26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਵਲੋਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਰਈਆ ਵਿਖੇ ਨਵੀਂ ਬਿਲਡਿੰਗ ਦਾ ਨੀਂਹ ਪੱਥਰ ਰੱਖਿਆ <br/>

ਅਜੀਤ ਡੈਸਕ 28-02-2026
ਰਈਆ, 27 ਫਰਵਰੀ (ਸ਼ਰਨਬੀਰ ਸਿੰਘ ਕੰਗ)-ਸੇਵਾ ਦੇ ਪੁੰਜ ਮਹਾਂਪੁਰਸ਼ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਹਿਬ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਬਾ ਬਲਬੀਰ ਸਿੰਘ ਜੀ ਵਲੋਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਰਈਆ ਮੁਹੱਲਾ ਬਾਬਾ ਜੀਵਨ ਸਿੰਘ ਜੀ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਗੁਰੂ ਘਰ ਦੇ ਵਜ਼ੀਰ ਬਾਬਾ ਹਰਜੀਤ ਸਿੰਘ ਵਲੋਂ ਹੁਕਮਨਾਮਾ ਲੈ ਕੇ ਗੁਰੂ ਘਰ ਵਿਖੇ ਕੀਤੀ ਜਾ ਰਹੀ ਨਵੀਂ ਉਸਾਰੀ ਦੇ ਬਰਾਂਡੇ ਦਾ ਨੀਂਹ ਪੱਥਰ ਰੱਖਿਆ | ਇਸ ਦੇ ਨਾਲ ਗੁਰੂ ਘਰ ਦੀ ਉਸਾਰੀ ਦਾ ਮਹਾਨ ਕਾਰਜ ਸ਼ੁਰੂ ਹੋ ਗਿਆ | ਇਸ ਮੌਕੇ ਵਿਸ਼ੇਸ਼ ਤੌਰ ਤੇ ਸਮਾਜ ਸੇਵਕ ਸਭਾ ਰਈਆ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੱਤੇਵਾਲ, ਲੋਕਲ ਗੁਰਦਵਾਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਗਤਾਰ ਸਿੰਘ, ਮੈਂਬਰ ਜਗਤਾਰ ਸਿੰਘ ਸੇਠ, ਗੁਰਦੁਆਰਾ ਪੱਤੀ ਛੀਨੇ ਮਾਨ ਦੇ ਸਾਬਕਾ ਪ੍ਰਧਾਨ ਸੂਬੇਦਾਰ ਮਨਜੀਤ ਸਿੰਘ ਦੀ ਧਰਮ ਪਤਨੀ ਬੀਬੀ ਪਰਮਿੰਦਰ ਕੌਰ ਸੂਬੇਦਾਰਨੀ, ਜਸਵੰਤ ਸਿੰਘ ਖਹਿਰਾ, ਡਾਕਟਰ ਰਾਜਿੰਦਰ ਸਿੰਘ ਬਿੱਟਾ ਕੌਂਸਲਰ, ਗੁਰਪ੍ਰਤਾਪ ਸਿੰਘ ਮਾਨ ਹਾਜ਼ਰ ਹੋਏ | ਸਥਾਨਿਕ ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮੇਵਾ ਸਿੰਘ, ਜਨਰਲ ਸੈਕਟਰੀ ਤਰਸੇਮ ਸਿੰਘ ਮੱਟੂ, ਮੀਤ ਪ੍ਰਧਾਨ ਇੰਦਰਜੀਤ ਸਿੰਘ, ਕੈਸ਼ੀਅਰ ਸਤਪਾਲ ਸਿੰਘ ਖੈੜਾ, ਮੈਂਬਰ ਹਰੀ ਸਿੰਘ, ਗੁਰਲਾਲ ਸਿੰਘ ਗਿੱਲ, ਤਰਸੇਮ ਸਿੰਘ ਭਾਈ, ਬੀਬੀ ਰਾਜਵਿੰਦਰ ਕੌਰ ਐੱਮ. ਸੀ., ਬੀਬੀ ਸਰਬਜੀਤ ਕੌਰ ਰੱਜੀ, ਹਰਦੀਪ ਸਿੰਘ, ਰਾਗੀ ਭਾਈ ਨਵਦੀਪ ਸਿੰਘ, ਸੁਖਚੈਨ ਸਿੰਘ, ਕੁਲਵਿੰਦਰ ਸਿੰਘ ਕਿੰਦਾ ਤੋਂ ਇਲਾਵਾ ਮੁਖ ਸੇਵਾਦਾਰ ਅਤੇ ਸਾਬਕਾ ਪ੍ਰਧਾਨ ਭਾਈ ਸਰਤਾਜ ਸਿੰਘ ਖਾਲਸਾ, ਬਾਬਾ ਮੰਗਲ ਸਿੰਘ ਸ਼ੇਰਗਿੱਲ, ਜੱਸਾ ਸਿੰਘ, ਸਲਵਿੰਦਰ ਸਿੰਘ, ਨੌਜਵਾਨ ਆਗੂ ਮਨਪ੍ਰੀਤ ਸਿੰਘ ਰਾਜੂ, ਠੇਕੇਦਾਰ ਪਰਦੀਪ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਭੁੱਲਾ, ਮੰਗਲ ਸਿੰਘ, ਸਮੇਤ ਵੱਡੀ ਹੋਰ ਗਿਣਤੀ ਵਿਚ ਹੋਰ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਖ਼ਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ 22 ਪੰਜਾਬ ਬਟਾਲੀਅਨ ਐੱਨ. ਸੀ. ਸੀ. ਵਲੋਂ ਟਰੇਨਿੰਗ ਪ੍ਰੋਗਰਾਮ <br/> ਅਗਲੀ ਖ਼ਬਰ ਐੱਸ.ਡੀ.ਐੱਮ. ਰਵਿੰਦਰ ਸਿੰਘ ਅਰੋੜਾ ਦਾ ਤਬਾਦਲਾ ਹੋਣ 'ਤੇ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।