20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

8 ਪੰਜਾਬ ਸਰਕਾਰ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਸੇਵਾ-ਭਾਵਨਾ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ - ਬਾਲ ਜੋਗੀ ਪਰਗਟ ਨਾਥ <br/> ਸ੍ਰੀ ਬਾਲ ਜੋਗੀ ਪਰਗਟ ਨਾਥ ਨੇ ਐਡਵਾਈਜ਼ਰੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 15-02-2026
ਰਾਮ ਤੀਰਥ, 14 ਫਰਵਰੀ (ਧਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਐਡਵਾਈਜ਼ਰੀ ਬੋਰਡ ਦੇ ਨਿਯੁਕਤ ਕੀਤੇ ਗਏ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਬਾਲ ਜੋਗੀ ਪ੍ਰਗਟ ਨਾਥ ਨੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਉੱਪਰ ਮੱਥਾ ਟੇਕ ਕੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਸ਼ੇਸ਼ ਤੌਰ 'ਤੇ ਦਿੱਲੀ ਤੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੇ ਦੱਤ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ, ਵਿਧਾਇਕ ਦਲਬੀਰ ਸਿੰਘ ਟੌਂਗ, ਵਿਧਾਇਕ ਬਲਕਾਰ ਸਿੰਘ, ਵਿਧਾਇਕਾ ਇੰਦਰਜੀਤ ਕੌਰ ਮਾਨ, ਨਸ਼ਾ ਮੁਕਤੀ ਮੋਰਚਾ ਦੀ ਮਾਝਾ ਜੋਨ ਦੀ ਕੋਆਰਡੀਨੇਟਰ ਸੋਨੀਆ ਮਾਨ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਡਿਪਟੀ ਕਮਿਸ਼ਨਰ ਅੰਮਿ੍ਤਸਰ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐੱਸ.ਐੱਸ.ਪੀ. ਅੰਮਿ੍ਤਸਰ (ਦਿਹਾਤੀ) ਸੋਹੇਲ ਮੀਰ ਕਾਸਿਮ, ਐੱਸ.ਡੀ.ਐੱਮ. ਲੋਪੋਕੇ ਖੁਸ਼ਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ | ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਦਫ਼ਤਰ ਵਿਚ ਆਪਣਾ ਅਹੁਦਾ ਸੰਭਾਲਣ ਉਪਰੰਤ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੇ ਭਗਵਾਨ ਵਾਲਮੀਕਿ ਜੀ ਦਾ ਸ਼ੁਕਰਾਨਾ ਕਰਨ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਸ੍ਰੀ ਬਾਲ ਜੋਗੀ ਪਰਗਟ ਨਾਥ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਹੈ, ਉਹ ਉਸ ਨੂੰ ਪੂਰੀ ਸੇਵਾ-ਭਾਵਨਾ, ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਪੂਰੀ ਦੁਨੀਆਂ ਵਿਚ ਆਪਣੀ ਰੂਹਾਨੀ ਸ਼ਕਤੀ ਕਰਕੇ ਜਾਣਿਆ ਜਾਂਦਾ ਹੈ ਅਤੇ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਇੱਥੇ ਆਉਣ ਵਾਲੇ ਸ਼ਰਧਾਲੂਆਂ ਦੀ ਟਹਿਲ-ਸੇਵਾ ਵਿਚ ਕੋਈ ਕਸਰ ਬਾਕੀ ਨਾ ਰਹੇ | ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਦੇ ਸੁੰਦਰੀਕਰਨ ਵੱਲ ਹੋਰ ਵੀ ਧਿਆਨ ਦਿੱਤਾ ਜਾਵੇਗਾ | ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੇ ਸਾਰਿਆਂ ਨੂੰ ਸੱਦਾ ਕਿ ਆਓ ਸਾਰੇ ਮਿਲ ਕੇ ਭਗਵਾਨ ਵਾਲਮੀਕਿ ਜੀ ਤੀਰਥ ਸਥਲ ਦੀ ਸੇਵਾ-ਸੰਭਾਲ ਵਿਚ ਮਿਲ ਕੇ ਆਪਣਾ ਯੋਗਦਾਨ ਪਾਈਏ | ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਵਿਧਾਇਕਾਂ ਵਲੋਂ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ |ਇਸ ਮੌਕੇ ਸ੍ਰੀ ਬਾਲ ਜੋਗੀ ਪਰਗਟ ਨਾਥ ਜੀ ਨੂੰ ਅਹੁਦਾ ਸੰਭਾਲਣ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਇਸ ਤੀਰਥ ਸਥਲ ਦੀ ਸੇਵਾ-ਸੰਭਾਲ ਹੋਰ ਵੀ ਬਿਹਤਰ ਢੰਗ ਨਾਲ ਹੋ ਸਕੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਦੇ ਵਿਕਾਸ ਅਤੇ ਸੁੰਦਰੀਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਵਾਏ ਜਾ ਰਹੇ ਹਨ | ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੌਰ, ਮੈਡਮ ਸੁਨੈਨਾ ਰੰਧਾਵਾ, ਭਗਵਾਨ ਵਾਲਮੀਕਿ ਜੀ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਦੇ ਜਨਰਲ ਮੈਨੇਜਰ ਸੁਖਮਨਦੀਪ ਸਿੰਘ ਭੋਮਾ, ਮਾਝਾ ਜ਼ੋਨ ਦੇ ਸਕੱਤਰ ਰਵਿੰਦਰ ਹੰਸ, ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਡਾ. ਇੰਦਰਪਾਲ, ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਔਲਖ, ਡੀ.ਐੱਸ.ਪੀ. ਰਾਜਾਸਾਂਸੀ ਨੀਰਜ ਕੁਮਾਰ, ਸਰਪੰਚ ਨਿਸ਼ਾਨ ਸਿੰਘ ਕੋਟਲਾ, ਬਲਾਕ ਸੰਮਤੀ ਮੈਂਬਰ ਰਾਮ ਸਿੰਘ ਚੋਗਾਵਾਂ, ਸਰਪੰਚ ਲਾਲੀ ਸਾਰੰਗੜਾ, ਬਲਾਕ ਪ੍ਰਧਾਨ ਦਿਲਬਾਗ ਸਿੰਘ ਕੋਹਾਲੀ, ਸਰਪੰਚ ਝਿਰਮਲ ਸਿੰਘ ਪੱਧਰੀ, ਬਿੱਟੂ ਬਾਵਾ, ਸਾਬਕਾ ਸਰਪੰਚ ਬਲਦੇਵ ਸਿੰਘ ਭੁੱਲਰ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਹਰਪਾਲ ਸਿੰਘ ਖਿਆਲਾ, ਸਰਪੰਚ ਹਰਵਿੰਦਰ ਸਿੰਘ ਖਿਆਲਾ ਖੁਰਦ, ਸਰਪੰਚ ਗੁਰਮੁਖ ਸਿੰਘ ਕਲੇਰ, ਕੌਂਸਲਰ ਦਿਆਲ ਸਿੰਘ ਰਾਜਾਸਾਂਸੀ, ਸਰਪੰਚ ਪਰਜੀਤ ਸਿੰਘ ਬੋਪਾਰਾਏ ਬਾਜ ਸਿੰਘ ਤੋਂ ਇਲਾਵਾ ਹੋਰ ਵੀ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਹਾਜ਼ਰ ਸਨ |

ਪਿਛਲੀ ਖ਼ਬਰ ਇਨ ਸਰਵਿਸ ਅਧਿਆਪਕਾਂ ਦੀ ਟੈੱਟ ਦੀ ਸ਼ਰਤ ਖਤਮ ਕੀਤੀ ਜਾਵੇ-ਹਰਜਿੰਦਰ ਸਿੰਘ ਜਸਪਾਲ <br/> ਅਗਲੀ ਖ਼ਬਰ ਸਰਪੰਚ ਜਸਕਰਨ ਸਿੰਘ ਨੇ ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਬੀਰ ਸਿੰਘ ਸੁੱਖੀ ਨਾਲ ਕੀਤੀ ਅਹਿਮ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।