ਓਠੀਆਂ, 14 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਭਾਈ ਤਾਰਾ ਸਿੰਘ ਜੀ ਵਾਂ ਦੇ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਤੇ ਸਿੱਖੀ ਦੇ ਪ੍ਰਚਾਰ ਪਸਾਰ ਲਈ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮਿ੍ਤਸਰ ਵਲੋ ਫ਼ਤਹਿ ਵੈਲਫੇਅਰ ਸੁਸਾਇਟੀ ਅਤੇ ਸ਼੍ਰੀ ਸਹਿਜ ਪਾਠ ਸੇਵਾ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਮਟੀਆ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ | ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਪੰਜ ਪਿਆਰੇ ਸਾਹਿਬਾਨ ਵਲੋਂ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕੀਤਾ ਗਿਆ ਜਿਸ ਵਿਚ 21 ਅੰਮਿ੍ਤ ਅਭਿਲਾਖੀਆਂ ਨੇ ਪਹੁੰਚ ਕੇ ਅੰਮਿ੍ਤਪਾਨ ਕੀਤਾ | ਅੰਮਿ੍ਤ ਅਭਿਲਾਖੀਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਨੇ ਭੇਟਾ ਰਹਿਤ ਕਕਾਰ ਦਿੱਤੇ | ਪਿੰਡ ਦੇ ਪ੍ਰਬੰਧਕਾਂ ਨੇ ਅੰਮਿ੍ਤ ਸੰਚਾਰ ਦੀ ਸਫਲਤਾ ਲਈ ਭਰਪੂਰ ਸਹਿਯੋਗ ਦਿੱਤਾ | ਇਸ ਮੌਕੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ, ਬਾਬਾ ਗੁਰਵਿੰਦਰ ਸਿੰਘ ਰਾਜਾ, ਭਾਈ ਰਣਜੋਧ ਸਿੰਘ, ਗ੍ਰੰਥੀ ਗੁਰਪ੍ਰਤਾਪ ਸਿੰਘ ਆਦਿ ਹਾਜ਼ਰ ਸਨ |