27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਮਜੀਠਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਤਲਬੀਰ ਸਿੰਘ ਗਿੱਲ <br/>

ਅਜੀਤ ਡੈਸਕ 28-02-2026
ਚਵਿੰਡਾ ਦੇਵੀ, 27 ਫਰਵਰੀ (ਸਤਪਾਲ ਸਿੰਘ ਢੱਡੇ)-ਵਿਧਾਨ ਸਭਾ ਹਲਕਾ ਮਜੀਠਾ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ | ਇਹ ਵਿਚਾਰ ਅੱਜ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਚਵਿੰਡਾ ਦੇਵੀ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਇਸ ਦੌਰੇ ਦੌਰਾਨ ਉਨ੍ਹਾਂ ਨੇ ਚਵਿੰਡਾ ਦੇਵੀ ਤੋਂ ਢੱਡੇ ਨੂੰ ਜਾਂਦੀ ਸੜਕ ਦੇ ਚੱਲ ਰਹੇ ਵਿਕਾਸ ਕੰਮ ਦਾ ਮੌਕੇ 'ਤੇ ਨਿਰੀਖਣ ਕੀਤਾ ਅਤੇ ਚੱਲ ਰਹੇ ਸੀਵਰੇਜ ਪ੍ਰੋਜੈਕਟ ਦਾ ਜਾਇਜ਼ਾ ਲਿਆ | ਇਸ ਮੌਕੇ ਤਲਬੀਰ ਸਿੰਘ ਗਿੱਲ ਨੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨਾਲ ਗੱਲਬਾਤ ਕਰਦਿਆਂ ਸੜਕ ਦੀ ਗੁਣਵੱਤਾ, ਸਮੱਗਰੀ ਦੇ ਮਿਆਰ ਅਤੇ ਕੰਮ ਦੀ ਰਫ਼ਤਾਰ ਬਾਰੇ ਵੇਰਵਾ ਲਿਆ | ਉਨ੍ਹਾਂ ਹਦਾਇਤ ਕੀਤੀ ਕਿ ਚਵਿੰਡਾ ਦੇਵੀ ਤੋਂ ਢੱਡੇ ਰੋਡ ਦਾ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਇਹ ਸੜਕ ਇਲਾਕੇ ਲਈ ਮਹੱਤਵਪੂਰਨ ਹੈ ਅਤੇ ਇਸ ਦੇ ਸੁਧਾਰ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਤੋਂ ਇਲਾਵਾ ਉਨ੍ਹਾਂ ਨੇ ਚੱਲ ਰਹੇ ਸੀਵਰੇਜ ਪ੍ਰੋਜੈਕਟ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਨਿਕਾਸੀ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਮੌਸਮ ਬਰਸਾਤ ਦੌਰਾਨ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ | ਸ: ਗਿੱਲ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ | ਉਨ੍ਹਾਂ ਦੱਸਿਆ ਕਿ ਹਲਕਾ ਮਜੀਠਾ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਸਥਾਨਕ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਵਿਕਾਸ ਕਾਰਜਾਂ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਸਰਪੰਚ ਹਰਦੇਵ ਸਿੰਘ, ਸਵਰਨ ਸਿੰਘ ਮਨੀਮ, ਵਿਕਰਮ ਭੰਡਾਰੀ, ਜੰਗ ਸਿੰਘ ਬਲਾਕ ਸੰਮਤੀ ਮੈਂਬਰ, ਜਗਜੀਤ ਸਿੰਘ ਸੋਨੀ, ਹਰਪਾਲ ਸਿੰਘ ਲਾਡੀ ਸਾਬਕਾ ਬਲਾਕ ਸੰਮਤੀ ਮੈਂਬਰ, ਕਿਰਪਾਲ ਸਿੰਘ ਮੈਂਬਰ ਪੰਚਾਇਤ, ਗੰਗਾ ਸਿੰਘ ਸਾਬਕਾ ਸਰਪੰਚ, ਡਾ. ਸਰਬਜੀਤ ਸਿੰਘ ਬਿਕਰਮਜੀਤ ਸਿੰਘ, ਜਸ ਮੋਟਰਾਂ ਵਾਲੇ, ਬਲਵਿੰਦਰ ਕੁਮਾਰ , ਮੁਖਤਾਰ ਸਿੰਘ, ਲਵਲੀ ਸੁੰਦਰ, ਸੰਦੀਪ ਕੁਮਾਰ, ਕਰਮਜੀਤ ਸਿੰਘ ਮੈਂਬਰ ਪੰਚਾਇਤ ਸਮੇਤ ਢੱਡੇ ਰੋਡ ਤੇ ਸਮੁੱਚੇ ਦੁਕਾਨਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਕਣਕ ਦੀ ਫ਼ਸਲ ਦਾ ਬੀਜ ਆਪਣਾ ਆਪ ਤਿਆਰ ਕਰਨ-ਖੇਤੀ ਮਾਹਿਰ <br/> ਅਗਲੀ ਖ਼ਬਰ ਮੋਦੀ ਸਰਕਾਰ ਨੇ ਮਨਰੇਗਾ ਸਕੀਮ ਤਹਿਤ ਗਰੀਬ ਮਜ਼ਦੂਰਾਂ ਦੇ ਚੁੱਲ੍ਹੇ ਠੰਢੇ ਕਰ ਦਿੱਤੇ-ਡਿੰਪਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।