15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੜਕ ਹਾਦਸੇ ਵਿਚ ਜ਼ਖ਼ਮੀ ਨੌਜਵਾਨਾਂ ਨੂੰ ਪਹੁੰਚਾਇਆ ਹਸਪਤਾਲ

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਜ਼ਖ਼ਮੀ ਹੋਏ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਂਦੇ ਹੋਏ ਅਤੇ ਸੜਕ ਹਾਦਸੇ ਵਿਚ ਜਾਨ ਗਵਾਉਣ ਵਾਲੇ ਨੌਜਵਾਨ ਗਗਨਦੀਪ ਸਿੰਘ ਦੀ ਫਾਈਲ ਤਸਵੀਰ | ਤਸਵੀਰਾਂ : ਰਾਹੀਂ ਗੁਰਪ੍ਰੀਤ ਸਿੰਘ ਢਿੱਲੋਂ <br/> 19-02-2026
ਅਜਨਾਲਾ/ਚੇਤਨਪੁਰਾ, 18 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ/ਮਹਾਂਬੀਰ ਸਿੰਘ ਗਿੱਲ)-ਅੱਜ ਸਵੇਰ ਸਮੇਂ ਜਦੋਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਆਪਣੇ ਜੱਦੀ ਪਿੰਡ ਜਗਦੇਵ ਕਲਾਂ ਤੋਂ ਰਮਦਾਸ ਹਸਪਤਾਲ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਜਾ ਰਹੇ ਸੀ ਤਾਂ ਪਿੰਡ ਝੰਡੇਰ ਤੋਂ ਥੋੜੀ ਅੱਗੇ ਜਦੋਂ ਉਨ੍ਹਾਂ ਇਕ ਕਾਰ ਦਰੱਖਤ ਨਾਲ ਟਕਰਾਈ ਦੇਖੀ ਤਾਂ ਤੁਰੰਤ ਉਨ੍ਹਾਂ ਆਪਣਾ ਕਾਫਲਾ ਰੋਕ ਕੇ ਕਾਰ ਦਰੱਖਤ ਵਿਚ ਵੱਜਣ ਕਾਰਨ ਜ਼ਖਮੀ ਹੋਏ ਨੌਜਵਾਨਾਂ ਨੂੰ ਸੁਰੱਖਿਆ ਵਿਚ ਤਾਇਨਾਤ ਜਿਪਸੀ ਗੱਡੀ ਰਾਹੀਂ ਇਲਾਜ ਲਈ ਤੁਰੰਤ ਫਤਿਹਗੜ੍ਹ ਚੂੜੀਆਂ ਦੇ ਇੱਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਇੱਕ ਨੌਜਵਾਨ ਦੀ ਮੌਤ ਹੋ ਗਈ | 'ਅਜੀਤ' ਨਾਲ ਫੋਨ 'ਤੇ ਜਾਣਕਾਰੀ ਸਾਂਝੀ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਦ ਉਹ ਆਪਣੇ ਸੁਰੱਖਿਆ ਕਰਮਚਾਰੀਆਂ ਸਮੇਤ ਪਿੰਡ ਝੰਡੇਰ ਤੋਂ ਥੋੜੀ ਅੱਗੇ ਗਏ ਤਾਂ ਸੜਕ ਦੇ ਕਿਨਾਰੇ ਇੱਕ ਗੱਡੀ ਦਰਖਤ ਨਾਲ ਵੱਜੀ ਹੋਈ ਸੀ ਤੇ ਉਸ ਗੱਡੀ ਵਿਚ ਸਵਾਰ ਨੌਜਵਾਨਾਂ ਦੇ ਕਾਫੀ ਸੱਟਾਂ ਲੱਗੀਆਂ ਹੋਈਆਂ ਸਨ | ਉਨ੍ਹਾਂ ਦੱਸਿਆ ਕਿ ਜ਼ਖਮੀ ਨੌਜਵਾਨਾਂ ਨੂੰ ਤੁਰੰਤ ਗੱਡੀ ਰਾਹੀਂ ਫਤਿਹਗੜ੍ਹ ਚੂੜੀਆਂ ਦੇ ਇਕ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਜ਼ਿਆਦਾ ਸੱਟਾਂ ਲੱਗਣ ਕਾਰਨ ਪਿੰਡ ਜੱਸੜ ਦਾ ਨੌਜਵਾਨ ਗਗਨਦੀਪ ਸਿੰਘ ਪੁੱਤਰ ਮਨਦੀਪ ਸਿੰਘ (22 ਸਾਲ) ਜੋ ਕਿ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਦਮ ਤੋੜ ਗਿਆ ਜਦਕਿ ਦੂਸਰੇ ਨੌਜਵਾਨ ਸੁਖਮਨਦੀਪ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਦੇ ਵੀ ਕਾਫੀ ਸੱਟਾਂ ਲੱਗੀਆਂ ਹੋਈਆਂ ਸਨ | ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਕਾਰ 'ਤੇ ਸਵਾਰ ਹੋ ਕੇ ਜਾ ਰਹੇ ਸਨ ਤਾਂ ਦੂਸਰੀ ਸਾਈਡ ਤੋਂ ਇੱਕ ਤੇਜ਼ ਰਫਤਾਰ ਕਾਰ ਆ ਰਹੀ ਸੀ ਜਿਸ ਨੂੰ ਬਚਾਉਣ ਸਮੇਂ ਹੀ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰਖਤ ਨਾਲ ਟਕਰਾ ਗਈ ਤੇ ਇਹ ਹਾਦਸਾ ਵਾਪਰ ਗਿਆ | ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਦੱਸਿਆ ਕਿ ਅਸੀਂ ਗਗਨਦੀਪ ਸਿੰਘ ਨੂੰ ਵੀ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਵਾਹਿਗੁਰੂ ਨੂੰ ਕੁਝ ਹੋਰ ਹੀ ਮਨਜ਼ੂਰ ਸੀ | ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਗਗਨਦੀਪ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਔਖੇ ਸਮੇਂ ਵਿਚ ਉਹ ਪਰਿਵਾਰ ਦੇ ਨਾਲ ਹਨ ਅਤੇ ਜੋ ਵੀ ਮਦਦ ਦੀ ਲੋੜ ਹੋਵੇਗੀ ਉਹ ਹਰ ਸੰਭਵ ਕੀਤੀ ਜਾਵੇਗੀ |
ਪਿਛਲੀ ਖ਼ਬਰ ਭੁਪੇਸ਼ ਬਘੇਲ ਤੇ ਰਾਜਾ ਵੜਿੰਗ ਨੇ ਸੱਚਰ ਵਲੋਂ ਤਿਆਰ ਕੀਤੀ ਗੱਡੀ ਨੂੰ ਕੀਤਾ ਰਵਾਨਾ <br/> ਅਗਲੀ ਖ਼ਬਰ ਐਕਸਾਈਜ਼ ਵਿਭਾਗ ਅਤੇ ਪੁਲਿਸ ਵਲੋਂ ਪਿੰਡ ਭਿੰਡੀ ਸੈਦਾਂ 'ਚੋਂ 1.53 ਲੱਖ ਲੀਟਰ ਤੋਂ ਵਧੇਰੇ ਕੱਚੀ ਲਾਹਣ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।