ਜੇਠੂਵਾਲ, 27 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)ਕਾਂਗਰਸ ਪਾਰਟੀ ਦੀ ਅੱਜ ਬਰਨਾਲਾ ਵਿਖੇ ਮਨਰੇਗਾ ਬਚਾਓ ਸੰਗਰਾਮ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਦੀ ਅਗਵਾਈ ਹਲਕੇ ਦੇ ਕਾਂਗਰਸੀ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ ਅਤੇ ਕਾਂਗਰਸ ਦੀ ਇਸ ਰੈਲੀ ਸੰਬੰਧੀ ਲੋਕਾਂ ਵਿਚ ਸ਼ਾਮਲ ਹੋਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਰੈਲੀ ਵਿਚ ਸੂਬੇ ਦੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਇਹ ਸਬੂਤ ਦੇਵੇਗਾ ਕਿ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਮਜੀਠਾ ਦੇ ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਸੋਨਾ ਨੇ ਗੱਲਬਾਤ ਕਰਦਿਆਂ ਕੀਤਾ | ਨਵਦੀਪ ਸੋਨਾ ਮਜੀਠਾ ਨੇ ਕਿਹਾ ਕਿ ਬਰਨਾਲਾ ਵਿਖੇ ਕਾਂਗਰਸ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ, ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਸ਼ਿਰਕਤ ਕਰਨਗੇ | ਇਸ ਮੌਕੇ ਨਵਤੇਜ ਸਿੰਘ, ਨਵਜੋਤ ਸਿੰਘ ਮਜੀਠਾ, ਡਾ: ਸੁਖਵਿੰਦਰ ਸਿੰਘ, ਸੁਲੱਖਣ ਸਿੰਘ ਕੱਥੂਨੰਗਲ, ਸੰਤੋਖ ਸਿੰਘ ਭੋਆ, ਡਾ: ਕੁਲਵਿੰਦਰ ਸਿੰਘ ਭੋਆ, ਨਿਸ਼ਾਨ ਸਿੰਘ ਆਦਿ ਕਾਂਗਰਸੀ ਵਰਕਰ ਸ਼ਾਮਲ ਸਨ |