01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਵਿਖੇ ਅਥਲੈਟਿਕਸ ਮੀਟ <br/>

ਅਜੀਤ ਡੈਸਕ 20-02-2026
ਮਜੀਠਾ, 19 ਫਰਵਰੀ (ਮਨਿੰਦਰ ਸਿੰਘ ਸੋਖੀ)-ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਵਿਖੇ ਪਿ੍ੰਸੀਪਲ ਵਿਨੋਦ ਸ਼ਰਮਾ ਦੀ ਅਗਵਾਈ ਵਿਚ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ | ਇਸ ਸਮਾਰੋਹ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਨੇਜਰ ਐੱਸ.ਡੀ.ਐੱਮ ਮਜੀਠਾ ਪ੍ਰੀਤਇੰਦਰ ਸਿੰਘ ਬੈਂਸ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ | ਟੂਰਨਾਮੈਂਟ ਸ਼ੁਰੂ ਕਰਨ ਤੋਂ ਪਹਿਲਾਂ ਸਕੂਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਸ਼ਬਦ ਗਾਇਣ ਕਰਕੇ ਪ੍ਰਮਾਤਮਾ ਦਾ ਓਟ ਆਸਰਾ ਲਿਆ | ਇਸ ਉਪਰੰਤ ਐੱਸ.ਡੀ.ਐੱਮ. ਪ੍ਰੀਤਇੰਦਰ ਸਿੰਘ ਬੈਂਸ, ਸਕੂਲ ਕਮੇਟੀ ਪ੍ਰਧਾਨ ਸੰਤੋਖ ਸਿੰਘ ਸਮਰਾ ਅਤੇ ਪਿ੍ੰਸੀਪਲ ਵਿਨੋਦ ਸ਼ਰਮਾ ਵਲੋਂ ਹਵਾ ਵਿਚ ਗੁਬਾਰੇ ਛੱਡ ਕੇ ਟੂਰਨਾਮੈਂਟ ਦੀ ਰਸਮੀ ਤੌਰ 'ਤੇ ਸ਼ੁਰੂਆਤ ਕਰਾਈ ਗਈ | ਇਸ ਟੂਰਨਾਮੈਂਟ ਵਿਚ ਚਾਰ ਹਾਊਸ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਹਾਊਸ ਦੇ ਵਿਦਿਆਰਥੀਆਂ ਦਰਮਿਆਨ ਖੇਡਾਂ ਕਰਾਈਆਂ ਗਈਆਂ | ਜਿਸ ਵਿਚ ਲੰਬੀ ਛਾਲ, ਗੋਲਾ ਸੁੱਟਣਾ, 100 ਮੀਟਰ, 200 ਮੀਟਰ ਤੇ 400 ਮੀਟਰ ਦੀਆਂ ਦੌੜਾਂ ਕਰਾਈਆਂ ਗਈਆਂ | ਜਿਨ੍ਹਾਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਪੂਰੀ ਮਿਹਨਤ ਕਰਕੇ ਦਿਲਚਸਪੀ ਅਤੇ ਲਗਨ ਨਾਲ ਭਾਗ ਲਿਆ | ਐੱਸ.ਡੀ.ਐੱਮ. ਮਜੀਠਾ ਪ੍ਰੀਤਇੰਦਰ ਸਿੰਘ ਬੈਂਸ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਕਿਹਾ ਕਿ ਕਿਤਾਬੀ ਸਿਖਿਆ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਖੇਡਾਂ ਵਿਚ ਵੀ ਦਿਲਚਸਪੀ ਲੈਣ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਪੜ੍ਹਾਈ ਵੀ ਤਾਂ ਹੀ ਸੰਭਵ ਹੋ ਸਕੇਗੀ ਅਗਰ ਸਾਡਾ ਸਰੀਰ ਤੰਦਰੁਸਤ ਰਹੇਗਾ ਸਰੀਰ ਤੰਦਰੁਸਤ ਰਹਿਣ ਦੇ ਨਾਲ ਮਨ ਵੀ ਤੰਦਰੁਸਤ ਰਹੇਗਾ ਜਿਸ ਨਾਲ ਪੜ੍ਹਾਈ ਵਿਚ ਮਨ ਟਿਕੇਗਾ ਅਤੇ ਆਪਣੀ ਮੰਜ਼ਿਲ ਨੂੰ ਸਰ ਕੀਤਾ ਜਾ ਸਕਦਾ ਹੈ | ਇਸ ਦੇ ਨਾਲ ਹੀ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਸਮਰਾ ਅਤੇ ਪਿ੍ੰਸੀਪਲ ਵਿਨੋਦ ਸ਼ਰਮਾ ਨੇ ਖਿਡਾਰੀ ਵਿਦਿਆਰਥੀਆਂ ਦੀ ਖੇਡਾਂ ਵਿਚ ਦਿਖਾਈ ਰੁਚੀ ਦੀ ਸ਼ਲਾਘਾ ਕੀਤੀ ਅਤੇ ਇਨ੍ਹਾਂ ਨੂੰ ਖੇਡਾਂ ਵਿਚ ਹੋਰ ਰੁਚੀ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ | ਖੇਡਾਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਐੱਸ.ਡੀ.ਐੱਮ ਪ੍ਰੀਤਇੰਦਰ ਸਿੰਘ, ਪ੍ਰਧਾਨ ਜਥੇਦਾਰ ਸੰਤੋਖ ਸਿੰਘ ਸਮਰਾ ਅਤੇ ਪਿ੍ੰਸੀਪਲ ਵਿਨੋਦ ਸ਼ਰਮਾ ਨੇ ਸਨਮਾਨਿਤ ਕੀਤਾ | ਪਿ੍ੰਸੀਪਲ ਵਿਨੋਦ ਸ਼ਰਮਾ ਨੇ ਮੁੱਖ ਮਹਿਮਾਨ ਅਤੇ ਹੋਰ ਆਏ ਪਤਵੰਤਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਐੱਸ.ਡੀ.ਐੱਮ. ਮਜੀਠਾ ਪ੍ਰੀਤਇੰਦਰ ਸਿੰਘ ਬੈਂਸ, ਪ੍ਰਧਾਨ ਜਥੇਦਾਰ ਸੰਤੋਖ ਸਿੰਘ ਸਮਰਾ, ਪਿ੍ੰਸੀਪਲ ਵਿਨੋਦ ਸ਼ਰਮਾ, ਡੀ.ਪੀ.ਈ. ਇਕਬਾਲ ਸਿੰਘ, ਹਰਪ੍ਰੀਤ ਸਿੰਘ, ਮੈਡਮ ਪਾਇਲ ਸ਼ਰਮਾ, ਗੁਬਿੰਦਰਜੀਤ ਕੌਰ, ਪਰਮਜੀਤ ਕੌਰ, ਪਿ੍ਤਪਾਲ ਸਿੰਘ, ਹਰਦੇਵ ਸਿੰਘ, ਕੰਵਲਜੀਤ ਸਿੰਘ, ਸਮੇਤ ਪਿੰਡ ਦੀ ਪੰਚਾਇਤ ਦੇ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਐੱਨ. ਸੀ. ਸੀ. ਕੈਡਿਟਾਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਕਸਬਾ ਬੁਤਾਲਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਫਿਜ਼ੀਓਥਰੈਪੀ ਸੈਂਟਰ ਖੋਲਿ੍ਹਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।