27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਮੇਰੇ ਵਲੋਂ ਤਰਨ ਤਾਰਨ ਹਲਕੇ ਤੋਂ ਚੋਣ ਲੜਣ ਸੰਬੰਧੀ ਚਰਚਾ ਬਿਲੁਕਲ ਅਫਵਾਹ-ਪਰਮਰਾਜ ਸਿੰਘ ਉਮਰਾ ਨੰਗਲ <br/>

ਅਜੀਤ ਡੈਸਕ 28-02-2026
ਬਾਬਾ ਬਕਾਲਾ ਸਾਹਿਬ, 27 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਮਾਲ ਮੰਤਰੀ ਪੰਜਾਬ ਜਥੇਦਾਰ ਜੀਵਨ ਸਿੰਘ ਉਮਰਾ ਨੰਗਲ ਦੇ ਪੋਤਰੇ ਅਤੇ ਸ਼ਹੀਦ ਸੁਖਦੇਵ ਸਿੰਘ ਉਮਰਾ ਨੰਗਲ ਦੇ ਸਪੁੱਤਰ ਸ: ਪਰਮਰਾਜ ਸਿੰਘ ਉਮਰਾ ਨੰਗਲ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਉਨ੍ਹਾਂ ਨੂੰ ਗੁਰੂ ਘਰ ਤੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਦੌਰਾਨ ਸ: ਉਮਰਾ ਨੰਗਲ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਸ ਦਰ ਤੋਂ ਹੀ ਸਭ ਕੁਝ ਪ੍ਰਾਪਤ ਹੋਇਆ ਹੈ ਅਤੇ ਉਹ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ ਆਪਣੀ 38 ਸਾਲ, 4 ਮਹੀਨੇ, 5 ਦਿਨ ਦੀ ਸਰਵਿਸ ਕਰਕੇ ਸੇਵਾ ਮੁਕਤ ਹੋਏ ਹਨ | ਇਸ ਦੌਰਾਨ ਸ: ਉਮਰਾ ਨੰਗਲ ਨੇ ਕਿਹਾ ਕਿ ਉਨ੍ਹਾਂ ਸੰਬੰਧੀ ਚੱਲ ਰਹੀ ਚਰਚਾ, ਕਿ ਉਹ ਭਵਿੱਖ ਵਿਚ ਸਿਆਸਤ ਵਿਚ ਕੁੱਦਣ ਜਾ ਰਹੇ ਹਨ ਅਤੇ ਹਲਕਾ ਤਰਨ ਤਾਰਨ ਤੋਂ ਚੋਣ ਲੜਣ ਜਾ ਰਹੇ ਹਨ, ਬਿਲਕੁਲ ਅਫਵਾਹ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਗ੍ਰਹਿ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਸੰਗਤਾਂ ਦਾ ਧੰਨਵਾਦ ਕਰਨ ਲਈ ਸਮਾਗਮ ਕਰਵਾਇਆ ਸੀ, ਜਿਸ ਵਿਚ ਵੱਡੀ ਗਿਣਤੀ ਵਿਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ ਪਰ ਇਹ ਕਿਸੇ ਵੀ ਤਰ੍ਹਾਂ ਦਾ ਸ਼ਕਤੀ ਪ੍ਰਦਰਸ਼ਨ ਨਹੀਂ ਸੀ, ਸਗੋਂ ਬਿਲਕੁਲ ਉਨ੍ਹਾਂ ਦਾ ਪਰਿਵਾਰਕ ਪ੍ਰੋਗਰਾਮ ਸੀ ਅਤੇ ਹਰੇਕ ਆਗੂ ਉਨ੍ਹਾਂ ਦੇ ਨਾਲ ਨਿੱਜੀ ਪਿਆਰ ਕਰਕੇ ਹੀ ਇਸ ਸਮਾਗਮ ਵਿਚ ਪੁੱਜਾ ਸੀ | ਉਨ੍ਹਾਂ ਨੇ ਕਿਹਾ ਕਿ ਉਹ ਆਪਣੇੇ ਦਾਦਾ ਜੀ ਜਥੇਦਾਰ ਜੀਵਨ ਸਿੰਘ ਉਮਰਾ ਨੰਗਲ ਅਤੇ ਪਿਤਾ ਜੀ ਸ: ਸੁਖਦੇਵ ਸਿੰਘ ਉਮਰਾ ਨੰਗਲ ਵਾਂਗ ਹੀ ਸਮਾਜਿਕ ਸੇਵਾਵਾਂ ਨਿਭਾਉਂਦਿਆਂ ਰਾਤ ਦਿਨ ਹਲਕੇ ਦੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਅਮਰਰਾਜ ਸਿੰਘ ਉਮਰਾ ਨੰਗਲ, ਅੰਗਦ ਸਿੰਘ ਉਮਰਾ ਨੰਗਲ, ਅਮਰੀਕ ਸਿੰਘ ਬੇਦਾਦਪੁਰ, ਰਾਜਨ ਸਿੱਧੂ ਬੇਦਾਦਪੁਰ, ਹੰਸਰਾਜ ਸਿੰਘ ਧਿਆਨਪੁਰ, ਪਿ੍ੰ: ਦਿਲਬਾਗ ਸਿੰਘ ਮਾਨ, ਨਵਦੀਪ ਸਿੰਘ ਬੱਲ ਭੋਰਛੀ, ਗੁਰਦੀਪ ਸਿੰਘ ਸੰਧੂ, ਪਵਨ ਕੁਮਾਰ ਪੰੰਮਾ, ਦਿਲਪ੍ਰੀਤ ਸਿੰਘ ਡਿੱਪੀ ਪੂਹਲਾ, ਪਰਮਦੀਪ ਸਿੰਘ ਟਕਾਪੁਰ, ਗੋਗਾ, ਸੰਜੇ ਸਿੰਘ, ਹਰਨੇਕ ਸਿੰਘ, ਜਸਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਗਿਆਨੀ ਰਘਬੀਰ ਸਿੰਘ ਨੂੰ ਹਟਾਉਣ ਦਾ ਸੰਗਤਾਂ ਵਿਚ ਭਾਰੀ ਰੋਸ-ਦਲਜਿੰਦਰ ਬੀਰ ਵਿਰਕ <br/> ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਉਣ ਲਈ ਡਾਕਟਰਾਂ ਦੀ ਟੀਮ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।