22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਐੱਸ. ਜੀ. ਪੀ. ਸੀ. ਕਰਮਚਾਰੀਆਂ ਲਈ 28 ਫੀਸਦੀ ਤਨਖਾਹ ਵਾਧੇ ਦੀ ਮੰਗ, ਭਿ੍ਸ਼ਟ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਭੋਮਾ <br/>

ਅਜੀਤ ਡੈਸਕ 18-02-2026
ਚਵਿੰਡਾ ਦੇਵੀ, 17 ਫਰਵਰੀ (ਸਤਪਾਲ ਸਿੰਘ ਢੱਡੇ)-ਪ੍ਰਧਾਨ ਰਣਜੀਤ ਸਿੰਘ ਭੋਮਾ ਸਮਾਜ ਸੁਧਾਰ ਸੰਸਥਾ ਪੰਜਾਬ ਤੇ ਤੇਜਿੰਦਰ ਸਿੰਘ ਵਲੋਂ ਜਾਰੀ ਬਿਆਨ 'ਚ ਪ੍ਰਧਾਨ ਤੇ ਮੁੱਖ ਸਕੱਤਰ ਕੋਲ ਜ਼ੋਰਦਾਰ ਮੰਗ ਕਰਦਿਆਂ ਕਿਹਾ ਹੈ ਕਿ ਕਮੇਟੀ ਦੇ ਪ੍ਰਬੰਧ ਹੇਠ ਸ੍ਰੀ ਦਰਬਾਰ ਸਾਹਿਬ, ਧਰਮ ਪ੍ਰਚਾਰ ਕਮੇਟੀ, ਸਕੂਲਾਂ, ਕਾਲਜਾਂ ਤੇ ਹਸਪਤਾਲਾਂ ਵਿਚ ਪਿਛਲੇ ਸਮੇਂ ਦੌਰਾਨ ਕੁਝ ਭਿ੍ਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਕੀਤੇ ਘੁਟਾਲਿਆਂ ਕਾਰਨ ਸੰਸਥਾ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ | ਉਨ੍ਹਾਂ ਕਿਹਾ ਕਿ ਜਿਥੇ 4 ਫੀਸਦੀ ਕਰਮਚਾਰੀਆਂ ਦੀਆਂ ਗਲਤ ਹਰਕਤਾਂ ਕਾਰਨ ਸੰਸਥਾ ਦਾ ਨਾਂਅ ਧੁੰਦਲਾ ਹੋਇਆ ਹੈ, ਉਥੇ ਹੀ 96 ਫੀਸਦੀ ਇਮਾਨਦਾਰ ਕਰਮਚਾਰੀ ਪੂਰੀ ਮਿਹਨਤ ਤੇ ਵਫ਼ਾਦਾਰੀ ਨਾਲ ਡਿਊਟੀ ਨਿਭਾਅ ਰਹੇ ਹਨ | ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਤੋਂ ਹਜ਼ਾਰਾਂ ਕਰਮਚਾਰੀਆਂ ਦੀ ਤਨਖਾਹ 'ਚ ਜੋ 3 ਫੀਸਦੀ ਵਾਧਾ ਲੱਗਣਾ ਸੀ, ਉਹ ਵੀ ਲਾਗੂ ਨਹੀਂ ਕੀਤਾ | ਕਮੇਟੀ ਦਾ ਬਜਟ ਅਰਬਾਂ-ਖਰਬਾਂ ਵਿਚ ਹੋਣ ਦੇ ਬਾਵਜੂਦ ਕਰਮਚਾਰੀਆਂ ਨੂੰ ਵਾਧਾ ਨਹੀਂ ਦਿੱਤਾ ਗਿਆ | ਉਨ੍ਹਾਂ ਮੰਗ ਕੀਤੀ ਕਿ 19 ਫਰਵਰੀ ਨੂੰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ 'ਚ ਕਰਮਚਾਰੀਆਂ ਦੀਆਂ ਬਕਾਇਆ ਤਨਖਾਹਾਂ ਦਾ ਮਤਾ ਪਾਸ ਕਰਕੇ 28 ਫੀਸਦੀ ਵਾਧਾ ਤੁਰੰਤ ਲਾਗੂ ਕੀਤਾ ਜਾਵੇ | ਨਾਲ ਹੀ, ਜਿਨ੍ਹਾਂ ਵੱਡੇ ਜਾਂ ਛੋਟੇ ਕਰਮਚਾਰੀਆਂ ਨੇ ਭਿ੍ਸ਼ਟਾਚਾਰ ਕਰਕੇ ਸੰਸਥਾ ਦੀ ਬਦਨਾਮੀ ਕਰਵਾਈ ਹੈ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਤਰੱਕੀਆਂ ਵਾਪਸ ਲੈ ਕੇ ਸਜ਼ਾਵਾਂ ਦਿੱਤੀਆਂ ਜਾਣ |

ਪਿਛਲੀ ਖ਼ਬਰ ਸੰਤ ਬਾਬਾ ਗੋਬਿੰਦ ਤੇ ਸੰਤ ਬਾਬਾ ਡੋਡੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਤੇ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਕਾਲੇਕੇ ਦੇ ਪੀ. ਆਰ. ਟੀ. ਸੀ. ਬੱਸ ਦੇ ਡਰਾਈਵਰ ਦੀ ਸੜਕ ਦੁਰਘਟਨਾ ਵਿਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।