22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਵਿਧਾਇਕ ਧਾਲੀਵਾਲ ਵਲੋਂ ਫਾਇਰ ਬਿ੍ਗੇਡ ਗੱਡੀ ਦੀ ਦੂਸਰੀ ਗੱਡੀ ਅਜਨਾਲਾ ਵਾਸੀਆਂ ਦੇ ਕੀਤੀ ਸਪੁਰਦ <br/>

ਅਜੀਤ ਡੈਸਕ 18-02-2026
ਅਜਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਨਗਰ ਪੰਚਾਇਤ ਅਜਨਾਲਾ ਦੇ ਦਫਤਰ ਵਿਖੇ ਕਰਵਾਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀ ਘਟਨਾ ਨਾਲ ਨਜਿੱਠਣ ਲਈ ਫਾਇਰ ਬਿ੍ਗੇਡ ਦੀ ਦੂਸਰੀ ਗੱਡੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਅਜਨਾਲਾ ਵਾਸੀਆਂ ਦੇ ਸਪੁਰਦ ਕੀਤਾ | ਇਸ ਦੌਰਾਨ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਗੱਡੀ ਵੀ ਪਹਿਲੀ ਗੱਡੀ ਵਾਂਗ ਉੱਚ-ਪ੍ਰੈਸ਼ਰ ਵਾਟਰ ਪੰਪਾਂ ਅਤੇ ਅੱਗ ਬੁਝਾਉਣ ਵਾਲੇ ਆਧੁਨਿਕ ਯੰਤਰਾਂ ਨਾਲ ਲੈਸ ਹੈ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ, ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਸਾਬਕਾ ਕੌਂਸਲਰ ਇੰਦਰਪਾਲ ਸਿੰਘ ਸ਼ਾਹ, ਸ਼ਿਵਦੀਪ ਸਿੰਘ ਚਾਹਲ, ਮਹਿਲਾ ਵਿੰਗ ਹਲਕਾ ਕੋਆਰਡੀਨੇਟਰ ਬੀਬੀ ਗੁਰਦੀਪ ਕੌਰ ਅਜਨਾਲਾ, ਚੇਅਰਮੈਨ ਰਮੇਸ਼ ਮਹਾਜਨ, ਸੁਖਦਿਆਲ ਸਿੰਘ ਭੱਖਾ, ਜਸਪਿੰਦਰ ਸਿੰਘ ਛੀਨਾ, ਅਜੇ ਸ਼ਰਮਾ, ਬੂਟਾ ਸਿੰਘ ਕਮੀਰਪੁਰਾ, ਸਾਹਿਲ ਮਹਾਜਨ, ਦਲਬੀਰ ਸਿੰਘ ਘੁੱਲੀ, ਅਜਮੇਰ ਸਿੰਘ ਰੰਧਾਵਾ ਅਤੇ ਸੁਨੀਲ ਮਹਾਜਨ ਆਦਿ ਹਾਜ਼ਰ ਸਨ | ਅੰਤ ਵਿਚ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਵੱਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਲੋਈ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ ਗਿਆ |

ਪਿਛਲੀ ਖ਼ਬਰ ਲੋਪੋਕੇ ਪੁਲਿਸ ਵਲੋਂ ਦੇਸੀ ਸ਼ਰਾਬ ਸਮੇਤ ਇਕ ਕਾਬੂ <br/> ਅਗਲੀ ਖ਼ਬਰ ਮਹਾਂ ਸ਼ਿਵਰਾਤਰੀ ਮੌਕੇ ਲੱਗੇ ਫਲੈਕਸ ਬੋਰਡ ਨਾਲ ਛੇੜਛਾੜ ਕਰਨ ਵਾਲਿਆਂ ਵਿਰੁੱਧ ਹੋਵੇ ਸਖ਼ਤ ਕਾਰਵਾਈ-ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।