02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਅਰਥੀ ਸਾੜੀ <br/>

ਅਜੀਤ ਡੈਸਕ 20-02-2026
ਮਜੀਠਾ 19 ਫਰਵਰੀ (ਜਗਤਾਰ ਸਿੰਘ ਸਹਿਮੀ)-ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਅਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕਾਮ ਐਂਡ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਪੰਜਾਬ ਦੇ ਫੈਸਲੇ ਅਨੁਸਾਰ ਸਬ ਡਵੀਜ਼ਨ ਮਜੀਠਾ ਵਿਖੇ ਕੇਂਦਰ ਸਰਕਾਰ ਵਲੋਂ ਉਦਯੋਗਿਕ ਕੋਡ ਸੋਧ ਬਿੱਲ ਪਾਸ ਕਰਕੇ ਪਾਰਲੀਮੈਂਟ ਵਿਚ ਮਨਜ਼ੂਰੀ ਦੇਣ ਦੇ ਵਿਰੋਧ ਵਿਚ ਤੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਪਟਿਆਲਾ ਵਿਖੇ ਬਡੂੰਗਰ ਦੀ 50 ਏਕੜ ਜ਼ਮੀਨ ਵੇਚਣ ਦੇ ਫੈਸਲੇ ਨੂੰ ਬੀ.ਓ.ਡੀ. ਦੀ ਮੀਟਿੰਗ ਵਿਚ ਪ੍ਰਵਾਨਗੀ ਦੇਣ ਦੇ ਕੀਤੇ ਫੈਸਲੇ ਦੇ ਵਿਰੋਧ ਵਿਚ ਰੈਲੀ ਕਰਕੇ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਆਗੂਆਂ ਨੇ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪਹਿਲਾਂ ਤੋਂ ਬਣੇ ਲੋਕ ਪੱਖੀ ਕਾਨੂੰਨਾਂ ਨੂੰ ਵੱਡੀ ਪੱਧਰ ਤੇ ਤਬਦੀਲ ਅਤੇ ਬਹੁਤ ਸਾਰੇ ਕਾਨੂੰਨਾਂ ਨੂੰ ਮੁੱਢੋਂ ਹੀ ਖ਼ਤਮ ਕੀਤਾ ਜਾ ਰਿਹਾ ਹੈ | ਕੇਂਦਰ ਸਰਕਾਰ ਵਲੋਂ ਵੱਡੀ ਪੱਧਰ 'ਤੇ ਕਾਰਪੋਰੇਟ ਪੱਖੀ ਨਵੇਂ ਨਵੇਂ ਕਾਨੂੰਨ ਲਿਆ ਕੇ ਕਿਰਤੀ ਲੋਕਾਂ ਦੀ ਰੱਤ ਨਿਚੋੜ ਲੁੱਟ ਕਰਨ ਦਾ ਹੱਲਾ ਵਿੱਢਿਆ ਹੋਇਆ ਹੈ | ਇਸ ਹੱਲੇ ਤਹਿਤ ਹੀ ਉਦਯੋਗਿਕ ਸਬੰਧੀ ਕੋਡ ਸੋਧ ਬਿੱਲ ਪਾਰਲੀਮੈਂਟ ਵਿਚ ਪਾਸ ਕਰ ਦਿੱਤਾ ਗਿਆ ਹੈ | ਕਾਮਾ ਵਿਰੋਧੀ ਚਾਰ ਲੇਬਰ ਕੋਡ ਵੀ ਲਾਗੂ ਕੀਤੇ ਜਾ ਰਹੇ ਹਨ | ਖੇਤੀ ਤੇ ਕਾਰਪੋਰੇਟੀ ਕਬਜ਼ਾ ਕਰਾਉਣ ਲਈ ਬੀਜ ਬਿੱਲ 2025 ਲਿਆਂਦਾ ਜਾ ਰਿਹਾ ਹੈ | ਪੰਜਾਬ ਸਰਕਾਰ ਵਲੋਂ ਪਾਵਰਕਾਮ ਦੀਆਂ ਜ਼ਮੀਨਾਂ ਵੇਚੀਆਂ ਜਾ ਰਹੀਆਂ ਹਨ, ਪਟਿਆਲਾ ਨੇੜੇ ਬਡੰੂਗਰ ਦੀ 50 ਏਕੜ ਜ਼ਮੀਨ ਵੇਚਣ ਦਾ ਫੈਸਲਾ ਬੋਰਡ ਆਫ ਡਾਇਰੈਕਟਰ ਦੀ ਮੀਟਿੰਗ ਵਿਚ ਕਰ ਦਿੱਤਾ ਗਿਆ ਹੈ, ਰਾਜਪੁਰਾ ਥਰਮਲ ਪਲਾਂਟ ਗੁਜਰਾਤ ਦੀ ਇੱਕ ਕੰਪਨੀ ਨੂੰ ਵੇਚ ਦਿੱਤਾ ਗਿਆ ਹੈ | ਗੇਟ ਰੈਲੀ ਨੂੰ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਅÏਲਖ, ਸਰਕਲ ਸਕੱਤਰ ਸੁਖਪਾਲ ਸਿੰਘ ਮਜੀਠਾ, ਕੁੰਦਨ ਲਾਲ ਹਰੀਆਂ, ਰਘਬੀਰ ਸਿੰਘ ਮਜੀਠਾ, ਗੁਰਪ੍ਰੀਤ ਸਿੰਘ ਸੋਹੀਆਂ, ਲਖਵਿੰਦਰ ਸਿੰਘ ਭੋਮਾ, ਜਗਬੀਰ ਸਿੰਘ ਨੇ ਸੰਬੋਧਨ ਕੀਤਾ |

ਪਿਛਲੀ ਖ਼ਬਰ ਈ.ਟੀ.ਓ. ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਵੰਡੇ <br/> ਅਗਲੀ ਖ਼ਬਰ ਕਹਾਣੀਕਾਰ ਲਾਲ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।