29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸਰਬਸੰਮਤੀ ਨਾਲ ਚੁਣੀਆਂ-ਗਈਆਂ ਗ੍ਰਾਮ ਪੰਚਾਇਤਾਂ ਨੂੰ 10 ਲੱਖ ਰੁਪਏ ਦੇ ਚੈੱਕ ਵੰਡੇ <br/>

ਅਜੀਤ ਡੈਸਕ 16-02-2026

ਰਮਦਾਸ, 15 ਫਰਵਰੀ (ਜਸਵੰਤ ਸਿੰਘ ਵਾਹਲਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸ਼ਹਿਰਾ ਤੇ ਪਿੰਡਾਂ ਦਾ ਬਿਨਾਂ ਵਿਤਕਰਾ ਵਿਕਾਸ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਦੇ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਗ੍ਰਾਮ ਪੰਚਾਇਤਾਂ ਪਿੰਡ ਅਬਾਦੀ ਚੰਡੀਗੜ੍ਹ, ਪਸ਼ੀਆ ਪਿੰਡ ਨੂੰ 5-5 ਲੱਖ ਰੁਪਏ ਦੇ ਚੈਕ ਦੇਣ ਸਮੇਂ ਕੀਤਾ | ਵਿਧਾਇਕ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਬੇਰੁਜਗਾਰਾਂ ਨੂੰ 60 ਹਜ਼ਾਰ ਦੇ ਕਰੀਬ ਬਿਨਾਂ ਸਿਫਾਰਸ਼ ਤੇ ਬਿਨਾਂ ਰਿਸ਼ਵਤ ਮੈਰਿਟ ਦੇ ਅਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਦਕਿ ਅਕਾਲੀ ਕਾਂਗਰਸੀ ਪਾਰਟੀਆਂ ਨੇ ਆਪਣੇ ਰਾਜ ਸਮੇਂ ਆਪਣੇ ਹੀ ਚਹੇਤਿਆਂ ਨੂੰ ਖੁਸ਼ ਕਰਨ ਤੋ ਸਿਵਾਏ ਹੋਰ ਕੁਝ ਨਹੀਂ ਕੀਤਾ | ਜਿਸ ਕਰਕੇ ਪੰਜਾਬ ਦੇ ਸੂਝਵਾਨ ਲੋਕ ਆਮ ਆਦਮੀ ਪਾਰਟੀ ਦੇ ਨਾਲ ਚਟਾਨ ਵਾਂਗ ਖੜੇ ਹਨ ਤੇ 2027 'ਚ ਦੁਬਾਰਾ ਆਪ ਦੀ ਸਰਕਾਰ ਸ਼ਾਨ ਨਾਲ ਬਣੇਗੀ | ਇਸ ਮੌਕੇ ਪੀ. ਏ. ਮੁਖਤਾਰ ਸਿੰਘ, ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ, ਸਰਪੰਚ ਬਲਰਾਜ ਸਿੰਘ, ਸਰਪੰਚ ਪੰਜਾਬ ਸਿੰਘ ਪਸ਼ੀਆ, ਬਲਾਕ ਸੰਮਤੀ ਮੈਂਬਰ ਅਮਰੀਕ ਸਿੰਘ ਢਿੱਲੋਂ, ਬਲਾਕ ਸੰਮਤੀ ਮੈਂਬਰ ਪਿ੍ਥਵੀਪਾਲ ਸਿੰਘ, ਪ੍ਰਗਟ ਸਿੰਘ ਮੰਦਰਾਂਵਾਲਾ, ਨਗਰ ਕੌਂਸਲ ਰਮਦਾਸ ਦੇ ਮੀਤ ਪ੍ਰਧਾਨ ਦਿਨੇਸ਼ ਸੋਨੀ, ਸਾਬਕਾ ਸਰਪੰਚ ਕਾਬਲ ਸਿੰਘ ਪਸ਼ੀਆ, ਸਰਪੰਚ ਸੰਤੋਖ ਸਿੰਘ ਜੌਹਲ, ਸਰਪੰਚ ਗੁਰਦਿਆਲ ਸਿੰਘ ਜੱਟਾ, ਸਾਬਕਾ ਸਰਪੰਚ ਜਸਪਾਲ ਸਿੰਘ, ਸਰਪੰਚ ਰਾਜਵਿੰਦਰ ਸਿੰਘ, ਗੁਰਬਖਸ਼ ਸਿੰਘ ਕਾਲਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸਿਡਾਨਾ ਨਰਸਿੰਗ ਕਾਲਜ ਵਿਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਵਲੋਂ ਸਹੁੰ ਚੁੱਕ ਸਮਾਗਮ <br/> ਅਗਲੀ ਖ਼ਬਰ ਸਕੂਲ ਵਿਚ ਅਰਦਾਸ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।