ਅਜਨਾਲਾ, 27 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਦੇ ਪ੍ਰੋਜੈਕਟ ਸੰਪਰਕ ਤਹਿਤ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸੁਹੇਲ ਮੀਰ ਕਾਸਿਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ. ਗੁਰਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਨਗਰ ਪੰਚਾਇਤ ਅਜਨਾਲਾ ਦੇ ਦਫ਼ਤਰ ਵਿਖੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਉੱਦਮ ਨਾਲ ਪੁਲਿਸ ਅਤੇ ਆਮ ਲੋਕਾਂ ਦੇ ਸੰਬੰਧ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਪਬਲਿਕ ਸੰਪਰਕ ਮੀਟਿੰਗ ਕੀਤੀ ਗਈ, ਜਿਸ ਵਿਚ ਐੱਸ. ਪੀ. ਤੇਜਬੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਦੇ ਇੱਥੇ ਪਹੁੰਚਣ ਤੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਵਲੋਂ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਇਸ ਦੌਰਾਨ ਐੱਸ.ਪੀ. ਤੇਜਬੀਰ ਸਿੰਘ ਵਲੋਂ ਸ਼ਹਿਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਤੁਰੰਤ ਹੱਲ ਦਾ ਭਰੋਸਾ ਦਿੱਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਐੱਸ. ਪੀ. ਤੇਜਬੀਰ ਸਿੰਘ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਨੂੰ ਤੁਹਾਡੇ ਸਾਰਿਆਂ ਦੇ ਸਹਿਯੋਗ ਨਾਲ ਮਿਲ ਕੇ ਕਾਬੂ ਪਾਇਆ ਜਾ ਸਕਦਾ ਹੈ ਤੇ ਸਮਾਜ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਆਏ ਦਿਨ ਹੀ ਨਸ਼ਾ ਤਸਕਰਾਂ ਨੂੰ ਜਿੱਥੇ ਕਾਬੂ ਕਰਕੇ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਸੁੱਟਿਆ ਜਾ ਰਿਹਾ ਹੈ ਉੱਥੇ ਹੀ ਨਸ਼ਿਆਂ ਦੇ ਕਮਾਏ ਪੈਸੇ ਨਾਲ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚ ਰਿਹਾ ਹੈ ਜਾਂ ਕੋਈ ਵੀ ਨਾਜਾਇਜ਼ ਕੰਮ ਕਰ ਰਿਹਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ | ਅੰਤ ਵਿਚ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਵਲੋਂ ਐੱਸ.ਪੀ. ਤੇਜਬੀਰ ਸਿੰਘ, ਡੀ.ਐੱਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਅਤੇ ਐੱਸ.ਐੱਚ.ਓ. ਅਜਨਾਲਾ ਸਬ ਇੰਸਪੈਕਟਰ ਆਗਿਆਪਾਲ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਡੀ.ਐੱਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ, ਐੱਸ.ਐੱਚ.ਓ. ਸਬ-ਇੰਸਪੈਕਟਰ ਆਗਿਆਪਾਲ ਸਿੰਘ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਐਡਵੋਕੇਟ ਸੰਦੀਪ ਕੌਸ਼ਲ, ਸ਼ਿਵਦੀਪ ਸਿੰਘ ਚਾਹਲ, ਹਰਮੀਤ ਸਿੰਘ ਲਾਡੀ ਸੰਧੂ, ਹਰਪ੍ਰੀਤ ਸਿੰਘ ਸੋਹਲ, ਵਪਾਰ ਮੰਡਲ ਦੇ ਚੇਅਰਮੈਨ ਰਮੇਸ਼ ਮਹਾਜਨ, ਸਾਹਿਬ ਸਿੰਘ ਨਿੱਝਰ, ਕੌਂਸਲਰ ਗੁਰਦੇਵ ਸਿੰਘ ਗੁਲਾਬ, ਕੌਂਸਲਰ ਅਵਿਨਾਸ਼ ਮਸੀਹ, ਅਵਤਾਰ ਸਿੰਘ ਟੀਟੂ ਚਾਵਲਾ, ਸਿਪਾਹੀ ਦਵਿੰਦਰ ਸਿੰਘ ਅਜਨਾਲਾ, ਸਾਹਿਲ ਮਹਾਜਨ, ਦਾਰਾ ਸਿੰਘ, ਦਲਬੀਰ ਸਿੰਘ ਘੁੱਲੀ, ਲਵ ਗਾਰਮੈਂਟ ਵਾਲੇ, ਪ੍ਰਦੀਪ ਤ੍ਰੇਹਨ, ਰਣਧੀਰ ਰਾਮਪਾਲ ਅਤੇ ਨਵਦੀਪ ਸਿੰਘ ਰਾਜੀਆਂ ਆਦਿ ਹਾਜ਼ਰ ਸਨ |