26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਦਿੱਲੀ ਪਬਲਿਕ ਸਕੂਲ, ਅੰਮਿ੍ਤਸਰ ਨੂੰ ਉਡਾਉਣ ਦੀ ਧਮਕੀ

ਅਜੀਤ ਡੈਸਕ 28-02-2026
ਮਾਨਾਂਵਾਲਾ, 27 ਫਰਵਰੀ (ਗੁਰਦੀਪ ਸਿੰਘ ਨਾਗੀ)-ਦਿੱਲੀ ਪਬਲਿਕ ਸਕੂਲ, ਅੰਮਿ੍ਤਸਰ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਪ੍ਰਾਪਤ ਹੋਈ ਹੈ | ਪਿ੍ੰਸੀਪਲ ਕਮਲ ਚੰਦ ਨੇ ਦੱਸਿਆ ਕਿ ਇਸ ਤੋਂ ਪਹਿਲਾਂ 12 ਦਸੰਬਰ ਨੂੰ ਵੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ ਅਤੇ ਅੱਜ ਫਿਰ ਇਸ ਤਰ੍ਹਾਂ ਦੀ ਧਮਕੀ ਮਿਲਣ ਨਾਲ ਸਕੂਲ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਉਨ੍ਹਾਂ ਦੱਸਿਆ ਕਿ ਅੱਜ ਸਕੂਲ ਵਿਚ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਪੇਪਰ ਚੱਲ ਰਹੇ ਹਨ ਪਰ ਬਾਕੀ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਛੁੱਟੀ ਸੀ | ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਦਿੱਲੀ ਪਬਲਿਕ ਸਕੂਲ ਨੂੰ ਧਮਕੀ ਭਰੀ ਮੇਲ ਦੀ ਸੂਚਨਾ ਮਿਲਣ ਮਗਰੋਂ ਪੁਲਿਸ ਪਾਰਟੀ ਵਲੋਂ ਸਕੂਲ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ, ਪ੍ਰੰਤੂ ਸਕੂਲ ਵਿਚੋਂ ਕੋਈ ਇਤਰਾਜ਼ਯੋਗ ਸਮਗਰੀ ਬਰਾਮਦ ਨਹੀਂ ਹੋਈ |

ਪਿਛਲੀ ਖ਼ਬਰ ਰਾਇਲ ਕੈਂਬਰਿਜ ਸਕੂਲ ਬਿਆਸ ਨੂੰ ਮਿਲੀ ਧਮਕੀ ਅਗਲੀ ਖ਼ਬਰ ਰੀਹਲ ਗੋਤ ਦਾ ਸਤੀ ਮੇਲਾ 1 ਮਾਰਚ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।