01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਐੱਨ.ਆਰ.ਆਈ. ਵੀਰਾਂ ਵਲੋਂ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਤੇ ਹੋਰ ਸਾਮਾਨ ਵੰਡਿਆ <br/>

ਅਜੀਤ ਡੈਸਕ 20-02-2026
ਓਠੀਆ, 19 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਵਿਦੇਸ਼ ਰਹਿੰਦੇ ਵੀਰਾਂ ਵਲੋਂ ਪੰਜਾਬ 'ਚ ਰਹਿੰਦੇ ਆਪਣੇ ਭਾਈਚਾਰੇ ਤੇ ਹੋਰ ਭਰਾਵਾਂ ਨੂੰ ਭੁਲਾਇਆ ਨਹੀਂ ਜਾਂਦਾ ਸਮੇਂ ਸਮੇਂ ਤੇ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਰਾਜਾਸਾਂਸੀ ਦੇ ਕੈਨੇਡਾ ਤੋਂ ਆਏ ਐੱਨ. ਆਰ. ਆਈ. ਭਰਾ ਸਿਮਰਨਜੀਤ ਸਿੰਘ ਰਾਜਾਸਾਂਸੀ ਤੇ ਦਿਲਅੰਮਿ੍ਤਰਾਜ ਸਿੰਘ ਰਾਜਾਸਾਂਸੀ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਜਸਤਰਵਾਲ ਵਿਖੇ ਪਹੁੰਚ ਕੇ ਸਕੂਲ ਦੇ ਬੱਚਿਆਂ ਨੂੰ ਕਿਤਾਬਾਂ, ਕਾਪੀਆਂ, ਸਟੇਸ਼ਨਰੀ ਤੇ ਹੋਰ ਸਾਮਾਨ ਵੰਡਿਆ | ਉਨ੍ਹਾਂ ਸਕੂਲ ਦੇ ਬੱਚਿਆਂ ਨੂੰ ਪੜ੍ਹਾਈ ਵੱਲ ਵੱਧ ਤੋਂ ਵੱਧ ਧਿਆਨ ਦੇਣ ਲਈ ਕਿਹਾ | ਉਨ੍ਹਾਂ ਬੱਚਿਆਂ ਨੂੰ ਮਾਤਾ ਪਿਤਾ ਤੇ ਸਕੂਲ ਦੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੇ ਮੁੱਖ ਅਧਿਆਪਕ ਪਰਮਿੰਦਰ ਸਿੰਘ ਰਾਜਾਸਾਂਸੀ ਤੇ ਮੈਡਮ ਸੁਖਮਨਪ੍ਰੀਤ ਵਲੋਂ ਉਨ੍ਹਾਂ ਨੂੰ ਸਕੂਲ ਆਉਣ 'ਤੇ ਜੀ ਆਇਆਂ ਆਖਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਅਧਿਆਪਕ ਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਬਾਬਾ ਪੱਲ੍ਹਾ ਜੀ, ਬੁਤਾਲਾ ਵਿਖ ਸਾਲਾਨਾ ਜੋੜ ਮੇਲਾ 26-27 ਨੂੰ <br/> ਅਗਲੀ ਖ਼ਬਰ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।