29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਜਨਮ ਅਸਥਾਨ ਗੁਰਦੁਆਰਾ ਪਹੂਵਿੰਡ ਦੇ ਪ੍ਰਬੰਧਕ ਸ. ਸ਼ਾਮ ਸਿੰਘ ਅਟਾਰੀ ਸਮਾਧ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 16-02-2026
ਅਟਾਰੀ, 15 ਫਰਵਰੀ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਪਿੰਡ ਪਹੂਵਿੰਡ ਦੇ ਪ੍ਰਬੰਧਕ ਅਤੇ ਸੰਗਤਾਂ ਵੀ ਵੱਡੀ ਗਿਣਤੀ ਵਿਚ ਮਹਾਨ ਯੋਧੇ ਸ਼ਹੀਦ ਜਰਨੈਲ ਸ: ਸ਼ਾਮ ਸਿੰਘ ਅਟਾਰੀ ਵਾਲਾ ਦੇ ਸਮਾਧ 'ਤੇ ਨਤਮਸਤਕ ਹੋਣ ਪਹੁੰਚੀਆਂ ਹੋਈਆਂ ਸਨ | ਉਨ੍ਹਾਂ ਨੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸਿੱਖ ਕੌਮ ਦੇ ਮਹਾਨ ਯੋਧੇ ਸ: ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਰਨਲ ਹਰਸਿਮਰਨ ਸਿੰਘ ਪਹੂਵਿੰਡ, ਮੈਨੇਜਰ ਪ੍ਰਭਜੋਤ ਸਿੰਘ ਪਹੂਵਿੰਡ, ਨੰਬਰਦਾਰ ਚਾਨਣ ਸਿੰਘ, ਜੋਗਾ ਸਿੰਘ ਅਤੇ ਸੁੱਖਜੀਤ ਸਿੰਘ ਵੀ ਮੌਜੂਦ ਸਨ ਜਿਨ੍ਹਾਂ ਨੇ ਗੁਰਬਾਣੀ ਦਾ ਆਨੰਦ ਮਾਨਣ ਤੋਂ ਬਾਅਦ ਕੁਸ਼ਤੀਆਂ ਅਤੇ ਕਬੱਡੀ ਖੇਡ ਦਾ ਆਨੰਦ ਮਾਣਿਆ | ਇਸ ਮੌਕੇ ਟਰੱਸਟ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ, ਪ੍ਰਬੰਧਕ ਬੀਰਇੰਦਰ ਸਿੰਘ ਅਟਾਰੀ, ਇੰਦਰਜੀਤ ਸਿੰਘ ਕਾਹਲੋਂ, ਜਸਵੰਤ ਸਿੰਘ ਕਾਹਲੋਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਅਬਾਦਕਾਰ ਕਿਸਾਨਾਂ ਨੂੰ ਮਾਲਕੀ ਹੱਕ ਸਮੇਤ ਹੋਰ ਕਿਸਾਨੀ ਮੰਗਾਂ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਤਖ਼ਤੂਪੁਰਾ ਦੀ ਬ... ਅਗਲੀ ਖ਼ਬਰ ਜੇਤੂ ਨਾਮਵਰ ਪਹਿਲਵਾਨਾਂ ਨੂੰ ਐਨਥਨੀ ਅਤੇ ਸ. ਸ਼ਾਮ ਸਿੰਘ ਟਰੱਸਟ ਵਲੋਂ ਕੀਤਾ ਗਿਆ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।