ਅਜਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਸਿਆਸੀ ਬਲ ਮਿਲਿਆ ਜਦੋਂ ਮਹਿਲਾ ਆਗੂ ਬੀਬੀ ਰਾਜਵਿੰਦਰ ਕੌਰ ਆਪਣੀਆਂ ਸਮਰਥਕਾਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਚੇਚੇ ਤੌਰ 'ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੀ ਮਹਿਲਾ ਆਗੂ ਰਾਜਵਿੰਦਰ ਕੌਰ, ਕੈਲਾਸ਼ ਕੌਰ, ਸੁਮਨ, ਸਿਮਰ ਕੌਰ, ਮੋਹਪ੍ਰੀਤ ਕੌਰ, ਬਲਵਿੰਦਰ ਕੌਰ, ਮਨਦੀਪ ਕੌਰ, ਸੁਮਰੀਤ ਕੌਰ, ਗੁਰਪ੍ਰੀਤ ਕੌਰ, ਅਮਨਜੀਤ ਕੌਰ, ਸ਼ਿੰਦਰਜੀਤ ਕੌਰ, ਸਤਵਿੰਦਰ ਕੌਰ, ਹਰਜਿੰਦਰ ਕੌਰ, ਅੰਮਿ੍ਤਪ੍ਰੀਤ ਕੌਰ ਅਤੇ ਚਰਨਜੀਤ ਕੌਰ ਆਦਿ ਨੂੰ ਪਾਰਟੀ ਚਿੰਨ੍ਹ ਵਾਲੇ ਮਫਲਰ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਭਾਈਵਾਲ ਹੋਣਗੇ | ਇਸ ਮੌਕੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜੋਰਾਵਰ ਸਿੰਘ ਅਤੇ ਐਡਵੋਕੇਟ ਮਨਜੀਤ ਸਿੰਘ ਨਿੱਝਰ, ਠੇਕੇਦਾਰ ਵਰਿਆਮ ਸਿੰਘ ਨੰਗਲ, ਰਜਿੰਦਰ ਸਿੰਘ ਨਿੱਝਰ, ਸਾਬਕਾ ਕੌਂਸਲਰ ਰਛਪਾਲ ਸਿੰਘ ਕਾਲੀ ਤੇ ਜਸਪਾਲ ਸਿੰਘ ਲਾਟੀ, ਦਲਬੀਰ ਸਿੰਘ ਚੱਕ ਡੋਗਰਾਂ, ਇਕਬਾਲ ਸਿੰਘ ਸ਼ਿੰਟੂ ਚਾਵਲਾ, ਪਵਿੱਤਰ ਸਿੰਘ ਫੈਂਸੀ, ਪਰਗਟ ਸਿੰਘ ਚੱਕਬਾਲਾ, ਅਮੋਲਕ ਸਿੰਘ ਸ਼ਾਹ, ਗੁਰਜੰਟ ਸਿੰਘ ਢਿੱਲੋਂ, ਰਛਪਾਲ ਸਿੰਘ ਬਾਊ ਅਤੇ ਅਮਰੀਕ ਸਿੰਘ ਆਦਿ ਹਾਜ਼ਰ ਸਨ |
ਮਹਿਲਾ ਆਗੂ ਬੀਬੀ ਰਾਜਵਿੰਦਰ ਕੌਰ ਆਪਣੀਆਂ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ <br/>
ਅਜੀਤ ਡੈਸਕ
18-02-2026