20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਵਿਧਾਇਕ ਧਾਲੀਵਾਲ ਵਲੋਂ ਸਰਵਸੰਮਤੀ ਨਾਲ ਚੁਣੀਆਂ ਹਲਕਾ ਅਜਨਾਲਾ ਦੀਆਂ 6 ਪੰਚਾਇਤਾਂ ਨੂੰ 5-5 ਲੱਖ ਰੁਪਏ ਵਿਸ਼ੇਸ਼ ਗ੍ਰਾਂਟ <br/>

ਅਜੀਤ ਡੈਸਕ 15-02-2026
ਅਜਨਾਲਾ, 14 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਹਲਕੇ ਦੇ 6 ਪਿੰਡਾਂ ਆਬਾਦੀ ਸੋਹਣ ਸਿੰਘ, ਚੜ੍ਹਤੇਵਾਲੀ, ਬੂੜੇਵਾਲੀ, ਵੰਝਾਂਵਾਲਾ, ਪੰਡੋਰੀ ਸੁੱਖਾ ਸਿੰਘ ਅਤੇ ਭੱਖਾ ਹਰੀ ਸਿੰਘ ਦੀਆਂ ਸਰਵਸੰਮਤੀ ਨਾਲ ਚੁਣੀਆਂ ਗਈਆਂ ਗ੍ਰਾਮ ਪੰਚਾਇਤਾਂ ਨੂੰ ਸਨਮਾਨ 'ਚ 5-5 ਲੱਖ ਰੁਪਏ ਸਰਕਾਰੀ ਗ੍ਰਾਂਟ ਦੇ ਚੈੱਕ ਭੇਂਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਰਵਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਗ੍ਰਾਮ ਪੰਚਾਇਤਾਂ ਨੂੰ ਹੋਰ ਮਿਲਣ ਵਾਲੀਆਂ ਗ੍ਰਾਂਟਾਂ ਤੋਂ ਇਲਾਵਾ 5-5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਨਾਲ ਸਨਮਾਨਿਤ ਕੀਤੇ ਜਾਣ ਦਾ ਐਲਾਨ ਕੀਤਾ ਸੀ | ਸ. ਧਾਲੀਵਾਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਅਜਨਾਲਾ ਤਹਿਤ ਪੈਂਦੀਆਂ ਗ੍ਰਾਮ ਪੰਚਾਇਤਾਂ ਨੇ ਚੋਣਾਂ ਮੌਕੇ ਮੁੱਖ ਮੰਤਰੀ ਪੰਜਾਬ ਸ. ਮਾਨ ਦੇ ਸੱਦੇ ਨੂੰ ਬੂਰ ਪਾਉਂਦਿਆਂ 48 ਪਿੰਡਾਂ 'ਚ ਸਰਵਸੰਮਤੀ ਨਾਲ ਗ੍ਰਾਮ ਪੰਚਾਇਤਾਂ ਚੁਣੇ ਜਾਣ ਦਾ ਰਿਕਾਰਡ ਬਣਾਇਆ | ਇਸ ਮੌਕੇ ਸਰਪੰਚ ਜਗਤਾਰ ਸਿੰਘ ਆਬਾਦੀ ਸੋਹਨ ਸਿੰਘ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਬਲਾਕ ਪ੍ਰਧਾਨ ਸਾਹਿਬ ਸਿੰਘ ਫੌਜੀ ਰਾਏਪੁਰ ਕਲਾਂ, ਬਲਾਕ ਸੰਮਤੀ ਮੈਂਬਰ ਲਵਕਰਨ ਸਿੰਘ ਭੱਖਾ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਸਰਪੰਚ ਰਘਬੀਰ ਸਿੰਘ ਵੰਝਾਂਵਾਲਾ, ਸਰਪੰਚ ਕੁਲਵਿੰਦਰ ਕੌਰ ਪੰਡੋਰੀ, ਨੌਜਵਾਨ ਆਗੂ ਸ਼ੇਰ ਸਿੰਘ ਪੰਡੋਰੀ, ਬਲਾਕ ਪ੍ਰਧਾਨ ਹਰਜੀਤ ਸਿੰਘ ਗੁਰਾਲਾ, ਸਰਪੰਚ ਜਗਤਾਰ ਸਿੰਘ ਆਬਾਦੀ ਸੋਹਣ ਸਿੰਘ, ਪੀ.ਏ. ਮੁਖਤਿਆਰ ਸਿੰਘ, ਸਾਬਕਾ ਸਰਪੰਚ ਇੰਦਰਜੀਤ ਸਿੰਘ ਪੰਡੋਰੀ, ਅਜੀਤ ਸ਼ਾਹ ਵੰਝਾਂਵਾਲਾ, ਪੰਚ ਵਿਰਸਾ ਸਿੰਘ, ਪੰਚ ਗੁਰਪ੍ਰਤਾਪ ਸਿੰਘ, ਪੰਚ ਗੁਰਪ੍ਰੀਤ ਸਿੰਘ, ਪੰਚ ਹਰਜੀਤ ਕੌਰ ਅਤੇ ਪੰਚ ਰਾਜਵਿੰਦਰ ਕੌਰ, ਨਿਸ਼ਾਨ ਸਿੰਘ, ਨੌਨਿਹਾਲ ਸਿੰਘ, ਬਲਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ-ਧਾਲੀਵਾਲ
ਬਟਾਲਾ ਦੇ ਇੱਕ ਕਾਂਗਰਸੀ ਆਗੂ 'ਤੇ ਨਸ਼ੇ ਨਾਲ ਸੰਬੰਧਿਤ ਮੁਕਦਮਾ ਦਰਜ ਹੋਣ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਟਾਲਾ ਨੇੜਲੇ ਪਿੰਡ ਸਨੱਈਆ ਦੇ ਸ਼ਮਸ਼ਾਨਘਾਟ ਵਿਚੋਂ ਹੈਰੋਇਨ ਪੀਂਦਾ ਹੋਇਆ ਨੌਜਵਾਨ ਗੁਰਕੀਰਤ ਸਿੰਘ ਉਰਫ ਕਾਲੂ ਕਾਂਗਰਸ ਪਾਰਟੀ ਦੇ ਸਾਬਕਾ ਉਪ ਮੁੱਖ ਮੰਤਰੀ ਦਾ ਕਰੀਬੀ ਹੈ, ਜਿਸ ਨੂੰ ਪੰਜਾਬ ਪੁਲਿਸ ਵਲੋਂ ਨਸ਼ਾ ਕਰਦਿਆਂ ਰੰਗੇ ਹੱਥੀ ਕਾਬੂ ਕਰਕੇ ਉਸ ਖਿਲਾਫ ਮੁਕਦਮਾ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਨਸ਼ਿਆਂ ਦਾ ਧੰਦਾ ਕਰਨ ਵਾਲੇ ਹਰੇਕ ਵਿਅਕਤੀ ਖਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਉਹ ਭਾਵੇਂ ਜਿਹੜਾ ਮਰਜ਼ੀ ਵਿਅਕਤੀ ਕਿਉਂ ਨਾ ਹੋਵੇ |

ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਜੀ ਟਾਹਲੀ ਸਾਹਿਬ ਵਿਖੇ 8 ਰੋਜ਼ਾ ਚੱਲਣ ਵਾਲੇ ਹੋਲੇ ਮਹੱਲੇ ਦੀ ਆਰੰਭਤਾ 18 ਤੋਂ <b... ਅਗਲੀ ਖ਼ਬਰ ਮਹਾਂ ਸ਼ਿਵਰਾਤਰੀ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਪ੍ਰਾਚੀਨ ਸ਼ਿਵ ਮੰਦਰ ਰਮਦਾਸ ਤੋਂ ਸਜਾਈ ਗਈ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।