ਚੋਗਾਵਾਂ, 15 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੌਥਾ ਮਹਾਨ ਗੁਰਮਤਿ ਸਮਾਗਮ ਪਿੰਡ ਚੱਕ ਮਿਸ਼ਰੀ ਖਾਂ ਦੇ ਗੁਰਦੁਆਰਾ ਯਾਦਗਾਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਵਿਖੇ ਸਮੂਹ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ | ਉਪਰੰਤ ਸੱਜੇ ਦੀਵਾਨ ਵਿਚ ਭਾਈ ਸਰੂਪ ਸਿੰਘ ਰੂਪ ਦਾ ਕੀਰਤਨੀ ਜਥਾ, ਸਿੰਘ ਸਾਹਿਬ ਗਿਆਨੀ ਮਾਨ ਸਿੰਘ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗੁਰਿੰਦਰਪਾਲ ਸਿੰਘ ਬੈਂਕਾਂ, ਭਗਵੰਤ ਸਿੰਘ ਸੂਰਵਿੰਡ ਦਾ ਕਵੀਸ਼ਰੀ ਜਥਾ ਤੇ ਭਾਈ ਮਨਬੀਰ ਸਿੰਘ ਐੱਮ. ਏ. ਪਹੂਵਿੰਡ ਤੇ ਢਾਡੀ ਜਥੇ ਨੇ ਜੁੜ ਬੈਠੀ ਸੰਗਤ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਆਏ ਹੋਏ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਚਾਹ ਪਕੌੜਿਆਂ ਸਮੇਤ ਗੁਰੂ ਕੇ ਲੰਗਰ ਅਤੁੱਟ ਵਰਤੇ |