15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਭੁਪੇਸ਼ ਬਘੇਲ ਤੇ ਰਾਜਾ ਵੜਿੰਗ ਨੇ ਸੱਚਰ ਵਲੋਂ ਤਿਆਰ ਕੀਤੀ ਗੱਡੀ ਨੂੰ ਕੀਤਾ ਰਵਾਨਾ <br/>

ਅਜੀਤ ਡੈਸਕ 19-02-2026
ਕੱਥੂਨੰਗਲ, 18 ਫਰਵਰੀ (ਦਲਵਿੰਦਰ ਸਿੰਘ ਰੰਧਾਵਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ ਵਿਚ ਕੀਤੀਆਂ ਜਾ ਰਹੀਆਂ ਬੇਲੋੜੀਆਂ ਤਬਦੀਲੀਆਂ ਕਾਰਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਵਿਰੋਧੀ ਧਿਰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ, ਜਿਸ ਸੰਬੰਧੀ ਸਾਰੇ ਦੇਸ਼ ਵਿਚ ਮਨਰੇਗਾ ਬਚਾਓ ਸੰਗਰਾਮ ਦੇ ਤਹਿਤ ਦੇਸ਼ ਵਿਆਪੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸਦੇ ਤਹਿਤ ਹਲਕਾ ਮਜੀਠਾ ਦੇ ਕਾਂਗਰਸ ਦੇ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਵਲੋਂ ਇਕ ਗੱਡੀ ਤਿਆਰ ਕੀਤੀ ਗਈ ਜਿਸ ਵਿਚ ਐੱਲ. ਸੀ. ਡੀ. ਤੇ ਸੋਨੀਆ ਗਾਂਧੀ ਦੇ ਮਨਰੇਗਾ ਸੰਬੰਧੀ ਵੀਡੀਓ ਸੰਦੇਸ਼ ਹਰ ਪਿੰਡ ਵਿਚ ਗਰੀਬ ਮਜ਼ਦੂਰ ਤੇ ਦਿਹਾੜੀਦਾਰ ਤੱਕ ਪਹੁੰਚਾਇਆ ਜਾਵੇਗਾ | ਉਸ ਸੰਬੰਧੀ ਤਿਆਰ ਕੀਤੀ ਗੱਡੀ ਨੂੰ ਪੰਜਾਬ ਮਾਮਲਿਆਂ ਦੇ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਥੀਆਂ ਸਮੇਤ ਹਰੀ ਝੰਡੀ ਦਿਖਾ ਕੇ ਗੱਡੀ ਨੂੰ ਹਲਕਾ ਮਜੀਠਾ ਲਈ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਵਿਚ ਰਵਾਨਾ ਕੀਤਾ, ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਗਰੀਬ ਤੇ ਮਜ਼ਦੂਰ ਦੇ ਮੂੰਹ ਵਿਚੋਂ ਹੁਣ ਮਿਹਨਤ ਨਾਲ ਕਮਾਈ ਜਾਂਦੀ ਰੋਟੀ ਵੀ ਖੋਹਣਾ ਚਾਹੁੰਦੀ ਹੈ, ਜਿਸ ਨੂੰ ਸਾਡੀ ਪਾਰਟੀ ਦੇ ਸੁਪਰੀਮੋ ਮਲਿਕਾਰਜੁਨ ਖੜਗੇ ਤੇ ਮਹਿਬੂਬ ਨੇਤਾ ਰਾਹੁਲ ਗਾਂਧੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪਹਿਲਾਂ ਵੀ ਗਰੀਬ ਮਜ਼ਦੂਰ ਤੇ ਕਿਸਾਨਾਂ ਨਾਲ ਖੜ੍ਹੀ ਸੀ, ਖੜੀ ਹੈ ਤੇ ਖੜੀ ਰਹੇਗੀ, ਪਾਰਟੀ ਪ੍ਰਧਾਨ ਰਾਜਾ ਵੜਿੰਗ ਨੇ ਹਲਕਾ ਇੰਚਾਰਜ ਮਜੀਠਾ ਨੂੰ ਇਸ ਕਾਰਜ ਲਈ ਵਧਾਈ ਦਿੰਦਿਆਂ ਕਿਹਾ ਕਿ ਤੁਹਾਡੀ ਪੰਜਾਬ ਵਿਚ ਪਹਿਲਕਦਮੀ ਨਾਲ ਹੋਰਨਾਂ ਹਲਕਿਆਂ ਵਿਚ ਵੀ ਇਸ ਤਰ੍ਹਾਂ ਦੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ, ਜਿਸ ਨਾਲ ਕੇਂਦਰ ਦੀ ਮੋਦੀ ਸਰਕਾਰ ਦੀਆਂ ਅੱਖਾਂ ਖੁੱਲ੍ਹ ਸਕਣ | ਇਸ ਮੌਕੇ ਸੂਰਜ ਠਾਕੁਰ, ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਸਾਬਕਾ ਮੰਤਰੀ ਸਿੰਗਲਾ, ਮੈਂਬਰ ਲੋਕ ਸਭਾ ਸ਼ੇਰ ਸਿੰਘ ਘੁਬਾਇਆ, ਵਿਧਾਇਕ ਲਾਡੀ ਸ਼ੇਰੋਵਾਲੀਆ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਡਾ. ਰਾਜ ਕੁਮਾਰ, ਸਾਬਕਾ ਮੰਤਰੀ ਸੁੰਦਰ ਸ਼ਾਮ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ,

ਪਿਛਲੀ ਖ਼ਬਰ ਪਹਿਲ ਦੇ ਆਧਾਰ 'ਤੇ ਹੱਲ ਕਰਵਾਏ ਜਾਣਗੇ ਕਾਰੋਬਾਰੀਆਂ ਦੇ ਮਸਲੇ- ਨਿਤਿਨ ਕੋਹਲੀ ਅਗਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੜਕ ਹਾਦਸੇ ਵਿਚ ਜ਼ਖ਼ਮੀ ਨੌਜਵਾਨਾਂ ਨੂੰ ਪਹੁੰਚਾਇਆ ਹਸਪਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।