20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਰਈਆ ਵਿਖੇ ਦਿਹਾਤੀ ਮਜ਼ਦੂਰ ਸਭਾ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਅੰਮਿ੍ਤਸਰ ਦੀ ਜਨਰਲ ਬਾਡੀ ਦੀ ਮੀਟਿੰਗ

ਅਜੀਤ ਡੈਸਕ 15-02-2026
ਰਈਆ, 14 ਫਰਵਰੀ (ਸ਼ਰਨਬੀਰ ਸਿੰਘ ਕੰਗ)-ਅੱਜ ਦਿਹਾਤੀ ਮਜ਼ਦੂਰ ਸਭਾ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਅੰਮਿ੍ਤਸਰ ਦੀ ਜਨਰਲ ਬਾਡੀ ਮੀਟਿੰਗ ਪਲਵਿੰਦਰ ਸਿੰਘ ਮਹਿਸਮਪੁਰ ਦੀ ਪ੍ਰਧਾਨਗੀ ਹੇਠ ਰਈਆ ਦਫਤਰ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ ਸੂਬਾ ਸਕੱਤਰ, ਗੁਰਨਾਮ ਸਿੰਘ ਦਾਊਦ, ਬਲਦੇਵ ਸਿੰਘ ਨੂਰਪੁਰੀ, ਅਮਰੀਕ ਸਿੰਘ ਦਾਊਦ, ਗੁਰਨਾਮ ਸਿੰਘ ਭਿੰਡਰ ਨੇ ਕਿਹਾ ਕਿ ਅੱਜ ਦੀ ਜਨਰਲ ਬਾਡੀ ਮੀਟਿੰਗ ਸੂਬਾ ਕਮੇਟੀ ਵਿਚੋਂ ਤੈਅ ਕੀਤੀ ਗਈ ਸੀ ਜੋ ਕਿ ਪੂਰੇ ਪੰਜਾਬ ਵਿਚ ਕੀਤੀਆਂ ਜਾਣਗੀਆਂ ਜਿਸ ਤਹਿਤ ਜ਼ਿਲ੍ਹਾ ਅੰਮਿ੍ਤਸਰ ਦੀ ਜਨਰਲ ਬਾਡੀ ਮੀਟਿੰਗ ਰਈਆ ਦਫਤਰ ਵਿਖੇ ਕੀਤੀ ਗਈ ਹੈ | ਆਗੂਆਂ ਨੇ ਕਿਹਾ ਕਿ ਬਹੁਤ ਲੰਬੇ ਸਮੇਂ ਤੋਂ ਸਰਕਾਰਾਂ ਨੇ ਮਜ਼ਦੂਰਾਂ ਵੱਲ ਪਿੱਠ ਕੀਤੀ ਹੈ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਇਹ ਮੀਟਿੰਗਾਂ ਪੂਰੇ ਪੰਜਾਬ ਵਿਚ ਕੀਤੀਆਂ ਜਾਣਗੀਆਂ | ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਰਕਾਰ ਵੀ ਬੀ. ਜੀ. ਰਾਮ ਜੀ ਬਿੱਲ ਤੁਰੰਤ ਰੱਦ ਕਰੇ, ਮਨਰੇਗਾ ਕਾਨੂੰਨ ਬਹਾਲ ਕੀਤਾ ਜਾਵੇ, ਸਾਰੇ ਲੋੜਵੰਦਾਂ ਨੂੰ 10-10 ਮਰਲੇ ਰਿਹਾਇਸ਼ੀ ਪਲਾਟ ਤੇ ਉਸਾਰੀ ਲਈ 5 ਲੱਖ ਰੁਪਏ ਗ੍ਰਾਂਟ ਦਿੱਤੀ ਜਾਵੇ , ਵਿਧਵਾ ਅੰਗਹੀਣ ਤੇ ਆਸ਼ਰਿਤ ਪੈਨਸ਼ਨ 5000 ਕੀਤੀ ਜਾਵੇ, ਉਮਰ ਹੱਦ ਔਰਤਾਂ ਲਈ 55 ਤੇ ਮਰਦਾਂ ਲਈ 58 ਕੀਤੀ ਜਾਵੇ, ਮਜ਼ਦੂਰਾਂ ਸਿਰ ਚੜਿਆ ਸਰਕਾਰੀ ਤੇ ਗ਼ੈਰ ਸਰਕਾਰੀ ਕਰਜ਼ਾ ਮੁਆਫ ਕੀਤਾ ਜਾਵੇ, ਸਿੱਖਿਆ ਸਿਹਤ ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ, ਬਿਜਲੀ ਸੋਧ ਬਿੱਲ 2025 ਰੱਦ ਕੀਤਾ ਜਾਵੇ ਪ੍ਰੀਪੇਡ ਸਮਾਰਟ ਮੀਟਰ ਲਾਉਣੇ ਬੰਦ ਕੀਤੇ ਜਾਣ | ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਤੇ ਆਉਣ ਵਾਲੇ ਸਮੇਂ 'ਚ ਵੱਡੀ ਲਾਮਬੰਦੀ ਕੀਤੀ ਜਾਵੇਗੀ ਤੇ ਸਰਕਾਰ ਖਿਲਾਫ ਬੱਝਵਾਂ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਚੌਹਾਨ, ਸਾਹਿਬ ਸਿੰਘ ਮੱਲੂ ਨੰਗਲ, ਸਰਪੰਚ ਕੇਵਲ ਸਿੰਘ ਦਾਊਦ, ਸਰਜੀਤ ਸਿੰਘ ਵਡਾਲਾ ਆਦਿ ਸਾਥੀ ਹਾਜ਼ਰ ਸਨ | ਇਸ ਮੌਕੇ ਭਰਾਤਰੀ ਜਥੇਬੰਦੀ ਜਮਹੂਰੀ ਕਿਸਾਨ ਸਭਾ ਦੇ ਆਗੂ ਹਰਪ੍ਰੀਤ ਸਿੰਘ ਬਟਾਰੀ ਨੇ ਆਪਣੇ ਵਿਚਾਰ ਸਾਂਝੇ ਕੀਤੇ |
ਪਿਛਲੀ ਖ਼ਬਰ ਧੰਨ-ਧੰਨ ਬਾਬਾ ਮਾਣਾ ਦਾ ਸਾਲਾਨਾ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਸ਼ਹੀਦ ਬਾਬਾ ਨੌਧ ਸਿੰਘ ਜੀ ਦਾ ਸਾਲਾਨਾ ਜੋੜ ਮੇਲਾ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।