26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਰਾਇਲ ਕੈਂਬਰਿਜ ਸਕੂਲ ਬਿਆਸ ਨੂੰ ਮਿਲੀ ਧਮਕੀ

ਅਜੀਤ ਡੈਸਕ 28-02-2026
ਬਾਬਾ ਬਕਾਲਾ ਸਾਹਿਬ, 27 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ ਸਮੇਂ ਦੌਰਾਨ ਵੱਖ-ਵੱਖ ਸਕੂਲਾਂ ਨੂੰ ਧਮਕੀ ਭਰੀਆਂ ਈ-ਮੇਲਾਂ ਮਿਲ ਰਹੀਆਂ ਹਨ, ਜਿਸ ਕਾਰਣ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਬੱਚਿਆਂ ਦੀ ਪੜ੍ਹਾਈ 'ਤੇ ਵੀ ਅਸਰ ਪੈਂਦਾ ਹੈ, ਇਸੇ ਲੜੀ ਤਹਿਤ ਅੱਜ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪ੍ਰਸਿੱਧ ਕਸਬੇ ਬਿਆਸ ਵਿਚ ਪੈਂਦੇ ਰਾਇਲ ਕੈਂਬਰਿਜ ਸਕੂਲ ਬਿਆਸ ਨੂੰ ਵੀ ਧਮਕੀ ਭਰੀ ਈ-ਮੇਲ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਸ ਉਪ੍ਰੰਤ ਰਾਇਲ ਕੈਂਬਰਿਜ਼ ਸਕੂਲ ਬਿਆਸ ਦੀ ਸਕੂਲ ਮੈਨੇਜਮੈਂਟ ਵਲੋਂ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ | ਇਸ ਸੰਬੰਧੀ ਮੌਕੇ 'ਤੇ ਬਿਆਸ ਥਾਣਾ ਦੀ ਪੁਲਿਸ ਮੌਕੇ 'ਤੇ ਪੁੱਜੀ ਅਤੇ ਸਕੂਲ ਦੀ ਪੂਰੀ ਛਾਣਬੀਨ ਕੀਤੀ ਗਈ | ਲੇਕਿਨ ਕੋਈ ਵੀ ਇਤਰਾਜ਼ਯੋਗ ਜਾਂ ਗਲਤ ਵਸਤੂ ਨਹੀਂ ਮਿਲੀ | ਇਸ ਸੰਬੰਧੀ ਜਾਣਕਾਰੀ ਅਨੁਸਾਰ ਪੁਲਿਸ ਨੇ ਸਾਰੇ ਸਕੂਲ ਦੀ ਬਾਰੀਕੀ ਨਾਲ ਜਾਂਚ ਕੀਤੀ ਹੈ, ਲੇਕਿਨ ਕੁਝ ਵੀ ਬ੍ਰਾਮਦ ਨਹੀਂ ਹੋਇਆ, ਇਹ ਮਹਿਜ ਇਕ ਅਫਵਾਹ ਹੀ ਹੈ |
ਪਿਛਲੀ ਖ਼ਬਰ ਸੱਚਰ ਦੀ ਅਗਵਾਈ 'ਚ ਕਾਂਗਰਸੀ ਰੈਲੀ 'ਚ ਹੋਣਗੇ ਸ਼ਾਮਿਲ-ਨਵਦੀਪ ਸੋਨਾ ਅਗਲੀ ਖ਼ਬਰ ਦਿੱਲੀ ਪਬਲਿਕ ਸਕੂਲ, ਅੰਮਿ੍ਤਸਰ ਨੂੰ ਉਡਾਉਣ ਦੀ ਧਮਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।