ਜੰਡਿਆਲਾ ਗੁਰੂ/ਨਵਾਂ ਪਿੰਡ, 17 ਫਰਵਰੀ (ਪ੍ਰਮਿੰਦਰ ਸਿੰਘ ਜੋਸਨ, ਜਸਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ, ਹਲਕਾ ਜੰਡਿਆਲਾ ਗੁਰੂ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ, ਸਿੱਖੀ ਦੇ ਪ੍ਰਚਾਰ-ਪਸਾਰ ਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ 25 ਫਰਵਰੀ ਨੂੰ ਕੱਢੀ ਜਾ ਰਹੀ ਖ਼ਾਲਸਾ ਵਹੀਰ ਸੰਬੰਧੀ ਬਾਬਾ ਬਿਬੇਕ ਸਿੰਘ ਮੁੱਖ ਸੇਵਾਦਾਰ ਗੁ. ਨਾਨਕਸਰ ਸਾਹਿਬ, ਨਾਨਕਸਰ ਨਗਰ ਜੰਡਿਆਲਾ ਗੁਰੂ ਤੇ ਹਲਕਾ ਜੰਡਿਆਲਾ ਗੁਰੂ ਦੀ ਅਗਵਾਈ 'ਚ ਬੰਡਾਲਾ ਵਿਖੇ ਅਹਿਮ ਮੀਟਿੰਗ ਹੋਈ | ਇਸ ਮੌਕੇ ਬਾਬਾ ਬਿਬੇਕ ਸਿੰਘ ਵਲੋਂ ਆਗੂਆਂ ਤੇ ਵਰਕਰਾਂ ਨਾਲ ਪੰਜਾਬ ਦੇ ਮੌਜੂਦਾ ਹਾਲਾਤਾਂ ਤੇ ਸਿਆਸੀ ਗਤੀਵਿਧੀਆਂ ਦੇ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਖ਼ਾਲਸਾ ਵਹੀਰ ਲਈ ਲਾਮਬੰਧ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਪਰੋਕਤ ਵਹੀਰ 25 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਵੇਗੀ ਜੋ ਰਾਤ ਨੂੰ ਮੁੱਦਕੀ ਵਿਖੇ ਵਿਸ਼ਰਾਮ ਤੋਂ ਬਾਅਦ 26 ਨੂੰ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇਗੀ | ਇਸ ਮੌਕੇ ਮਨਿੰਦਰ ਸਿੰਘ, ਦਿਲਬਾਗ ਸਿੰਘ, ਕਥਾਵਾਚਕ ਭਾਈ ਗੁਰਵਿੰਦਰ ਸਿੰਘ, ਸੁੱਖਵਿੰਦਰ ਸਿੰਘ ਖ਼ਾਲਸਾ ਨਿਜ਼ਾਮਪੁਰ, ਰਣਜੀਤ ਸਿੰਘ ਰਾਣਾ ਯੂਥ ਪ੍ਰਧਾਨ, ਹਰਦੀਪ ਸਿੰਘ, ਅਮਰੀਕ ਸਿੰਘ, ਨਿਰਵੈਲ ਸਿੰਘ, ਪ੍ਰਮਜੀਤ ਸਿੰਘ, ਹਰਪ੍ਰੀਤ ਸਿੰਘ, ਰੇਸਮ ਸਿੰਘ, ਅੰਮਿ੍ਤਪਾਲ ਸਿੰਘ, ਬਾਬਾ ਜਗਤਾਰ ਸਿੰਘ, ਗੁਰਜੀਤ ਸਿੰਘ ਗੋਰਾ, ਕੁਲਦੀਪ ਸਿੰਘ, ਕੁਲਵੰਤ ਸਿੰਘ, ਜਗਰੂਪ ਸਿੰਘ, ਲਵਪ੍ਰੀਤ ਸਿੰਘ, ਦਿਲਬਾਗ ਸਿੰਘ ਮੁਨਸ਼ੀ, ਮਨਿੰਦਰ ਸਿੰਘ ਖ਼ਾਲਸਾ ਤੇ ਹੋਰ ਜਥੇਬੰਦੀ ਦੇ ਆਗੂ ਤੇ ਵਰਕਰ ਹਾਜ਼ਰ ਸਨ |
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 25 ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਖ਼ਾਲਸਾ ਵਹੀਰ ਸੰਬੰਧੀ ਬੰਡਾਲਾ 'ਚ ਮੀਟਿੰਗ <br/>
ਅਜੀਤ ਡੈਸਕ
18-02-2026