27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਕੇਜਰੀਵਾਲ ਤੇ ਸਿਸੋਦੀਆ ਨੂੰ ਮਾਣਯੋਗ ਅਦਾਲਤ ਵਲੋਂ ਬਰੀ ਕਰਨ ਦੇ ਫ਼ੈਸਲੇ ਦਾ ਤਲਬੀਰ ਗਿੱਲ ਵਲੋਂ ਸਵਾਗਤ <br/>

ਅਜੀਤ ਡੈਸਕ 28-02-2026
ਜੈਂਤੀਪੁਰ , 27 ਫਰਵਰੀ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਦਿੱਲੀ ਦੀ ਅਦਾਲਤ ਵਲੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿਚ ਬਰੀ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਫੈਸਲਾ ਸੱਚ ਦੀ ਜਿੱਤ ਹੈ ਅਤੇ ਇਸ ਨਾਲ ਲੋਕਾਂ ਦਾ ਅਦਾਲਤ ਅਤੇ ਕਾਨੂੰਨ 'ਤੇ ਭਰੋਸਾ ਹੋਰ ਵਧਿਆ ਹੈ | ਗਿੱਲ ਨੇ ਕਿਹਾ ਕਿ ਕਾਫੀ ਸਮੇਂ ਤੋਂ ਇਸ ਮਾਮਲੇ ਨੂੰ ਲੈ ਕੇ ਕਈ ਲੋਕਾਂ ਵਲੋਂ ਰਾਜਨੀਤੀ ਕੀਤੀ ਜਾ ਰਹੀ ਸੀ ਪਰ ਹੁਣ ਅਦਾਲਤ ਨੇ ਸਾਫ਼ ਕਰ ਦਿੱਤਾ ਹੈ ਕਿ ਨਿਆਂ ਸਬੂਤਾਂ ਦੇ ਆਧਾਰ 'ਤੇ ਹੀ ਹੁੰਦਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਰੁੱਧ ਰਚਿਆ ਗਿਆ ਕਥਿਤ ਸ਼ਰਾਬ ਘੁਟਾਲਾ ਦਰਅਸਲ ਇਕ ਸਿਆਸੀ ਸਾਜ਼ਿਸ਼ ਸੀ | ਕੇਂਦਰ ਦੀ ਭਾਜਪਾ ਸਰਕਾਰ ਨੇ ਪਾਰਟੀ ਦੀ ਸਾਖ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਪਰ ਆਿਖ਼ਰਕਾਰ ਅਦਾਲਤ 'ਚ ਸੱਚ ਸਾਹਮਣੇ ਆ ਗਿਆ ਅਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਗਿਆ | ਗਿੱਲ ਨੇ ਕਿਹਾ ਕਿ ਇਹ ਸਿਰਫ਼ ਪਾਰਟੀ ਦੀ ਨਹੀਂ, ਸਗੋਂ ਦੇਸ਼ ਦੇ ਲੋਕਤੰਤਰ ਅਤੇ ਨਿਆਂਪਾਲਿਕਾ ਵਿਚ ਭਰੋਸੇ ਦੀ ਵੀ ਜਿੱਤ ਹੈ | ਉਨ੍ਹਾਂ ਦੁਹਰਾਇਆ ਕਿ ਪਹਿਲਾਂ ਵੀ ਕਿਹਾ ਜਾਂਦਾ ਸੀ ਕਿ ਇਕ ਧੇਲੇ ਦਾ ਵੀ ਘੁਟਾਲਾ ਨਹੀਂ ਹੋਇਆ ਅਤੇ ਹੁਣ ਅਦਾਲਤ ਦੇ ਫੈਸਲੇ ਨਾਲ ਇਹ ਗੱਲ ਸਾਬਤ ਹੋ ਗਈ ਹੈ |

ਪਿਛਲੀ ਖ਼ਬਰ ਨਗਰ ਪੰਚਾਇਤ ਅਜਨਾਲਾ ਦੇ ਦਫ਼ਤਰ ਵਿਖੇ ਪ੍ਰੋਜੈਕਟ ਸੰਪਰਕ ਤਹਿਤ ਪੁਲਿਸ-ਪਬਲਿਕ ਮੀਟਿੰਗ <br/> ਅਗਲੀ ਖ਼ਬਰ ਗਿਆਨੀ ਰਘਬੀਰ ਸਿੰਘ ਨੂੰ ਹਟਾਉਣ ਦਾ ਸੰਗਤਾਂ ਵਿਚ ਭਾਰੀ ਰੋਸ-ਦਲਜਿੰਦਰ ਬੀਰ ਵਿਰਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।