02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪਿੰਡ ਟਪਿਆਲਾ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ 11 ਮੈਂਬਰੀ ਕਮੇਟੀ ਦਾ ਕੀਤਾ ਗਠਨ <br/>

ਅਜੀਤ ਡੈਸਕ 20-02-2026
ਬਾਬਾ ਬਕਾਲਾ ਸਾਹਿਬ, 19 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਟਪਿਆਲਾ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸਨੂੰ ਸੰਬੋਧਨ ਕਰਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਸਰਪੰਚ ਭਾਈ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਕਿ ਅੱਜ ਪੰਜਾਬ ਵਿਚ ਮੁੜ ਤੋਂ ਵੱਡੇ ਬਦਲਾਅ ਦੀ ਲੋੜ ਹੈ ਅਤੇ ਲੋਕ ਚਾਹੁੰਦੇ ਹਨ ਕਿ ਰਿਵਾਇਤੀ ਪਾਰਟੀਆਂ ਵਲੋਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਅਤੇ ਹੁਣ ਆਪ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਮੁਕਤੀ ਪਾਈ ਜਾਵੇ, ਇਸ ਲਈ 2027 ਵਿਚ ਲੋਕ ਪੰਜਾਬ ਵਿਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੂੰ ਜਿਤਾਉਣ ਦੇ ਰੌਂਅ ਵਿਚ ਹਨ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਇਕੱਲਿਆਂ ਹੀ ਚੋਣਾਂ ਲੜੇਗਾ ਅਤੇ ਜਿੱਤ ਦਾ ਪਰਚਮ ਲਹਿਰਾਵੇਗਾ | ਇਸ ਦੌਰਾਨ ਹੀ ਪਿੰਡ ਟਪਿਆਲਾ ਵਿਖੇ ਪਾਰਟੀ ਪੱਧਰ 'ਤੇ ਵਿਸਥਾਰ ਕਰਦਿਆਂ ਅਤੇ ਪਿੰਡ ਪਿੰਡ ਕਮੇਟੀਆਂ ਦੇ ਗਠਿਤ ਕਰਨ ਲਈ ਪ੍ਰੋਗਰਾਮ ਤਹਿਤ ਅੱਜ ਪਿੰਡ ਟਪਿਆਲਾ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਨਵ ਨਿਯੁਕਤ ਕਮੇਟੀ ਨੂੰ ਹਲਕਾ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ, ਚਾਚਾ ਪ੍ਰਗਟ ਸਿੰਘ ਜੱਲੂਪੁਰ ਖੈੜਾ, ਦਫ਼ਤਰ ਇੰਚਾਰਜ ਪ੍ਰਗਟ ਸਿੰਘ ਮੀਆਂਵਿੰਡ, ਬਾਬਾ ਹਰਜੀਤ ਸਿੰਘ ਅੱਲੋਵਾਲ, ਭਾਈ ਗੁਰਪ੍ਰੀਤ ਸਿੰਘ ਕੰਮੋਕੇ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਗੁਰਦੁਆਰਾ ਦੁੱਖ ਨਿਵਾਰਨ ਅਕਾਲਗੜ੍ਹ ਢੱਪਈਆਂ ਜੋੜ ਮੇਲਾ ਤੇ ਕਬੱਡੀ ਮੈਚ ਕਰਵਾਇਆ <br/> ਅਗਲੀ ਖ਼ਬਰ 18ਵਾਂ ਮਾਸਟਰ ਮਹਿੰਦਰ ਸਿੰਘ ਯਾਦਗਾਰੀ ਕਬੱਡੀ ਕੱਪ 22 ਨੂੰ -ਸਾ: ਵਿਧਾਇਕ ਮੰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।