ ਮੁਹਤਬਰਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਕਤ ਜੋੜ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਨੇ ਅੱਗੇ ਦੱਸਿਆ ਕਿ ਉਕਤ ਸਲਾਨਾ ਜੋੜ ਮੇਲੇ ਦੌਰਾਨ 18 ਫਰਵਰੀ ਨੂੰ ਬਾਬਾ ਜੀ ਦੇ ਅਸਥਾਨ 'ਤੇ ਰਾਤ ਵੇਲੇ ਪ੍ਰਸਿੱਧ ਕਵਾਲ ਬਾਬਾ ਜੀ ਦੀ ਸ਼ਾਨ 'ਚ ਮਹਿਫਲ ਲਾਉਣਗੇ ਅਤੇ 19 ਫਰਵਰੀ ਨੂੰ ਪੰਜਾਬੀ ਲੋਕ ਗਾਇਕੀ ਦੇ ਖੁੱਲੇ ਅਖਾੜੇ ਦੌਰਾਨ ਨਾਮਵਰ ਪੰਜਾਬੀ ਲੋਕ ਗਾਇਕ ਜੋੜੀ ਹਰਜੀਤ ਸਿੱਧੂ ਤੇ ਬੀਬਾ ਪ੍ਰਵੀਨ ਦਰਦੀ, ਭਿੰਦਰ ਬੱਗਾ ਤੇ ਬੀਬਾ ਮਨੀਸ਼ਾ ਸੰਧੂ ਤੋਂ ਇਲਾਵਾ ਉੱਚ ਕੋਟੀ ਦੇ ਕਲਾਕਾਰ ਆਪਣੀ ਗਾਇਕੀ ਦੇ ਜੌਹਰ ਦਿਖਾਉਣਗੇ | ਇਸ ਮੌਕੇ ਸਾਬਕਾ ਸਰਪੰਚ ਗੁਰਬਚਨ ਸਿੰਘ, ਗੁਰਨਾਮ ਸਿੰਘ ਸੱਲੋਦੀਨ, ਥਾਣੇਦਾਰ ਗੁਰਬਖਸ਼ ਸਿੰਘ, ਮੈਂਬਰ ਹਰਪਾਲ ਸਿੰਘ, ਨੰਬਰਦਾਰ ਹਰਪਾਲ ਸਿੰਘ, ਭਗਵੰਤ ਸਿੰਘ, ਨੱਥਾ ਸਿੰਘ, ਪੂਰਨ ਸਿੰਘ ਨੌਹਰੀਆ, ਪ੍ਰਧਾਨ ਨਾਨਕ ਸਿੰਘ, ਸਾਬਕਾ ਸਰਪੰਚ ਗੁਲਜ਼ਾਰ ਸਿੰਘ, ਮੈਂਬਰ ਬਲਜਿੰਦਰ ਸਿੰਘ, ਕੁਲਵੰਤ ਸਿੰਘ ਕਾਲਾ, ਡਾ: ਬਲਜਿੰਦਰ ਸਿੰਘ, ਜੋਗਿੰਦਰ ਸਿੰਘ ਸਰਕਾਰੀਆ, ਸਵਿੰਦਰ ਸਿੰਘ ਦੋਧੀ, ਲਵ ਪਹਿਲਵਾਨ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ |