27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਉਣ ਲਈ ਡਾਕਟਰਾਂ ਦੀ ਟੀਮ ਰਵਾਨਾ <br/>

ਅਜੀਤ ਡੈਸਕ 28-02-2026
ਅਜਨਾਲਾ, 27 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਮੌਕੇ ਦੇਸ਼ ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਦੀ ਮੈਡੀਕਲ ਸਹੂਲਤ ਲਈ ਦਸਮੇਸ਼ ਵੈਲਫੇਅਰ ਸਹਾਰਾ ਕਲੱਬ ਅਜਨਾਲਾ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਅਜਨਾਲਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਮੁਫਤ ਮੈਡੀਕਲ ਚੈੱਕਅਪ ਕੈਂਪ ਲਈ ਮਾਹਿਰ ਡਾਕਟਰਾਂ ਦੀ ਟੀਮ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲਾ ਖੂਹ ਅਜਨਾਲਾ ਤੋਂ ਰਵਾਨਾ ਹੋਈ | ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਦਸਮੇਸ਼ ਵੈਲਫੇਅਰ ਸਹਾਰਾ ਕਲੱਬ ਦੇ ਪ੍ਰਧਾਨ ਭਾਈ ਕਾਬਲ ਸਿੰਘ ਸ਼ਾਹਪੁਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਸਕੱਤਰ ਭਾਈ ਕਰਮਬੀਰ ਸਿੰਘ ਕਿਆਮਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਨਜ਼ਦੀਕ ਮੁਫਤ ਮੈਡੀਕਲ ਕੈਂਪ ਲਗਾਇਆ ਜਾਵੇਗਾ ਜਿਸ ਦੌਰਾਨ 35 ਡਾਕਟਰਾਂ ਦੀ ਟੀਮ ਵਲੋਂ ਦਿਨ ਰਾਤ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਦਰਸ਼ਨ ਦੀਦਾਰੇ ਕਰਨ ਆਉਣ ਵਾਲੀਆਂ ਸੰਗਤਾਂ ਨੂੰ ਮੈਡੀਕਲ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਹ ਮੈਡੀਕਲ ਕੈਂਪ 4 ਮਾਰਚ ਰਾਤ 12 ਵਜੇ ਤੱਕ ਨਿਰੰਤਰ ਜਾਰੀ ਰਹੇਗਾ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਪੂਰੀ ਸ਼ਰਧਾ ਅਤੇ ਅਨੁਸ਼ਾਸਨ ਬਣਾਈ ਰੱਖਣ | ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਸਮੇਤ ਹੋਰਨਾਂ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਜਾਣ ਸਮੇਂ ਕਿਸੇ ਵੀ ਕਿਸਮ ਦੀ ਹੁੱਲੜਬਾਜ਼ੀ ਜਾਂ ਗਲਤ ਹਰਕਤ ਨਾ ਕੀਤੀ ਜਾਵੇ | ਇਸ ਮੌਕੇ ਪਰਮਜੀਤ ਸਿੰਘ ਸ਼ਾਹਪੁਰ, ਨੰਬਰਦਾਰ ਗੁਲਜ਼ਾਰ ਸਿੰਘ ਕੋਟਲੀ, ਸ਼ਿਵਅਵਤਾਰ ਸਿੰਘ ਸੋਨੂੰ ਹਾਸ਼ਮਪੁਰਾ, ਸ਼ੁਭਕਰਮਦੀਪ ਸਿੰਅ, ਡਾ: ਅਵਤਾਰ ਸਿੰਘ, ਰਾਜੂ ਸਿੰਘ ਮੀਰਾਂਕੋਟ, ਬਾਬਾ ਜਜਵਿੰਦਰ ਸਿੰਘ, ਡਾ: ਬੂਟਾ ਸਿੰਘ, ਡਾ. ਹਾਕਮ ਸੂਫੀ, ਡਾ: ਅਗੰਮ ਸੂਫੀ, ਜਸਵਿੰਦਰ ਸਿੰਘ ਪਿੰਕਾ, ਜਸਵਿੰਦਰ ਸਿੰਘ ਸੰਧੂ ਅਤੇ ਸਾਬਕਾ ਸਰਪੰਚ ਪਰਮਜੀਤ ਸਿੰਘ ਬਿੱਟੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੇਰੇ ਵਲੋਂ ਤਰਨ ਤਾਰਨ ਹਲਕੇ ਤੋਂ ਚੋਣ ਲੜਣ ਸੰਬੰਧੀ ਚਰਚਾ ਬਿਲੁਕਲ ਅਫਵਾਹ-ਪਰਮਰਾਜ ਸਿੰਘ ਉਮਰਾ ਨੰਗਲ <br/> ਅਗਲੀ ਖ਼ਬਰ ਸੜਕ ਹਾਦਸੇ ਲਈ ਹਾਲਾਤ ਪੈਦਾ ਕਰਨ ਵਾਲਿਆਂ ਵਿਰੁੱਧ ਪੁਲਿਸ ਕੇਸ ਦਰਜ ਕਰੇਗੀ-ਉਪਕਾਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।