22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਗੁਰਿੰਦਰ ਸਿੰਘ ਰੰਗਰੇਟਾ ਨੇ ਮੰਗੀ ਮੁਆਫ਼ੀ <br/>

ਅਜੀਤ ਡੈਸਕ 18-02-2026
ਚਵਿੰਡਾ ਦੇਵੀ, 17 ਫਰਵਰੀ (ਸਤਪਾਲ ਸਿੰਘ ਢੱਡੇ)- ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦਤ ਬਿਆਨਬਾਜ਼ੀ ਮਾਮਲੇ ਵਿਚ ਅੱਜ ਉਸ ਵੇਲੇ ਮਹੱਤਵਪੂਰਨ ਮੋੜ ਆਇਆ ਜਦੋਂ ਡਾ. ਗੁਰਿੰਦਰ ਸਿੰਘ ਰੰਗਰੇਟਾ ਨੇ ਲਿਖਤੀ ਰੂਪ ਵਿਚ ਮੁਆਫ਼ੀ ਮੰਗਦਿਆਂ ਸੋਸ਼ਲ ਮੀਡੀਆ ਤੋਂ ਤੌਬਾ ਕਰ ਲਈ | ਇਹ ਰਾਜ਼ੀਨਾਮਾ ਅੰਮਿ੍ਤਸਰ ਦੇ ਇਤਿਹਾਸਕ ਅਸਥਾਨ ਨਿਸ਼ਾਨੇ ਖ਼ਾਲਸਾ ਪਿੰਡ ਮਾਂਗਾ ਸਰਾਏ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅਤੇ ਦਸ਼ਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਹੋਇਆ | ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਡਾ. ਰੰਗਰੇਟਾ ਵਲੋਂ ਵਰਤੀ ਗਈ ਅਣ-ਢੁੱਕਵੀਂ ਅਤੇ ਅਮਰਿਆਦਾਪੂਰਨ ਸ਼ਬਦਾਵਲੀ ਕਾਰਨ ਮਜ਼ਹਬੀ ਸਿੱਖ ਅਤੇ ਵਾਲਮੀਕੀ ਭਾਈਚਾਰੇ ਵਿਚ ਗਹਿਰਾ ਰੋਸ ਪੈਦਾ ਹੋ ਗਿਆ ਸੀ | ਇਸ ਸੰਬੰਧੀ ਲੁਧਿਆਣਾ ਤੋਂ ਭਾਈ ਦਵਿੰਦਰ ਸਿੰਘ (ਸੰਤ ਸਿਪਾਹੀ) ਦੀ ਅਗਵਾਈ ਵਿਚ ਪੁਲਿਸ ਅਤੇ ਐੱਸ. ਸੀ. ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਤੋਂ ਬਾਅਦ ਪੁਲਿਸ ਵਲੋਂ ਮਾਮਲੇ ਦਰਜ ਕੀਤੇ ਗਏ ਸਨ | ਅੱਜ ਹੋਈ ਬੈਠਕ ਦੌਰਾਨ ਦੋਵਾਂ ਧਿਰਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਗੱਲਬਾਤ ਕੀਤੀ ਗਈ | ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਮੱਖ ਰੱਖਦਿਆਂ ਡਾ. ਗੁਰਿੰਦਰ ਸਿੰਘ ਰੰਗਰੇਟਾ ਨੇ ਵਿਸ਼ੇਸ਼ ਸ਼ਰਤਾਂ ਵਾਲੇ ਦਸਤਾਵੇਜ਼ 'ਤੇ ਹਸਤਾਖਰ ਕੀਤੇ ਅਤੇ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਉਹ ਕਿਸੇ ਵੀ ਧਰਮ ਜਾਂ ਜਾਤੀ ਵਿਰੁੱਧ ਅਣਉਚਿਤ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨਗੇ | ਇਹ ਵੀ ਤੈਅ ਹੋਇਆ ਕਿ ਜੇਕਰ ਦੁਬਾਰਾ ਅਜਿਹਾ ਕੀਤਾ ਗਿਆ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨੇ ਇਸ ਪਹਿਲਕਦਮੀ ਨੂੰ ਭਾਈਚਾਰਕ ਏਕਤਾ ਦੀ ਜਿੱਤ ਕਰਾਰ ਦਿੱਤਾ | ਚੇਅਰਮੈਨ ਗੜ੍ਹੀ ਨੇ ਕਿਹਾ ਕਿ ਇਹ ਰਾਜ਼ੀਨਾਮਾ ਸਮਾਜ ਵਿਚ ਸਦਭਾਵਨਾ ਅਤੇ ਸ਼ਾਂਤੀ ਕਾਇਮ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਕਾਨੂੰਨੀ ਉਲਝਣਾਂ ਸੁਲਝਾਉਣ ਦਾ ਰਸਤਾ ਵੀ ਸਾਫ਼ ਹੋਇਆ ਹੈ |

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 2 ਦੋਸ਼ੀ ਗਿ੍ਫ਼ਤਾਰ <br/> ਅਗਲੀ ਖ਼ਬਰ ਟ੍ਰੈਫਿਕ ਇੰਚਾਰਜ ਦਿਲਜੀਤ ਸਿੰਘ ਗੁਰਾਇਆ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।