ਟਾਹਲੀ ਸਾਹਿਬ, 14 ਫਰਵਰੀ (ਵਿਨੋਦ ਭੀਲੋਵਾਲ)-ਇਤਿਹਾਸਕ ਗੁਰਦੁਆਰਾ ਧੰਨ ਧੰਨ ਸ਼ਹੀਦ ਬਾਬਾ ਬੀਰ ਸਿੰਘ ਜੀ ਟਾਹਲੀ ਸਾਹਿਬ ਵਿਖੇ 18 ਫਰਵਰੀ ਤੋਂ ਲੈ ਕੇ 25 ਫਰਵਰੀ ਤੱਕ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਕਾਰ ਸੇਵਾ ਦੇ ਮਹਾਨ ਪੁੰਜ ਸੱਚਖੰਡ ਵਾਸੀ ਸੰਤ ਬਾਬਾ ਅਜੈਬ ਸਿੰਘ ਜੀ ਮੱਖਣਵਿੰਡੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਲਾਨਾ ਧਾਰਮਿਕ ਸਮਾਗਮ ਇਲਾਕਾ ਦੀਆਂ ਸੰਗਤਾਂ, ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਦੇ ਨਾਲ 18 ਫਰਵਰੀ ਤੋਂ ਲੈ ਕੇ 21 ਫਰਵਰੀ ਦਿਨ ਸ਼ਨੀਵਾਰ ਤੱਕ ਸੰਤ ਬਾਬਾ ਸਰਦਾਰਾ ਸਿੰਘ ਜੀ ਮੱਖਣਵਿੰਡੀ ਵਾਲਿਆਂ ਦੀ ਅਗਵਾਈ ਵਿਚ ਬੜੀ ਸ਼ਰਧਾ ਨਾਲ ਮਨਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਸੰਤ ਬਾਬਾ ਮੇਜਰ ਸਿੰਘ ਟਾਹਲੀ ਸਾਹਿਬ ਨੇ ਦੱਸਿਆ ਕਿ 8 ਰੋਜ਼ਾ ਚੱਲਣ ਵਾਲੇ ਹੋਲੇ ਮਹੱਲੇ ਦੇ ਸਮਾਗਮਾਂ ਵਿਚ ਪੰਥ ਦੇ ਪ੍ਰਸਿੱਧ ਕਵੀਸ਼ਰੀ ਜਥੇ ਭਾਈ ਸੁਲੱਖਣ ਸਿੰਘ ਰਿਆੜ ਵਾਲੇ, ਭਾਈ ਸਤਪਾਲ ਸਿੰਘ ਐੱਮ.ਏ., ਢਾਡੀ ਜਥਿਆਂ ਸਮੇਤ ਪੰਜਾਬ ਦੇ ਹੋਰ ਨਾਮਵਰ ਜਥੇ ਵਲੋਂ ਸੰਗਤਾਂ ਗੁਰ ਇਤਿਹਾਸ ਨਾਲ ਨਿਹਾਲ ਕਰਨਗੇ | ਇਨ੍ਹਾਂ ਸਮਾਗਮਾਂ ਵਿਚ ਪਹੁੰਚ ਰਹੇ ਸੰਤ ਮਹਾਂਪੁਰਸ਼ਾਂ ਵਿਚ ਸੰਤ ਬਾਬਾ ਸੱਜਣ ਸਿੰਘ ਜੀ ਗੁਰੂ ਕੀ ਬੇਰ ਸਾਹਿਬ ਵਾਲੇ, ਬਾਬਾ ਭੁਪਿੰਦਰ ਸਿੰਘ ਜੀ ਸਤਲਾਣੀ ਸਾਹਿਬ ਵਾਲੇ, ਬਾਬਾ ਸਤਨਾਮ ਸਿੰਘ ਜੀ ਗੁਰੂ ਕੇ ਬਾਗ ਸਾਹਿਬ ਵਾਲੇ, ਬਾਬਾ ਜੋਗਾ ਸਿੰਘ ਜੀ ਤਰਨਾ ਦਲ ਵਾਲੇ, ਪ੍ਰਧਾਨ ਬਾਬਾ ਕੰਵਲਜੀਤ ਸਿੰਘ ਜੀ ਗੁਰਦੁਆਰਾ ਨਾਗੀਆਣਾ ਸਾਹਿਬ ਵਾਲੇ, ਬਾਬਾ ਪ੍ਰਭਜੀਤ ਸਿੰਘ ਜੀ ਕੰਦੋਵਾਲੀ, ਬਾਬਾ ਗੁਰਦੇਵ ਸਿੰਘ ਜੀ ਤਰਸਿੱਕਾ ਵਾਲੇ, ਬਾਬਾ ਨਿਰਮਲ ਸਿੰਘ ਜੀ ਯੂ.ਪੀ. ਵਾਲੇ, ਬਾਬਾ ਗੁਰਮੀਤ ਸਿੰਘ ਜੀ, ਬਾਬਾ ਸੁਖਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਖ ਹਾਜ਼ਰੀ ਭਰ ਕੇ ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਅਖ਼ੀਰਲੇ ਦੋ ਦਿਨਾਂ 'ਚ 24 ਨੂੰ ਪੰਜਾਬ ਦੇ ਨਾਮਵਰ ਪਹਿਲਵਾਨਾਂ ਵਿਚ ਘੋਲ ਹੋਣਗੇ ਤੇ 25 ਫਰਵਰੀ ਨੂੰ ਕਬੱਡੀ ਕੱਪ ਕਰਵਾਇਆ ਜਾਵੇਗਾ | ਜਿਨ੍ਹਾਂ ਸਮਾਗਮਾਂ ਵਿਚ ਸੰਤ ਬਾਬਾ ਸਰਦਾਰਾ ਸਿੰਘ ਜੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ |