20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਖ਼ਾਲਸਾ ਕਾਲਜੀਏਟ ਸਕੂਲ, ਮਹਿਤਾ ਵਿਖੇ ਕੁਇੱਜ਼, ਭਾਸ਼ਨ ਅਤੇ ਲੇਖਣ ਮੁਕਾਬਲੇ <br/>

ਅਜੀਤ ਡੈਸਕ 15-02-2026
ਚੌਕ ਮਹਿਤਾ, 14 ਫਰਵਰੀ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਕਾਲਜੀਏਟ ਸਕੂਲ ਮਹਿਤਾ ਵਿਖੇ ਵਿਦਿਆਰਥੀਆਂ ਦੀ ਬੌਧਿਕ ਯੋਗਤਾ, ਆਤਮਵਿਸ਼ਵਾਸ ਅਤੇ ਰਚਨਾਤਮਕਤਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕੁਇੱਜ਼, ਭਾਸ਼ਣ ਅਤੇ ਲੇਖਣ ਮੁਕਾਬਲੇ ਬੜੇ ਹੀ ਉਤਸ਼ਾਹ ਨਾਲ ਕਰਵਾਏ ਗਏ | ਇਨਾਂ ਮੁਕਾਬਲਿਆਂ ਵਿਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ | ਕੁਇੱਜ਼ ਮੁਕਾਬਲੇ ਦੌਰਾਨ ਵਿਦਿਆਰਥੀਆਂ ਤੋਂ ਆਮ ਗਿਆਨ, ਵਿਗਿਆਨ, ਇਤਿਹਾਸ ਅਤੇ ਮੌਜੂਦਾ ਘਟਨਾਵਾਂ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ, ਜਿਨਾਂ ਦੇ ਉੱਤਰ ਦੇ ਕੇ ਵਿਦਿਆਰਥੀਆਂ ਨੇ ਆਪਣੀ ਤੇਜ਼ ਸੋਚ ਅਤੇ ਸਮਝਦਾਰੀ ਦਾ ਪ੍ਰਦਰਸ਼ਨ ਕੀਤਾ | ਜਿਸ ਵਿਚ ਅਵਲੀਨ ਕੌਰ, ਸਾਹਿਬਨਪ੍ਰੀਤ ਕੌਰ, ਸਾਹਿਲਪ੍ਰੀਤ ਕੌਰ ਨੇ ਪਹਿਲਾ, ਅਬੀਜੋਤ ਕੌਰ, ਮਹਿਕਦੀਪ ਕੌਰ, ਗੁਰਪ੍ਰੀਤ ਸਿੰਘ ਨੇ ਦੂਜਾ ਅਤੇ ਅਨਮੋਲਪ੍ਰੀਤ ਕੌਰ, ਗੁਰਲੀਨ ਕੌਰ, ਉਂਕਾਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਭਾਸ਼ਣ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਸਿੱਖਿਆ ਦੀ ਮਹੱਤਤਾ, ਨੈਤਿਕ ਮੁੱਲਾਂ ਅਤੇ ਦੇਸ਼ ਦੀ ਤਰੱਕੀ ਵਿਚ ਨੌਜਵਾਨਾਂ ਦੀ ਭੂਮਿਕਾ ਵਰਗੇ ਵਿਸ਼ਿਆਂ 'ਤੇ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ | ਜਿਸ ਵਿਚ ਦਮਨਪ੍ਰੀਤ ਕੌਰ, ਸੰਦੀਪ ਕੌਰ, ਅਰਪਨਦੀਪ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰਾਂ ਲੇਖਣ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਸਾਫ਼-ਸੁਥਰੀ ਤੇ ਸੁੰਦਰ ਲਿਖਤ ਰਾਹੀਂ ਜੱਜਾਂ ਨੂੰ ਪ੍ਰਭਾਵਿਤ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰ: ਗੁਰਦੀਪ ਸਿੰਘ ਜਲਾਲ ਉਸਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਤਰਾਂ ਦੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ | ਉਨਾਂ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿਚ ਤਰਕਸ਼ੀਲ ਸੋਚ, ਨੇਤ੍ਰਤਵ ਗੁਣ ਅਤੇ ਬੋਲਣਓਲਿਖਣ ਦੀ ਕਲਾ ਦਾ ਵਿਕਾਸ ਹੁੰਦਾ ਹੈ | ਇਸ ਮੌਕੇ ਪਿ੍ੰ: ਹਰਸ਼ਦੀਪ ਸਿੰਘ ਰੰਧਾਵਾ, ਡਾ. ਜਤਿੰਦਰ ਸ਼ਰਮਾ , ਸੁਖਦੇਵ ਸਿੰਘ, ਸੁਖਜੀਤ ਸਿੰਘ ਅਤੇ ਸਮੂਹ ਅਧਿਆਪਕ ਸਾਹਿਬਾਨ ਹਾਜ਼ਰ ਸਨ |

ਪਿਛਲੀ ਖ਼ਬਰ ਸਿੰਘ ਸਾਹਿਬ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਵੱਲ ਧਿਆਨ ਦੇਣ-ਭਾਈ ਬਲਬੀਰ ਸਿੰਘ ਮੁੱਛਲ <br/> ਅਗਲੀ ਖ਼ਬਰ ਦਸਮੇਸ਼ ਤਰਨਾ ਦਲ ਹੋਲੇ ਮਹੱਲੇ 'ਤੇ ਗੁਰਮਤਿ ਸਮਾਗਮ ਤੇ ਅੰਮਿ੍ਤ ਸੰਚਾਰ ਕਰਵਾਏਗਾ-ਬਾਬਾ ਮੇਜਰ ਸਿੰਘ ਸੋਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।