26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ ਦਾ ਤਬਾਦਲਾ ਹੋਣ 'ਤੇ ਕੀਤਾ ਸਨਮਾਨਿਤ <br/>

ਅਜੀਤ ਡੈਸਕ 28-02-2026
ਅਜਨਾਲਾ, 27 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਸਬ ਡਵੀਜ਼ਨ ਅਜਨਾਲਾ ਅੰਦਰ ਸ਼ਲਾਘਾਯੋਗ ਸੇਵਾਵਾਂ ਨਿਭਾਅ ਰਹੇ ਐੱਸ.ਡੀ.ਐਮ ਰਵਿੰਦਰ ਸਿੰਘ ਅਰੋੜਾ ਦਾ ਤਬਾਦਲਾ ਅਬੋਹਰ ਵਿਖੇ ਹੋ ਗਿਆ ਹੈ, ਉਨਾਂ ਦੀ ਜਗ੍ਹਾ ਤੇ ਸ੍ਰੀ ਅਸ਼ੋਕ ਕੁਮਾਰ ਪੀ.ਸੀ.ਐਸ ਨੂੰ ਐਸ.ਡੀ.ਐਮ ਅਜਨਾਲਾ ਨਿਯੁਕਤ ਕੀਤਾ ਗਿਆ ਹੈ | ਉਹਨਾਂ ਦਾ ਤਬਾਦਲਾ ਹੋਣ ਤੇ ਅੱਜ ਐਸ.ਡੀ.ਐਮ ਅਤੇ ਤਹਿਸੀਲ ਦਫਤਰ ਦੇ ਸਮੂਹ ਕਰਮਚਾਰੀਆਂ ਵੱਲੋਂ ਨਾਇਬ ਤਹਸੀਲਦਾਰ ਅਜਨਾਲਾ ਅਭਿਨਵ ਤਿਵਾੜੀ ਦੀ ਅਗਵਾਈ ਹੇਠ ਕਰਵਾਏ ਸਮਾਰੋਹ ਦੌਰਾਨ ਉਹਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਅਤੇ ਨਿੱਘੀ ਵਿਦਾਇਗੀ ਦਿੱਤੀ ਗਈ | 'ਅਜੀਤ' ਨਾਲ ਗੱਲਬਾਤ ਕਰਦਿਆਂ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਅਜਨਾਲਾ ਖੇਤਰ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਦਿੱਤੇ ਭਰਵੇਂ ਸਹਿਯੋਗ ਲਈ ਉਹ ਹਮੇਸ਼ਾਂ ਉਨ੍ਹਾਂ ਦੇ ਰਿਣੀ ਰਹਿਣਗੇ | ਇਸ ਮੌਕੇ ਸ਼੍ਰੀਮਤੀ ਗੁਰਮੀਤ ਕੌਰ ਸਟੈਨੋ, ਸੰਜੀਵ ਕੁਮਾਰ ਰਮਦਾਸ ਚੋਣ ਕਾਨੂੰਗੋ, ਦੀਪਕ ਕੁੰਦਰਾ ਰੀਡਰ ਤਹਿਸੀਲਦਾਰ, ਹਰਪ੍ਰੀਤ ਸਿੰਘ, ਵਰਿੰਦਰ ਸ਼ਰਮਾ, ਸੰਦੀਪ ਸਿੰਘ ਅਹਿਲਮਦ, ਮਨਜਿੰਦਰ ਸਿੰਘ ਰੀਡਰ ਐੱਸ.ਡੀ.ਐੱਮ ਅਤੇ ਰਾਕੇਸ਼ ਮਹਿਤਾ ਆਦਿ ਹੋਏ ਸਨ |

ਪਿਛਲੀ ਖ਼ਬਰ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਵਲੋਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਰਈਆ ਵਿਖੇ ਨਵੀਂ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ... ਅਗਲੀ ਖ਼ਬਰ ਸੱਚਰ ਦੀ ਅਗਵਾਈ 'ਚ ਕਾਂਗਰਸੀ ਰੈਲੀ 'ਚ ਹੋਣਗੇ ਸ਼ਾਮਿਲ-ਨਵਦੀਪ ਸੋਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।