13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਾ. ਚੇਅਰਮੈਨ ਹਨੀ ਸੰਗਤਪੁਰਾ ਨਮਿਤ ਪਾਠ ਦਾ ਭੋਗ ਭਲਕੇ

ਅਜੀਤ ਡੈਸਕ 21-02-2026
ਜਗਦੇਵ ਕਲਾਂ, 20 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਡਾ. ਉਪਿੰਦਰਜੀਤ ਸਿੰਘ ਪਿ੍ੰਸ ਸੰਗਤਪੁਰਾ ਦੇ ਭਰਾਤਾ ਸਾਬਕਾ ਚੇਅਰਮੈਨ ਸੁਖਪ੍ਰੀਤ ਸਿੰਘ ਹਨੀ ਸੰਗਤਪੁਰਾ ਜੋ ਕਿ ਪਿਛਲੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਇਸ ਸੰਬੰਧੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੁਖਪ੍ਰੀਤ ਸਿੰਘ ਹਨੀ ਸੰਗਤਪੁਰਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 22 ਫਰਵਰੀ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ ਤੇ ਇਲਾਹੀ ਗੁਰਬਾਣੀ ਦੇ ਕੀਰਤਨ ਗੁਰਦੁਆਰਾ ਧੰਨ-ਧੰਨ ਬਾਬਾ ਠਾਕਰ ਸਿੰਘ ਪਿੰਡ ਸੰਗਤਪੁਰਾ ਵਿਖੇ ਬਾਅਦ ਦੁਪਹਿਰ 12:30 ਤੋਂ 1:30 ਵਜੇ ਦੇ ਦਰਮਿਆਨ ਹੋਣਗੇ | ਇਸ ਮੌਕੇ ਦੁੱਖ ਦੀ ਘੜੀ ਵਿਚ ਹਲਕਾ ਅਜਨਾਲਾ ਤੋਂ ਅਕਾਲੀ ਦਲ ਦੇ ਇੰਚਾਰਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਪ੍ਰਧਾਨ ਸਵਿੰਦਰ ਸਿੰਘ ਸ਼ਿੰਦ ਸੈਂਸਰਾ, ਸੀਨੀਅਰ ਅਕਾਲੀ ਆਗੂ ਬ੍ਰਹਮ ਸਿੰਘ ਝੰਡੇਰ, ਮਹਾਣਾ ਮਹੱਦੀਪੁਰਾ, ਹਰਿੰਦਰ ਸਿੰਘ ਭੁੱਲਰ ਨਿਜ਼ਾਮਪੁਰਾ, ਅਕਾਲੀ ਆਗੂ ਦਵਿੰਦਰ ਸਿੰਘ ਧੁੱਪਸੜੀ, ਖੁਸ਼ਵਿੰਦਰ ਸਿੰਘ ਪੰਨੂ, ਸਾਬਕਾ ਸਰਪੰਚ ਮਨਜਿੰਦਰ ਸਿੰਘ ਮੰਨਾ ਮੱਜੂਪੁਰਾ, ਸ਼ੂਗਰ ਮਿੱਲ ਆਗੂ ਪਲਵਿੰਦਰ ਸਿੰਘ ਸੰਗਤਪੁਰਾ, ਸਰਪੰਚ ਸ਼ਮਸ਼ੇਰ ਸਿੰਘ ਸੰਧੂ ਸੰਗਤਪੁਰਾ, ਨੰਬਰਦਾਰ ਪਿ੍ਤਪਾਲ ਸਿੰਘ ਅਤੇ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਵ. ਚੇਅਰਮੈਨ ਸੁਖਪ੍ਰੀਤ ਸਿੰਘ ਹਨੀ ਸੰਗਤਪੁਰਾ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦਿਲੀ ਹਮਦਰਦੀ ਦਾ ਇਜਹਾਰ ਕੀਤਾ ਹੈ |
ਪਿਛਲੀ ਖ਼ਬਰ ਸੱਭਿਆਚਾਰਕ ਮੇਲੇ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ-ਅਜਨਾਲਾ, ਸਮਰਾ <br/> ਅਗਲੀ ਖ਼ਬਰ ਖ਼ਾਲਸਾ ਵਹੀਰ ਪ੍ਰਤੀ ਪੰਜਾਬ ਦੇ ਲੋਕਾਂ ਵਿਚ ਭਾਰੀ ਉਤਸ਼ਾਹ-ਜਸਕਰਨ ਸਿੰਘ ਰਿਆੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।