27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਮੋਦੀ ਸਰਕਾਰ ਨੇ ਮਨਰੇਗਾ ਸਕੀਮ ਤਹਿਤ ਗਰੀਬ ਮਜ਼ਦੂਰਾਂ ਦੇ ਚੁੱਲ੍ਹੇ ਠੰਢੇ ਕਰ ਦਿੱਤੇ-ਡਿੰਪਾ <br/>

ਅਜੀਤ ਡੈਸਕ 28-02-2026
ਬਾਬਾ ਬਕਾਲਾ ਸਾਹਿਬ, 27 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਅਧੀਨ ਅਸਉਂਦੇ ਪਿੰਡ ਬਾਬਾ ਸਾਵਣ ਸਿੰਘ ਨਗਰ ਵਿਖੇ ਸਾਬਕਾ ਸਰਪੰਚ ਤੇ ਐੱਸ.ਸੀ. ਸੈੱਲ ਪੰਜਾਬ ਦੇ ਡੇਲੀਗੇਟ ਹਰਪ੍ਰੀਤ ਸਿੰਘ ਸੋਨੂੰ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦਾ ਇਕ ਵੱਡਾ ਇਕੱਠ ਹੋਇਆ, ਜਿਸ ਵਿਚ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ ਡਿੰਪਾ ਅਤੇ ਸਾਬਕਾ ਵਿਧਾਇਕ ਡਾਕਟਰ ਵੀਰ ਪਵਨ ਕੁਮਾਰ ਭਾਰਦਵਾਜ਼ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਸ: ਡਿੰਪਾ ਨੇ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਮਨਰੇਗਾ ਤਹਿਤ ਪੂਰੇ ਭਾਰਤ ਵਿਚ ਕਰੋੜਾਂ ਮਜ਼ਦੂਰਾਂ ਦਾ ਚੁੱਲ੍ਹਾ ਚੌਂਕਾ ਤੱਪਦਾ ਹੋਇਆ ਸੀ, ਹੁਣ ਕੇਂਦਰ ਵਿਚ ਮੋਦੀ ਸਰਕਾਰ ਵਲੋਂ ਮਨਰੇਗਾ ਸਕੀਮ ਦੀਆਂ ਇਸ ਤਰ੍ਹਾਂ ਦੀਆਂ ਸ਼ਰਤਾਂ ਰੱਖ ਦਿੱਤੀਆਂ ਜਿਸ ਨਾਲ਼ ਗਰੀਬ ਮਜ਼ਦੂਰਾਂ ਦੇ ਚੁੱਲ੍ਹੇ ਠੰਡੇ ਕਰ ਦਿੱਤੇ ਹਨ | ਉਨ੍ਹਾਂ ਹਾਜ਼ਰ ਲੋਕਾਂ ਨੁੰ ਵਿਸ਼ਵਾਸ਼ ਦਿਵਾਇਆ ਕਿ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਮਗਰੋਂ ਕਿਸਾਨਾਂ 'ਤੇ ਮਜ਼ਦੂਰਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ | ਇਸ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਡਾ: ਵੀਰ ਪਵਨ ਕੁਮਾਰ ਭਾਰਦਵਾਜ ਨੇ ਸ਼੍ਰੀ ਡਿੰਪਾ ਦੀ ਉਸਤਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਆਗੂਆਂ ਵਿਚ ਡਿੰਪਾ ਦਾ ਨਾਮ ਆਉਂਦਾ ਹੈ ਉਨ੍ਹਾਂ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਹਲਕਾ ਸ਼੍ਰੀ ਬਾਬਾ ਬਕਾਲਾ ਸਾਹਿਬ ਤੋਂ ਜਸਬੀਰ ਸਿੰਘ ਗਿੱਲ ਡਿੰਪਾ ਦਾ ਸਾਥ ਦਿਓ ਤਾਂ ਕਿ 2027 ਵਾਲ਼ੀ ਚੋਣ ਵਿਚ ਚੰਗਾ ਅਤੇ ਇਮਾਨਦਾਰ ਉਮੀਦਵਾਰ ਦਿੱਤਾ ਜਾਏ | ਅੱਜ ਦਾ ਭਾਰੀ ਇਕੱਠ ਕਰਨ ਵਾਲ਼ੇ ਸਬਕਾ ਸਰਪੰਚ ਹਰਪੀਤ ਸਿੰਘ ਸੋਨੂੰ ਨੇ ਇਸ ਮੌਕੇ ਵਿਸ਼ਵਾਸ ਦਿਵਾਇਆ ਕਿ ਉਹ ਅੱਜ ਤੋਂ ਤੁਹਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ ਅਤੇ ਤੁਹਾਡਾ ਹਰ ਸੁਨੇਹਾ ਘਰ ਘਰ ਪਹੁੰਚਾਉਣਗੇ, ਇਸ ਤੋਂ ਪਹਿਲਾਂ ਹਰਪ੍ਰੀਤ ਸਿੰਘ ਸੋਨੂੰ ਨੇ ਆਪਣੇ ਗ੍ਰਹਿ ਪਹੁੰਚੇ ਸ: ਡਿੰਪਾ, ਡਾ: ਭਾਰਦਵਾਜ ਅਤੇ ਸਮੁੱਚੀ ਟੀਮ ਡਿੰਪਾ ਦਾ ਸਵਾਗਤ ਕਰਦਿਆਂ ਜੀ ਆਇਆਂ ਕਿਹਾ | ਇਸ ਮੌਕੇ ਪੰਜਾਬ ਜੰਗਲਾਤ ਵਿਭਾਗ ਦੇ ਸਾਬਕਾ ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ, ਕੁਆਰਡੀਨੇਟਰ ਯੁੱਧਵੀਰ ਸਿੰਘ ਸਰਲੀ, ਬਲਾਕ ਜਲਾਲਬਾਦ ਤੋਂ ਪਾਰਟੀ ਪ੍ਰਧਾਨ ਤੇ ਸਰਪੰਚ ਅਰਜਨਬੀਰ ਸਿੰਘ ਸਰਾਂ ਤਲਵੰਡੀ, ਕਿਸਾਨ ਸੈੱਲ ਪੰਜਾਬ ਦੇ ਜਨਰਲ ਸਕੱਤਰ ਤੇ ਸਰਪੰਚ ਰਵੀ ਚੀਮਾ, ਸੋਨੂੰ ਭਲਾਈਪੁਰ, ਅਜੇਪਾਲ ਸਿੰਘ ਰੰਧਾਵਾ ਅਟਾਰੀ, ਕਿਸਾਨ ਸੈੱਲ ਦੇ ਬਲਾਕ ਚੇਅਰਮੈਨ ਅਤੇ ਸਰਪੰਚ ਗੁਰਜੀਤ ਸਿੰਘ ਵੈਰੋਵਾਲ, ਨਾਗੋਕੇ ਮੋੜ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਰਾਮਪੁਰ, ਦਲਜੀਤ ਸਿੰਘ ਭੁੱਲਰ, ਗੁਰਮੀਤ ਸਿੰਘ ਬੱਲ ਐੱਸ.ਯੂ.ਆਈ. ਪ੍ਰਧਾਨ, ਤੇਜਪਾਲ ਸਿੰਘ ਵੈਰੋਵਾਲ਼ ਆਦਿ ਹਾਜ਼ਰ ਸਨ | ਸਟੇਜ ਸਕੱਤਰ ਦੀ ਭੂਮਿਕਾ ਜਸਬੀਰ ਸਿੰਘ ਨਾਰਲਾ ਨੇ ਨਿਭਾਈ |

ਪਿਛਲੀ ਖ਼ਬਰ ਮਜੀਠਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਤਲਬੀਰ ਸਿੰਘ ਗਿੱ... ਅਗਲੀ ਖ਼ਬਰ ਨਗਰ ਪੰਚਾਇਤ ਅਜਨਾਲਾ ਦੇ ਦਫ਼ਤਰ ਵਿਖੇ ਪ੍ਰੋਜੈਕਟ ਸੰਪਰਕ ਤਹਿਤ ਪੁਲਿਸ-ਪਬਲਿਕ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।